July 24, 2024, 8:55 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਰਿਲੀਜ਼ ਹੋਵੇਗਾ: Stefflon Don ਨਾਲ ਹੈ ਕੋਲੈਬਰੇਸ਼ਨ,...

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਰਿਲੀਜ਼ ਹੋਵੇਗਾ: Stefflon Don ਨਾਲ ਹੈ ਕੋਲੈਬਰੇਸ਼ਨ, ਲੰਡਨ ਦੀਆਂ ਸੜਕਾਂ ‘ਤੇ ਖੁਦ ਕਰ ਰਹੀ ਪ੍ਰਮੋਸ਼ਨ

Published on

----------- Advertisement -----------

ਮਾਨਸਾ, 22 ਜੂਨ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੈਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ ‘ਤੇ ਵੀ ਉਤਰ ਆਈ ਹੈ। ਇਸ ਗੀਤ ‘ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਵੇਗੀ।

ਸਟੀਫਲਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਕ ਪੋਸਟ ਪਾਈ, ਜਿਸ ‘ਚ ਲੋਕਾਂ ਨੂੰ ਲੰਡਨ ਦੇ ਸਾਊਥ ਹਾਲ ‘ਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਅਪੀਲ ਨੂੰ 5 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਅਤੇ ਹਜ਼ਾਰਾਂ ਲੋਕ ਸਾਊਥ ਹਾਲ ਪਹੁੰਚੇ।

ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਛਪੀ ਹੈ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ।

ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸਟੀਫਲਨ ਨੇ ਗੀਤ ਦੇ ਸਬੰਧ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ #justiceforsidhumoosewala ਨੂੰ ਪ੍ਰਮੋਟ ਕਰ ਰਹੀ ਹੈ।

4:10 ਗੀਤ: ਮੂਸੇਵਾਲਾ ਦਾ ਨਵਾਂ ਗੀਤ 4:10 ਦੋ ਮਹੀਨੇ ਪਹਿਲਾਂ 10 ਅਪ੍ਰੈਲ ਨੂੰ ਲਾਂਚ ਹੋਇਆ ਸੀ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਸ ਸਾਲ ਇਹ ਦੂਜੀ ਵੱਡੀ ਖੁਸ਼ਖਬਰੀ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਭਰਾ ਦੇ ਜਨਮ ਦੀ ਖਬਰ ਮਿਲੀ ਸੀ। 17 ਮਾਰਚ ਨੂੰ ਮੂਸੇਵਾਲਾ ਦੇ ਭਰਾ ਦਾ ਜਨਮ ਹੋਇਆ ਸੀ।

5ਵਾਂ ਗੀਤ ਵਾਚ-ਆਊਟ: ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਚੋਰਨੀ: ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਚੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਭਾਰਤ ਵਿੱਚ SYL ਗੀਤ ‘ਤੇ ਪਾਬੰਦੀ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ‘ਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ‘ਚ ਬੈਨ ਕਰ ਦਿੱਤਾ ਗਿਆ ਸੀ।

ਵਾਰ ਗੀਤ: ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਨ੍ਹਾਂ ਗੀਤਾਂ ਤੋਂ ਬਾਅਦ ਚੋਰੀ ਅਤੇ ਵਾਚ-ਆਊਟ ਰਿਲੀਜ਼ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...