ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਕਰਨ ਔਜਲਾ ਨੇ ਦੱਸਿਆ ਕਿ ਉਹ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।
ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ।