ਮਸ਼ਹੂਰ ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਆਪਣੀ ਫਿਲਮ ਸੁਰਖੀ ਬਿੰਦੀ ਤੋਂ ਬਾਅਦ ਮੁੜ ਇੱਕ ਵਾਰ ਫੇਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਹੁਣ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਇਸ ਫਿਲਮ ਦਾ ਟਾਈਟਲ ਟਰੈਕ ਅੱਜ ਰਿਲੀਜ਼ ਕਰ ਦਿੱਤਾ ਗਿਆ ਹੈ। ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਨੂੰ ਕਾਲੇ ਰੰਗ ਦੇ ਪਹਿਰਾਵੇ ਪਹਿਨੇ ਹੋਏ ਦੇਖਿਆ ਜਾ ਸਕਦਾ ਹੈ ਅਤੇ ਇਹ ਕਹਿਣ ਦੀ ਜ਼ਰੂਰਤ ਨਹੀਂ ਕਿ ਤਸਵੀਰਾਂ ਵਿੱਚ ਦੋਵਾਂ ਦੀ ਕੈਮਿਸਟਰੀ ਆਪਣੇ ਆਪ ਵਿੱਚ ਜ਼ੋਰ-ਸ਼ੋਰ ਨਾਲ ਬੋਲ ਰਹੀ ਹੈ। ਖੈਰ, ਟ੍ਰੇਲਰ ਵਿੱਚ ਟਾਈਟਲ ਟਰੈਕ ਦੀ ਇੱਕ ਛੋਟੀ ਜਿਹੀ ਝਲਕ ਵੀ ਸਾਹਮਣੇ ਆਈ ਸੀ ਅਤੇ ਉਦੋਂ ਤੋਂ ਪ੍ਰਸ਼ੰਸਕ ਆਕਰਸ਼ਕ ਗੀਤ ਨੂੰ ਵੇਖਣ ਲਈ ਉਤਸ਼ਾਹਿਤ ਸਨ।
ਹੁਣ ਰਿਲੀਜ਼ ਹੋਣ ਮਗਰੋਂ ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਆਪਣੀ ਇਸ ਆਗਮੀ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਗੁਰਨਾਮ ਭੁੱਲਰ ਤੇ ਸਰਗੁਨ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫਿਲਮ ਦੀ ਰਿਲੀਜ਼ ਡੇਟ ਤੋਂ ਬਾਅਦ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਵਿੱਚ ਦੋਵੇਂ ਬੇਹੱਦ ਸੋਹਣੇ ਲੱਗ ਰਹੇ ਹਨ। ਦੱਸ ਦਈਏ ਕਿ ਇਸ ਜੋੜੀ ਨੇ ਪਹਿਲੀ ਵਾਰ ‘ਸੁਰਖੀ ਬਿੰਦੀ’ ਵਿੱਚ ਸਕ੍ਰੀਨ ਸ਼ੇਅਰ ਕੀਤੀ ਸੀ ਅਤੇ ਉਨ੍ਹਾਂ ਦੀ ਕੈਮਿਸਟਰੀ ਨੂੰ ਹਰ ਕਿਸੇ ਨੇ ਪਸੰਦ ਕੀਤਾ ਗਿਆ ਸੀ। ਮੁੜ ਇੱਕ ਵਾਰ ਫੇਰ ਇਹ ਜੋੜੀ ਆਪਣੀ ਨਵੀਂ ਫਿਲਮ ਸਹੁਰਿਆਂ ਦਾ ਪਿੰਡ ਆ ਗਿਆ’ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੋਸਟ ਅਵੇਟਿਡ ਫਿਲਮ ਨੇ ਪਹਿਲਾਂ ਹੀ ਆਪਣੇ ਵਿਲੱਖਣ ਥੀਮ ਨਾਲ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ। ਫਿਲਮ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਇਸ ਨੂੰ ਅੰਬਰਦੀਪ ਸਿੰਘ ਨੇ ਲਿਖਿਆ ਹੈ। ਜਦੋਂ ਕਿ ਇਸ ਨੂੰ ਸ਼ਿਤਿਜ ਚੌਧਰੀ ਡਾਇਰੈਕਟ ਕਰ ਰਹੇ ਹਨ। ਇਹ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ 8 ਜੁਲਾਈ, 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।













