July 24, 2024, 9:04 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦਾ 7ਵਾਂ 'ਡਿਲੇਮਾ' ਗੀਤ ਹੋਇਆ ਰਿਲੀਜ਼, ਪਿੰਡ ਮੂਸੇਵਾਲਾ 'ਚ ਫਿਲਮਾਈ...

ਸਿੱਧੂ ਮੂਸੇਵਾਲਾ ਦਾ 7ਵਾਂ ‘ਡਿਲੇਮਾ’ ਗੀਤ ਹੋਇਆ ਰਿਲੀਜ਼, ਪਿੰਡ ਮੂਸੇਵਾਲਾ ‘ਚ ਫਿਲਮਾਈ ਗਈ ਗੀਤ ਦੀ ਵੀਡੀਓ

Published on

----------- Advertisement -----------
  • ਮੁੱਖ ਗਾਇਕ ਦੀ ਭੂਮਿਕਾ ਵਿੱਚ ਸਟੀਫਲਨ ਡੌਨ
  • ਮੂਸੇਵਾਲਾ ਦੇ ਪਿੰਡ ਮੂਸੇਵਾਲਾ ‘ਚ ਫਿਲਮਾਈ ਗਈ ਗੀਤ ਦੀ ਵੀਡੀਓ
  • ਗੀਤ ‘ਚ AI ਤਕਨੀਕ ਦੀ ਵੀ ਵਰਤੋਂ
  • ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਵੀ ਕੀਤੀ ਮੰਗ

ਮਾਨਸਾ, 25 ਜੂਨ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲਨ ਡੌਨ ਇਸ ਵਿੱਚ ਮੁੱਖ ਗਾਇਕ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂ ਕਿ ਇਸ ਵਿੱਚ ਮੂਸੇਵਾਲਾ ਦੀਆਂ ਕੁਝ ਲਾਈਨਾਂ ਜੋੜੀਆਂ ਗਈਆਂ ਹਨ।

ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸੇ ਵਿੱਚ ਫਿਲਮਾਇਆ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਇਹ ਪੂਰਾ ਗੀਤ ਉਦੋਂ ਸ਼ੂਟ ਕੀਤਾ ਗਿਆ ਸੀ ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਸਟੀਫਲਨ ਡੌਨ ਪੰਜਾਬ ਆਈ ਸੀ। ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ‘ਚ ਰਹੀ। ਸਟੀਫਲਨ ਨੇ ਆਪਣੇ ਗੀਤ ਵਿੱਚ ਪੰਜਾਬ ਟੂਰ ਦੇ ਸ਼ਾਟ ਸ਼ਾਮਲ ਕੀਤੇ ਹਨ।

ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਪੂਰੇ ਗੀਤ ਨੂੰ ਇਸ ਤਰ੍ਹਾਂ ਫਿਲਮਾਇਆ ਗਿਆ ਹੈ ਕਿ ਮੂਸੇਵਾਲਾ ਲਈ ਇਨਸਾਫ ਦੀ ਮੰਗ ਦੁਨੀਆ ਤੱਕ ਪਹੁੰਚ ਸਕੇ।

ਸਟੀਫਲਨ ਅਤੇ ਮੂਸੇਵਾਲਾ ਦੀ ਟੀਮ ਨੇ ਇਸ ਗੀਤ ‘ਚ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਵੀ ਕੀਤੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦਿਆਂ ਸਟੀਫਲਨ ਦੇ ਨਾਲ ਉਸ ਦੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ।

ਦੂਜੇ ਗੀਤ ਵਿੱਚ ਸਟੀਫਲਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਬੇਟੇ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...