July 24, 2026, 1:59 pm
----------- Advertisement -----------
HomeNewsEntertainmentਧੀਰੇਂਦਰ ਸ਼ਾਸਤਰੀ ਦੇ ਸਮਰਥਨ 'ਚ ਆਏ ਬਾਲੀਵੁੱਡ ਗਾਇਕ ਕੈਲਾਸ਼ ਖੈਰ, ਕਿਹਾ- 'ਹੁਣ...

ਧੀਰੇਂਦਰ ਸ਼ਾਸਤਰੀ ਦੇ ਸਮਰਥਨ ‘ਚ ਆਏ ਬਾਲੀਵੁੱਡ ਗਾਇਕ ਕੈਲਾਸ਼ ਖੈਰ, ਕਿਹਾ- ‘ਹੁਣ ਭਾਰਤੀ ਜਾਗ ਰਹੇ ਹਨ…

Published on

----------- Advertisement -----------

ਗਾਇਕ ਕੈਲਾਸ਼ ਖੇਰ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਵੱਲੋਂ ਹਿੰਦੂ ਰਾਸ਼ਟਰ ਬਣਾਉਣ ਦੀ ਮੰਗ ਨੂੰ ਆਪਣਾ ਸਮਰਥਨ ਦਿੱਤਾ ਹੈ। ਇੰਦੌਰ ‘ਚ ਇਕ ਪ੍ਰੋਗਰਾਮ ਦੌਰਾਨ ਕੈਲਾਸ਼ ਨੇ ਕਿਹਾ ਕਿ ਭਾਰਤ ਪਹਿਲਾਂ ਹੀ ਹਿੰਦੂ ਰਾਸ਼ਟਰ ਹੈ ਪਰ ਹੁਣ ਹੌਲੀ-ਹੌਲੀ ਭਾਰਤੀ ਜਾਗ ਰਹੇ ਹਨ। ਦੱਸ ਦੇਈਏ ਕਿ ਪਿਛਲੇ ਕਈ ਮਹੀਨਿਆਂ ਤੋਂ ਧੀਰੇਂਦਰ ਸ਼ਾਸਤਰੀ ਲਗਾਤਾਰ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਮੰਗ ਕਰ ਰਹੇ ਹਨ। ਮਸ਼ਹੂਰ ਗਾਇਕ ਕੈਲਾਸ਼ ਖੇਰ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਇੰਦੌਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਵੀ ਸ਼ਾਮਲ ਸਨ। ਇਸ ਦੌਰਾਨ ਕੈਲਾਸ਼ ਵਿਜੇਵਰਗੀਆ ਅਤੇ ਕੈਲਾਸ਼ ਖੇਰ ਵਿਚਾਲੇ ਕਈ ਘੰਟਿਆਂ ਤੱਕ ਗੱਲਬਾਤ ਚੱਲੀ।

ਇਸੇ ਲਈ ਉਨ੍ਹਾਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਲੋਕ ਜਾਗ ਰਹੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਧੀਰੇਂਦਰ ਸ਼ਾਸਤਰੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਇਸ ਲਈ ਉਨ੍ਹਾਂ ਇਸ ਦਾਅਵੇ ਦਾ ਸਮਰਥਨ ਕਰਦਿਆਂ ਕਿਹਾ ਕਿ ਭਾਰਤ ਪਹਿਲਾਂ ਹੀ ਹਿੰਦੂ ਰਾਸ਼ਟਰ ਹੈ। ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਮੰਗ ਸਾਲਾਂ ਪੁਰਾਣੀ ਹੈ। ਪਰ ਇਸ ਵਾਰ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਇਹ ਮੰਗ ਜ਼ੋਰ-ਸ਼ੋਰ ਨਾਲ ਉਠਾਈ ਹੈ। ਉਨ੍ਹਾਂ ਦੀ ਇਸ ਮੰਗ ਤੋਂ ਬਾਅਦ ਨੇਤਾਵਾਂ ਅਤੇ ਹਿੰਦੂ ਧਾਰਮਿਕ ਗੁਰੂ ਲਗਾਤਾਰ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਅਜਿਹੇ ‘ਚ ਕੈਲਾਸ਼ ਖੇਰ ਵੀ ਉਨ੍ਹਾਂ ਦੇ ਸਮਰਥਨ ‘ਚ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...