October 16, 2026, 9:45 am
----------- Advertisement -----------
HomeNewsEntertainmentਪੰਜਾਬੀ ਗਾਇਕ ਸਿੰਗਾ ਦਾ ਨਵਾਂ ਗੀਤ 'Raatan Teriyan' ਹੋਇਆ ਰਿਲੀਜ਼,ਦੇਖੋ ਵੀਡੀਓ

ਪੰਜਾਬੀ ਗਾਇਕ ਸਿੰਗਾ ਦਾ ਨਵਾਂ ਗੀਤ ‘Raatan Teriyan’ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘ਰਾਤਾਂ ਤੇਰੀਆਂ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ । ਗੀਤਕਾਰ Rizwaan Bawa ਦੀ ਕਲਮ ‘ਚੋਂ ਨਿਕਲੇ ਗੀਤ ਨੂੰ ਸਿੰਗਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ। ਗਾਣੇ ਨੂੰ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ।

ਗਾਣੇ ਦੇ ਮਿਊਜ਼ਿਕ ਵੀਡੀਓ ‘ਚ ਸਿੰਗਾ ਤੇ ਮਾਡਲ ਪਰਗਤੀ (Pragati) ਨਜ਼ਰ ਆ ਰਹੀ ਹੈ। ਵੀਡੀਓ ‘ਚ ਸਿੰਗਾ ਜੋ ਕਿ ਦਿਲਫੇਕ ਪਤੀ ਦੇ ਕਿਰਦਾਰ ‘ਚ ਨਜ਼ਰ ਆ ਰਿਹਾ ਹੈ ਤੇ ਪਰਗਤੀ ਜੋ ਕਿ ਆਪਣੇ ਪਤੀ ਦੀ ਇਸ ਆਦਤ ਤੋਂ ਤੰਗ ਹੋਈ ਪਤਨੀ ਦਾ ਕਿਰਦਾਰ ਨਿਭਾ ਰਹੀ ਹੈ। ਗਾਣੇ ਦਾ ਵੀਡੀਓ ਬਹੁਤ ਹੀ ਸ਼ਾਨਦਾਰ ਹੈ। ਗੀਤ ਦੇ ਵੀਡੀਓ ਦਾ ਕੰਸੈਪਟ, ਸਕਰੀਨ ਪਲੇਅ ਤੇ ਡਾਇਰੈਕਸ਼ਨ ਸਭ ਜਸਪ੍ਰੀਤ ਸਿੰਘ ਨੇ ਤਿਆਰ ਕੀਤਾ ਹੈ। TPZ Records ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਿਹਾ ਹੈ।

YouTube player

ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਥਾਂ ਬਣਾ ਰਹੇ ਨੇ। ਸਿੰਗਾ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਗਾਇਕ ਹਨ ਜਿਹਨਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਸਿੰਗਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਹੀ ਹਿੱਟ ਗੀਤ ਦਿਤੇ ਹਨ। ਇਸ ਤੋਂ ਪਹਿਲਾ ਵੀ ਉਹਨਾਂ ਦੇ ਬਹੁਤ ਸਾਰੇ ਗੀਤ ਰਿਲੀਜ਼ ਹੋਏ ਹਨ ਜਿਹਨਾਂ ਨੂੰ ਦਰਸ਼ਕਾਂ ਦੁਆਰਾ ਬਹੁਤ ਪਿਆਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...