September 5, 2026, 7:28 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਦੀਆਂ ਵਧੀਆ ਮੁਸ਼ਕਿਲਾਂ,ਮਾਣਹਾਨੀ ਦਾ ਕੇਸ ਹੋਇਆ ਦਰਜ

ਸੋਨਾਕਸ਼ੀ ਸਿਨਹਾ ਦੀਆਂ ਵਧੀਆ ਮੁਸ਼ਕਿਲਾਂ,ਮਾਣਹਾਨੀ ਦਾ ਕੇਸ ਹੋਇਆ ਦਰਜ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਚਰਚਾ ਦਾ ਕੇਂਦਰ ਬਣੀ ਹੋਈ ਹੈ। ਹਾਲ ਹੀ ‘ਚ ਉਸ ਦੇ ਅਤੇ ਸਲਮਾਨ ਖਾਨ ਦੇ ਵਿਆਹ ਦੀਆਂ ਕੁਝ ਫੇਕ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ‘ਤੇ ਸੋਨਾਕਸ਼ੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਹੁਣ ਸੋਨਾਕਸ਼ੀ ਨਾਲ ਜੁੜੀ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ। ਅਭਿਨੇਤਰੀ ਦੇ ਖਿਲਾਫ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ‘ਚ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਚਿੰਤਤ ਹਨ। ਅਭਿਨੇਤਰੀ ਸੋਨਾਕਸ਼ੀ ਸਿਨਹਾ ਦਰਅਸਲ ਹਾਲ ਹੀ ‘ਚ ਇਕ ਈਵੈਂਟ ਮੈਨੇਜਰ ਪ੍ਰਮੋਦ ਸ਼ਰਮਾ ਨੇ ਅਭਿਨੇਤਰੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ।

ਜਿਸ ਨੂੰ ਸੋਨਾਕਸ਼ੀ ਨੇ ਝੂਠਾ ਕਰਾਰ ਦਿੰਦੇ ਹੋਏ ਪ੍ਰਮੋਦ ਸਾਵੰਤ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਹੁਣ ਇਸ ਬਿਆਨ ਕਾਰਨ ਸੋਨਾਕਸ਼ੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੋਨਾਕਸ਼ੀ ਸਿਨਹਾ ਦੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਈਵੈਂਟ ਮੈਨੇਜਰ ਪ੍ਰਮੋਦ ਸ਼ਰਮਾ ਨੇ ਅਦਾਲਤ ਦਾ ਰੁਖ ਕੀਤਾ ਹੈ। ਮੈਨੇਜਰ ਨੇ ਅਭਿਨੇਤਰੀ ਦੇ ਖਿਲਾਫ ACJM-5 ਕੋਰਟ ‘ਚ ਅਰਜ਼ੀ ਦਿੱਤੀ, ਇਸ ਪੱਤਰ ‘ਚ ਉਨ੍ਹਾਂ ਨੇ ਸੋਨਾਕਸ਼ੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੋਨਾਕਸ਼ੀ ਦੇ ਬਿਆਨ ਕਾਰਨ ਮੇਰੀ ਛਵੀ ਖਰਾਬ ਹੋਈ ਹੈ। ਹੁਣ ਅਦਾਲਤ ਨੇ ਇਸ ਪੱਤਰ ਨੂੰ ਸਵੀਕਾਰ ਕਰ ਲਿਆ ਹੈ ਅਤੇ ਸੁਣਵਾਈ ਦੀ ਤਰੀਕ ਤੈਅ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 4 ਅਪ੍ਰੈਲ 2022 ਨੂੰ ਹੋਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...