October 17, 2026, 6:04 am
----------- Advertisement -----------
HomeNewsEntertainmentਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ ਸੋਨਮ ਕਪੂਰ,ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ

ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ ਸੋਨਮ ਕਪੂਰ,ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੇ ਦੌਰ ਦਾ ਆਨੰਦ ਮਾਣ ਰਹੀ ਹੈ। ਪਿਛਲੇ ਮਹੀਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਨ ਵਾਲੀ ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਖੁਸ਼ਖਬਰੀ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕਰਨ ਤੋਂ ਬਾਅਦ ਤੋਂ ਹੀ ਸੋਨਮ ਲਗਾਤਾਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ। ਇਸ ਸਿਲਸਿਲੇ ‘ਚ ਹੁਣ ਅਦਾਕਾਰਾ ਨੇ ਹਾਲ ਹੀ ‘ਚ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਿ ਬਲੈਕ ਰੰਗ ਦੀ ਡਰੈੱਸ ‘ਚ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਡਰੈੱਸ ‘ਚ ਉਸ ਦਾ ਬੇਬੀ ਬੰਪ ਸਾਫ ਦਿਖਾਈ ਦੇ ਰਿਹਾ ਹੈ ।

ਦੱਸ ਦਈਏ ਕਿ ਕੁਝ ਸਾਲ ਪਹਿਲਾਂ ਹੀ ਅਦਾਕਾਰਾ ਨੇ ਦਿੱਲੀ ਦੇ ਬਿਜਨੇਸਮੈਨ ਅਨੰਦ ਆਹੁਜਾ ਦੇ ਨਾਲ ਵਿਆਹ ਕਰਵਾਇਆ ਸੀ ।ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਇੱਕ ਇੰਟਰਵਿਊ ਦਿੱਤੀ ਸੀ ਜਿਸ ‘ਚ ਉਸ ਨੇ ਖੁਲਾਸਾ ਕੀਤਾ ਸੀ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਬੇਬੀ ਪਲਾਨ ਕੀਤਾ ਹੈ । ਵਿਆਹ ਦੇ ਦੋ ਸਾਲ ਦੋਵਾਂ ਨੇ ਆਪਣੀ ਮੈਰਿਡ ਲਾਈਫ ਨੂੰ ਇਨਜੁਆਏ ਕਰਨ ਦਾ ਫੈਸਲਾ ਕੀਤਾ ਸੀ ਅਤੇ ਬਾਅਦ ‘ਚ ਦੋਵਾਂ ਨੇ ਬੇਬੀ ਪਲਾਨ ਕੀਤਾ ।ਫ਼ਿਲਹਾਲ ਸੋਨਮ ਕਪੂਰ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰ ਰਹੀ ਹੈ । ਸੋਨਮ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ‘ਚ ਉਸ ਨੇ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਫ਼ਿਲਮ ‘ਰਾਂਝਣਾ’ ‘ਚ ਉਸ ਦੇ ਕਿਰਦਾਰ ਦੀ ਖੂਬ ਤਾਰੀਫ ਕੀਤੀ ਗਈ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਸ ਨੇ ਕੰਮ ਕੀਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...