September 19, 2026, 2:20 am
----------- Advertisement -----------
HomeNewsBreaking Newsਗਾਇਕ ਦਿਲਜੀਤ ਦੁਸਾਂਝ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਪਾਲਕੀ ਸਾਹਿਬ ਦੀ...

ਗਾਇਕ ਦਿਲਜੀਤ ਦੁਸਾਂਝ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਪਾਲਕੀ ਸਾਹਿਬ ਦੀ ਨਿਭਾਈ ਸੇਵਾ

Published on

----------- Advertisement -----------

ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ‘ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਪੰਜਾਬ ਦੇ ਦੌਰੇ ‘ਤੇ ਹਨ। ਉਹ ਅੱਜ ਸਵੇਰੇ ਅੰਮ੍ਰਿਤਸਰ ਪੁੱਜੇ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਉਹ ਚੰਡੀਗੜ੍ਹ ਆਏ ਸਨ ਅਤੇ ਉਨ੍ਹਾਂ ਨੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਸੀ। ਉਸ ਨੇ ਇਸ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਡੇਟ ਕੀਤਾ ਹੈ। ਦਿਲਜੀਤ ਦੁਸਾਂਝ ਸਵੇਰੇ ਹੀ ਅੰਮ੍ਰਿਤਸਰ ਪਹੁੰਚ ਗਏ। ਦਿਲਜੀਤ ਦੁਸਾਂਝ ਸਾਦਾ ਚਿੱਟਾ ਕੁੜਤਾ ਅਤੇ ਭਗਵੀਂ ਪੱਗ ਪਹਿਨ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਦੇ ਮੁੱਖ ਗੁਰੂਘਰ ਲਿਜਾਣ ਸਮੇਂ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਸਵੇਰੇ ਇੱਥੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ।

ਦਿਲਜੀਤ ਦੋਸਾਂਝ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੌਰੇ ‘ਤੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਨੀਰੂ ਬਾਜਵਾ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ। ਇਹ ਤਸਵੀਰਾਂ ਚੰਡੀਗੜ੍ਹ ਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਹਾਲ ਹੀ ਵਿੱਚ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...