November 11, 2026, 9:42 pm
----------- Advertisement -----------
HomeNewsEntertainmentਗਾਇਕ ਕੈਲਾਸ਼ ਖੇਰ ਪਹੁੰਚੇ ਚੰਡੀਗੜ੍ਹ ਕਾਰਨੀਵਲ ਫੈਸਟੀਵਲ 'ਚ, ਖੁਦ ਸੋਸ਼ਲ ਮੀਡੀਆ 'ਤੇ...

ਗਾਇਕ ਕੈਲਾਸ਼ ਖੇਰ ਪਹੁੰਚੇ ਚੰਡੀਗੜ੍ਹ ਕਾਰਨੀਵਲ ਫੈਸਟੀਵਲ ‘ਚ, ਖੁਦ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਕੀਤੀ ਜਾਣਕਾਰੀ ਸਾਂਝੀ

Published on

----------- Advertisement -----------

ਗਾਇਕ ਕੈਲਾਸ਼ ਖੇਰ ਚੰਡੀਗੜ੍ਹ ਕਾਰਨੀਵਲ ਫੈਸਟੀਵਲ ਵਿੱਚ ਪਰਫਾਰਮ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਕਿਹਾ ਹੈ ਕਿ ਉਹ ਸ਼ਾਮ ਨੂੰ ਕਾਰਨੀਵਲ ਫੈਸਟੀਵਲ ਲਈ ਆਪਣੇ ਬੈਂਡ ਕੈਲਾਸ਼ਾ ਨਾਲ ਚੰਡੀਗੜ੍ਹ ਆ ਰਿਹਾ ਹਾਂ। ਇੱਥੇ ਚੰਡੀਗੜ੍ਹ ਦੇ ਲੋਕਾਂ ਨਾਲ ਮਿਲ ਕੇ ਬਾਗੜ ਬਮ ਬਬਮ ਬਮ ਬਬਮ ਬਮ ਬਮ ਲਹਿਰੀ ਗਾਵਾਂਗੇ। 

ਕਾਰਨੀਵਲ ਫੈਸਟੀਵਲ ਦੀ ਸ਼ੁਰੂਆਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਸ਼ੁੱਕਰਵਾਰ ਨੂੰ ਕੀਤੀ। ਸੈਕਟਰ-10 ਸਥਿਤ ਲੇਜ਼ਰ ਵੈਲੀ ਵਿਖੇ ਕਰਵਾਇਆ ਜਾ ਰਿਹਾ ਹੈ। ਕਈ ਰਾਜਾਂ ਦੇ ਕਲਾਕਾਰਾਂ ਵੱਲੋਂ ਪੇਸ਼ਕਾਰੀ ਵੀ ਕੀਤੀ ਜਾ ਰਹੀ ਹੈ। ਪਹਿਲੇ ਦਿਨ ਪੰਜਾਬ, ਹਰਿਆਣਾ, ਮਹਾਰਾਸ਼ਟਰ, ਰਾਜਸਥਾਨ ਅਤੇ ਹੋਰ ਰਾਜਾਂ ਤੋਂ ਕਲਾਕਾਰ ਪਹੁੰਚੇ। ਉਨ੍ਹਾਂ ਨੇ ਆਪਣੇ ਰਵਾਇਤੀ ਪਹਿਰਾਵੇ ਵਿੱਚ ਪ੍ਰਦਰਸ਼ਨ ਕੀਤਾ। 

ਐਤਵਾਰ ਨੂੰ ਹੋਣ ਵਾਲੇ ਇਸ ਕਾਰਨੀਵਲ ਫੈਸਟੀਵਲ ‘ਚ ਬੱਬੂ ਮਾਨ ਦੀ ਪਰਫਾਰਮੈਂਸ ਹੋਵੇਗੀ। ਕਾਰਨੀਵਲ ਫੈਸਟੀਵਲ ਉਸ ਦੇ ਪ੍ਰਦਰਸ਼ਨ ਨਾਲ ਸਮਾਪਤ ਹੋਵੇਗਾ। ਇਹ ਤਿਉਹਾਰ ਇਸ ਵਾਰ ਬੱਚਿਆਂ ਲਈ ਖਾਸ ਹੈ। ਕਿਉਂਕਿ ਇਸ ਨੂੰ ਕੈਂਡੀਲੈਂਡ ਦੀ ਥੀਮ ‘ਤੇ ਸਜਾਇਆ ਗਿਆ ਹੈ। ਇਹ ਫੈਸਟੀਵਲ ਸੈਰ ਸਪਾਟਾ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਕਰਵਾਇਆ ਜਾ ਰਿਹਾ ਹੈ।

ਚੰਡੀਗੜ੍ਹ ਦਾ ਸੈਰ ਸਪਾਟਾ ਵਿਭਾਗ ਹਰ ਸਾਲ ਕਾਰਨੀਵਲ ਦਾ ਆਯੋਜਨ ਕਰਦਾ ਹੈ। ਇਸ ਦੇ ਲਈ ਸੈਰ ਸਪਾਟਾ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗ ਵੀ ਆਪਣੀਆਂ ਤਿਆਰੀਆਂ ਕਰ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਵੱਲੋਂ ਲੋਕਾਂ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਨੇ ਆਉਣ ਵਾਲੇ ਸੈਲਾਨੀਆਂ ਦੇ ਵਾਹਨਾਂ ਦੀ ਟ੍ਰੈਫਿਕ ਯੋਜਨਾ ਅਤੇ ਪਾਰਕਿੰਗ ਵਰਗੇ ਪ੍ਰਬੰਧ ਵੀ ਕੀਤੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...