ਸ਼ਤਰੂਘਨ ਸਿਨਹਾ ਦੀ ਬੇਟੀ ਅਤੇ ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਨੇ ਅਚਾਨਕ ਆਪਣੇ ਪ੍ਰਸ਼ੰਸਕਾਂ ਨੂੰ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ। ਸੋਨਾਕਸ਼ੀ ਸਿਨਹਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਅਦਾਕਾਰਾ ਦੀ ਮੰਗਣੀ ਹੋ ਗਈ ਹੈ। ਸੋਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਇਕ mystery ਬੁਆਏ ਨਾਲ ਨਜ਼ਰ ਆ ਰਹੀ ਹੈ, ਹਾਲਾਂਕਿ ਕਿਸੇ ਵੀ ਫੋਟੋ ‘ਚ mystery ਬੁਆਏ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਪਰ ਹਰ ਫੋਟੋ ‘ਚ ਸੋਨਾਕਸ਼ੀ ਆਪਣੀ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ‘ਚ ਸੋਨਾਕਸ਼ੀ ਦੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਮੇਰੇ ਲਈ ਇਹ ਬਹੁਤ ਵੱਡਾ ਦਿਨ ਹੈ। ਮੇਰੇ ਸਭ ਤੋਂ ਵੱਡੇ ਸੁਪਨਿਆਂ ਵਿੱਚੋਂ ਇੱਕ ਸੱਚ ਹੋ ਰਿਹਾ ਹੈ…ਅਤੇ ਮੈਂ ਇਸਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ। ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਇੰਡਸਟਰੀ ਦੀਆਂ ਉਨ੍ਹਾਂ ਅਭਿਨੇਤਰੀਆਂ ‘ਚੋਂ ਇੱਕ ਹੈ, ਜਿਨ੍ਹਾਂ ਦੇ ਅਫੇਅਰ ਦੀ ਚਰਚਾ ਘੱਟ ਹੀ ਹੁੰਦੀ ਹੈ। ਅਜਿਹੇ ‘ਚ ਅਚਾਨਕ ਹੀ ਸੋਨਾਕਸ਼ੀ ਦੀਆਂ ਰਿੰਗ ਫਲੌਂਟ ਕਰਦੀ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ‘ਚ ਬੇਚੈਨੀ ਪੈਦਾ ਕਰ ਦਿੱਤੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਆਖਰੀ ਵਾਰ ਫਿਲਮ ‘ਭੁਜ ਦ ਪ੍ਰਾਈਡ’ ‘ਚ ਨਜ਼ਰ ਆਈ ਸੀ।












