October 17, 2026, 5:08 am
----------- Advertisement -----------
HomeNewsEntertainmentਸੋਨਮ ਕਪੂਰ ਅਤੇ ਆਨੰਦ ਆਹੁਜਾ ਦੇ ਘਰ ਹੋਈ ਕਰੋੜਾਂ ਦੀ ਚੋਰੀ,ਪੁਲਿਸ ਕਰ...

ਸੋਨਮ ਕਪੂਰ ਅਤੇ ਆਨੰਦ ਆਹੁਜਾ ਦੇ ਘਰ ਹੋਈ ਕਰੋੜਾਂ ਦੀ ਚੋਰੀ,ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਆਨੰਦ ਆਹੂਜਾ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਸੋਨਮ ਨੇ ਹਾਲ ਹੀ ‘ਚ ਇੰਟਰਨੈੱਟ ‘ਤੇ ਬੇਬੀ ਬੰਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਅਦਾਕਾਰਾ ਦੇ ਘਰ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਆਈ ਹੈ। ਸੋਨਮ ਦੇ ਨਵੀਂ ਦਿੱਲੀ ਸਥਿਤ ਘਰ ਤੋਂ ਚੋਰਾਂ ਨੇ 1.41 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਹੈ। ਸੋਨਮ ਕਪੂਰ ਦੀ ਸੱਸ ਨੇ ਤੁਗਲਕ ਰੋਡ ਥਾਣੇ ‘ਚ ਸ਼ਿਕਾਇਤ ਦਿੱਤੀ ਹੈ। ਤੁਗਲਕ ਰੋਡ ਥਾਣਾ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਰ ਵਿੱਚ 25 ਨੌਕਰਾਂ ਤੋਂ ਇਲਾਵਾ 9 ਕੇਅਰ ਟੇਕਰ, ਡਰਾਈਵਰ ਅਤੇ ਮਾਲੀ ਅਤੇ ਹੋਰ ਕਰਮਚਾਰੀ ਵੀ ਕੰਮ ਕਰਦੇ ਹਨ।

ਪੁਲਿਸ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਤੋਂ ਇਲਾਵਾ ਐੱਫ.ਐੱਸ.ਐੱਲ ਦੀ ਟੀਮ ਸਬੂਤ ਇਕੱਠੇ ਕਰਨ ‘ਚ ਲੱਗੀ ਹੋਈ ਹੈ। ਫਿਲਹਾਲ ਦੋਸ਼ੀ ਦਾ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਪੁਲਿਸ ਨੇ ਹੁਣ ਤੱਕ ਇਸ ਨੂੰ ਲਪੇਟ ‘ਚ ਰੱਖਿਆ ਹੋਇਆ ਸੀ। ਸੀਨੀਅਰ ਅਧਿਕਾਰੀਆਂ ਮੁਤਾਬਕ ਸੋਨਮ ਕਪੂਰ ਦਾ ਸਹੁਰਾ ਘਰ ਅੰਮ੍ਰਿਤਾ ਸ਼ੇਰਗਿੱਲ ਮਾਰਗ ‘ਤੇ ਹੈ। ਇੱਥੇ ਉਸਦੀ ਦਾਦੀ ਸੱਸ ਸਰਲਾ ਆਹੂਜਾ (86), ਪੁੱਤਰ ਹਰੀਸ਼ ਆਹੂਜਾ ਅਤੇ ਨੂੰਹ ਪ੍ਰਿਆ ਆਹੂਜਾ ਨਾਲ ਰਹਿੰਦੀ ਹੈ।

ਸਰਲਾ ਆਹੂਜਾ ਮੈਨੇਜਰ ਰਿਤੇਸ਼ ਗੌਰਾ ਦੇ ਨਾਲ 23 ਫਰਵਰੀ ਨੂੰ ਤੁਗਲਕ ਰੋਡ ਥਾਣੇ ਪਹੁੰਚੀ ਅਤੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਕਮਰੇ ਦੀ ਅਲਮਾਰੀ ਵਿੱਚੋਂ 1.40 ਕਰੋੜ ਰੁਪਏ ਦੇ ਗਹਿਣੇ ਅਤੇ 1 ਲੱਖ ਰੁਪਏ ਦੀ ਨਕਦੀ ਚੋਰੀ ਹੋ ਗਈ ਹੈ। ਜਦੋਂ ਉਸਨੇ 11 ਫਰਵਰੀ ਨੂੰ ਅਲਮੀਰਾ ਦੀ ਜਾਂਚ ਕੀਤੀ ਤਾਂ ਗਹਿਣੇ ਅਤੇ ਨਕਦੀ ਗਾਇਬ ਸੀ। ਸਰਲਾ ਆਹੂਜਾ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਉਸ ਨੇ ਕਰੀਬ 2 ਸਾਲ ਪਹਿਲਾਂ ਗਹਿਣੇ ਚੈੱਕ ਕੀਤੇ ਸਨ ਤਾਂ ਅਲਮਾਰੀ ‘ਚ ਰੱਖੇ ਹੋਏ ਸਨ। ਪੁਲਸ ਅਧਿਕਾਰੀਆਂ ਮੁਤਾਬਕ ਘਰ ‘ਚ ਕਰੀਬ 25 ਨੌਕਰ ਅਤੇ 9 ਕੇਅਰਟੇਕਰ ਹਨ। ਸਾਰਿਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਮੁਲਜ਼ਮਾਂ ਦਾ ਸੁਰਾਗ ਨਹੀਂ ਲੱਗਾ ਹੈ। ਪੁਲਿਸ ਨੇ ਸ਼ਿਕਾਇਤ ‘ਤੇ ਮਾਮਲਾ (ਐਫਆਈਆਰ ਨੰਬਰ 41/22) ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...