ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਅੱਜ ਚੰਡੀਗੜ੍ਹ ਦੇ ਸੈਕਟਰ-34 ਵਿੱਚ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੰਡੀਗੜ੍ਹ ਪੁਲਿਸ ਨੇ ਸੈਲਾਨੀਆਂ ਅਤੇ ਆਮ ਲੋਕਾਂ ਲਈ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਉਥੇ ਸੁਰੱਖਿਆ ਪ੍ਰਬੰਧਾਂ ਲਈ 800 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
ਅਰਿਜੀਤ ਸਿੰਘ ਦੇ ਸ਼ੋਅ ਲਈ ਐਂਟਰੀ ਅੱਜ ਦੁਪਹਿਰ 2 ਵਜੇ ਤੋਂ ਖੁੱਲ੍ਹੇਗੀ। ਇਸ ਵਿੱਚ 15000 ਦਰਸ਼ਕਾਂ ਅਤੇ 5000 ਦੇ ਕਰੀਬ ਵਾਹਨਾਂ ਦੇ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਸ਼ਹਿਰ ਵਿੱਚ ਸੁਰੱਖਿਆ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਪੁਲੀਸ ਲਈ ਚੁਣੌਤੀ ਬਣਿਆ ਹੋਇਆ ਹੈ। 800 ਸਿਪਾਹੀਆਂ ਦੇ ਨਾਲ ਚੰਡੀਗੜ੍ਹ ਪੁਲੀਸ ਦੇ ਅੱਠ ਡੀਐਸਪੀ ਅਤੇ 14 ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਮੈਦਾਨ ਵਿੱਚ ਉਤਾਰੇ ਗਏ ਹਨ। ਉਹ ਸੈਕਟਰ-34 ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਡਿਊਟੀ ਨਿਭਾਉਣਗੇ ਅਤੇ ਹਰ ਮੋੜ ’ਤੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ।
ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲੀਸ ਨੇ ਸੈਕਟਰ 33-34 ਦੀ ਡਿਵਾਈਡਿੰਗ ਰੋਡ ਅਤੇ ਸੈਕਟਰ 34-35 ਦੀ ਡਿਵਾਈਡਿੰਗ ਰੋਡ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਕਿਉਂਕਿ ਦਰਸ਼ਕਾਂ ਦੀ ਸਭ ਤੋਂ ਵੱਧ ਭੀੜ ਇਨ੍ਹਾਂ ਦੋਵਾਂ ਸੜਕਾਂ ‘ਤੇ ਹੋਵੇਗੀ। ਇਸ ਕਾਰਨ ਇੱਥੇ ਟ੍ਰੈਫਿਕ ਜਾਮ ਹੋ ਸਕਦਾ ਹੈ।
----------- Advertisement -----------
ਗਾਇਕ ਅਰਿਜੀਤ ਸਿੰਘ ਦਾ ਅੱਜ ਚੰਡੀਗੜ੍ਹ ‘ਚ ਲਾਈਵ ਸ਼ੋਅ: ਦਰਸ਼ਕਾਂ ਦੇ ਭਾਰੀ ਇਕੱਠ ਦੀ ਸੰਭਾਵਨਾ, ਟਰੈਫਿਕ ਐਡਵਾਈਜ਼ਰੀ ਜਾਰੀ
Published on
----------- Advertisement -----------
----------- Advertisement -----------












