September 7, 2026, 7:13 am
----------- Advertisement -----------
HomeNewsEntertainmentਪੰਜਾਬੀ ਗਾਇਕ ਨਿੰਜਾ ਦੇ ਘਰ ਲੱਗਾ ਵਧਾਈਆਂ ਦਾ ਤਾਂਤਾ,ਪਤਨੀ ਜਸਮੀਤ ਨੇ ਦਿੱਤਾ...

ਪੰਜਾਬੀ ਗਾਇਕ ਨਿੰਜਾ ਦੇ ਘਰ ਲੱਗਾ ਵਧਾਈਆਂ ਦਾ ਤਾਂਤਾ,ਪਤਨੀ ਜਸਮੀਤ ਨੇ ਦਿੱਤਾ ਬੇਟੇ ਨੂੰ ਜਨਮ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਨਿੰਜਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਨੇ ਪੋਸਟ ਪਾ ਕੇ ਫੈਨਜ਼ ਨਾਲ ਸਾਂਝੀ ਕੀਤੀ ਹੈ। ਨਿੰਜਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਬੇਟੇ ਦੇ ਪੈਰਾਂ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ ਬੇਟੇ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਆਪਣੇ ਨਿੱਕੇ ਬੇਟੇ ਦੇ ਪਿਆਰੇ ਜਿਹੇ ਪੈਰਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਨਿੰਜਾ ਨੇ ਇੱਕ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ। ਨਿੰਜਾ ਨੇ ਆਪਣੀ ਪੋਸਟ ਵਿੱਚ ਲਿਖਿਆ, ” “ਮੇਰੀ ਜ਼ਿੰਦਗੀ ਵਿੱਚ ਤੁਹਾਡੇ ਆਉਣ ਤੋਂ ਬਾਅਦ, ਇਹ ਮੁੜ ਸਮਝ ਆਉਣ ਲੱਗਾ ਹੈ ਕਿ ਪਿਆਰ ਕੀ ਹੈ ਤੇ ਜ਼ਿੰਦਗੀ ਖੂਬਸੂਰਤ ਹੈ 🙌🏻🤗” ਨਿੰਜਾ ਨੇ ਪੋਸਟ ਸ਼ੇਅਰ ਕਰ ਆਪਣੇ ਪੁੱਤਰ ਦਾ ਨਾਂ ਵੀ ਦੱਸਿਆ ਹੈ। ਉਨ੍ਹਾਂ ਨੇ ਆਪਣੇ ਪੁੱਤ ਦਾ ਨਾਂ ਨਿਸ਼ਾਨ ਰੱਖਿਆ ਹੈ। ਇਸ ਦਾ ਪਤਾ ਉਨ੍ਹਾਂ ਦੀ ਪੋਸਟ ਦੇਖ ਕੇ ਲੱਗਦਾ ਹੈ।

ਉਨ੍ਹਾਂ ਨੇ ਕੈਪਸ਼ਨ ਤੋਂ ਬਾਅਦ ਹੈਸ਼ਟੈਗ ਨਿਸ਼ਾਨ ਲਿਖਿਆ ਹੈ। ਦੱਸ ਦਈਏ ਕਿ ਨਿੰਜਾ ਦਾ ਵਿਆਹ ਸਾਲ 2019 ‘ਚ ਚੰਡੀਗੜ੍ਹ ਦੇ ਇਕ ਹੋਟਲ ਹੋਇਆ ਸੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫ਼ੀ ਵਾਇਰਲ ਹੋਈਆਂ ਸਨ। ਨਿੰਜਾ ਨੇ ਆਪਣੇ ਵਿਆਹ ਨੂੰ ਸੀਕਰੇਟ ਰੱਖਿਆ ਸੀ। ਪੰਜਾਬੀ ਅਦਾਕਾਰ ਰਾਣਾ ਰਣਬੀਰ ਨੇ ਕਮੈਂਟ ਕਰਦੇ ਹੋਏ ਲਿਖਿਆ: “ਵਧਾਈਆਂ 😍🙌❤️ ਬੇਟਾ ਸੋਹਣੀ ਲੰਬੀ ਉਮਰ ਵਾਲਾ ਤੰਦੁਰਸਤ ਰੌਸ਼ਨ ਦਿਮਾਗ ਹੋਵੇ। ਪਿਆਰਾ।” ਇਸੇ ਤਰ੍ਹਾਂ ਮਾਨਵ ਵਿੱਜ ਨੇ ਕਿਹਾ, ”ਪਿਆਰੇ ਬੇਟੇ ਨੂੰ ਬਹੁਤ ਪਿਆਰ”। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਫੈਨਜ਼ ਨੇ ਦਿਲ ਵਾਲਾ ਈਮੋਜੀ ਭੇਜ ਕੇ ਗਾਇਕ ਨੂੰ ਵਧਾਈਆਂ ਦਿੱਤੀਆਂ ਹਨ। ਦੱਸਣਯੋਗ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ ਹੈ, ਜੋ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਨਿਭਾ ਰਹੇ ਹਨ। ਨਿੰਜਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਹੋਣਹਾਰ ਅਦਾਕਾਰ ਵੀ ਹਨ। ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...