August 24, 2026, 7:56 am
----------- Advertisement -----------
HomeNewsEntertainmentਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਚੋਰੀ ਕਰਨ ਵਾਲਿਆਂ ਦਾ ਹੋਇਆ 'ਪਰਦਾਫਾਸ਼', ਨਰਸ...

ਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਚੋਰੀ ਕਰਨ ਵਾਲਿਆਂ ਦਾ ਹੋਇਆ ‘ਪਰਦਾਫਾਸ਼’, ਨਰਸ ਨੇ ਕੀਤੀ ਸੀ ‘ਚੋਰੀ’

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੇ ਘਰ ਕੁਝ ਦਿਨ ਪਹਿਲਾਂ ਕਰੋੜਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਜ਼ੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਦਾ ਪਰਦਾਫਾਸ਼ ਹੋ ਚੁੱਕਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੋਨਮ ਦੇ ਘਰ ਕੰਮ ਕਰਨ ਵਾਲੀ ਨਰਸ ਨੂੰ ਉਸ ਦੇ ਪਤੀ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਅਪਰਨਾ ਰੂਥ ਵਿਲਸਨ ਸੋਨਮ ਕਪੂਰ ਦੀ ਸੱਸ ਦੀ ਦੇਖਭਾਲ ਕਰਦੀ ਸੀ ਅਤੇ ਉਸਦਾ ਪਤੀ ਨਰੇਸ਼ ਕੁਮਾਰ ਸਾਗਰ ਸ਼ਕਰਪੁਰ ਵਿੱਚ ਇੱਕ ਪ੍ਰਾਈਵੇਟ ਫਰਮ ਵਿੱਚ ਅਕਾਊਂਟੈਂਟ ਹੈ। ਪੁਲਿਸ ਨੇ ਦੱਸਿਆ ਕਿ ਚੋਰੀ 11 ਫਰਵਰੀ ਨੂੰ ਹੋਈ ਸੀ ਅਤੇ ਤੁਗਲਕ ਰੋਡ ਪੁਲਿਸ ਸਟੇਸ਼ਨ ਵਿੱਚ 23 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸੋਨਮ ਕਪੂਰ ਅਤੇ ਉਸ ਦੇ ਪਤੀ ਆਨੰਦ ਆਹੂਜਾ ਦੇ ਘਰ ਦਾ ਮੈਨੇਜਰ ਸੀ। ਇਸ ਘਰ ਵਿੱਚ 20 ਤੋਂ ਵੱਧ ਲੋਕ ਕੰਮ ਕਰਦੇ ਹਨ। ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਦੇ ਮੈਨੇਜਰ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਘਰ ‘ਚੋਂ 2.4 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਹੋ ਗਏ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਸੋਨਮ ਦੀ ਸੱਸ ਦੀ ਦੇਖ-ਭਾਲ ਕਰਨ ਵਾਲੀ ਅਪਰਨਾ ਰੂਥ ਵਿਲਸਨ ‘ਤੇ ਸ਼ੱਕ ਹੋਇਆ। ਉਹ ਇੱਕ ਨਰਸ ਹੈ। ਪੁਲਸ ਟੀਮ ਨੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਚੋਰੀ ਦੀ ਗੱਲ ਕਬੂਲ ਕਰ ਲਈ। ਉਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸਦਾ ਪਤੀ ਨਰੇਸ਼ ਕੁਮਾਰ ਸਾਗਰ ਵੀ ਸ਼ਾਮਲ ਹੈ। ਉਹ ਸ਼ਕਰਪੁਰ ਸਥਿਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ। ਇਸ ਸੂਚਨਾ ‘ਤੇ ਪੁਲਸ ਟੀਮ ਨੇ ਨਰੇਸ਼ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲੀਸ ਵੱਲੋਂ ਇਨ੍ਹਾਂ ਕੋਲੋਂ ਚੋਰੀ ਦਾ ਸਾਮਾਨ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...