November 19, 2026, 10:59 am
----------- Advertisement -----------
HomeNewsEntertainmentਸਾਊਥ ਸੁਪਰਸਟਾਰਸ ਸਟਾਰ ਰਜਨੀਕਾਂਤ,ਕਮਲ ਹਾਸਨ,ਚਿਰੰਜੀਵੀ ਸਮੇਤ ਇਨ੍ਹਾਂ ਕਲਾਕਾਰਾਂ ਨੇ ਲਹਿਰਾਇਆ ਝੰਡਾ

ਸਾਊਥ ਸੁਪਰਸਟਾਰਸ ਸਟਾਰ ਰਜਨੀਕਾਂਤ,ਕਮਲ ਹਾਸਨ,ਚਿਰੰਜੀਵੀ ਸਮੇਤ ਇਨ੍ਹਾਂ ਕਲਾਕਾਰਾਂ ਨੇ ਲਹਿਰਾਇਆ ਝੰਡਾ

Published on

----------- Advertisement -----------

ਨਵੀਂ ਦਿੱਲੀ: ਇਹ ਸਾਲ ਸਾਡੇ ਲਈ ਬਹੁਤ ਖਾਸ ਹੈ। ਦੇਸ਼ ਇਸ ਸਾਲ ਆਪਣੀ ਆਜ਼ਾਦੀ ਦਾ 75ਵਾਂ ਸਾਲ ਮਨਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਹਰ ਕੋਈ ਦੇਸ਼ ਭਗਤੀ ਦੇ ਰੰਗ ‘ਚ ਰੰਗਿਆ ਨਜ਼ਰ ਆ ਰਿਹਾ ਹੈ। ਹਰ ਪਾਸੇ ਜਸ਼ਨ ਦਾ ਮਾਹੌਲ ਹੈ। ਭਾਰਤ ਸਰਕਾਰ ਨੇ ਆਜ਼ਾਦੀ ਦੇ ਇਸ ਤਿਉਹਾਰ ਮੌਕੇ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਆਮ ਲੋਕ ਵੀ ਆਪਣੇ-ਆਪਣੇ ਤਰੀਕੇ ਨਾਲ ਘਰਾਂ ‘ਤੇ ਤਿਰੰਗਾ ਲਹਿਰਾ ਰਹੇ ਹਨ। ਸਾਊਥ ਦੇ ਕਲਾਕਾਰਾਂ ਨੇ ਵੀ ਇਸ ਖਾਸ ਤਿਉਹਾਰ ਨੂੰ ਬਹੁਤ ਹੀ ਖਾਸ ਤਰੀਕੇ ਨਾਲ ਮਨਾਇਆ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ‘ਚ ਬਾਲੀਵੁੱਡ ਤੋਂ ਲੈ ਕੇ ਸਾਊਥ ਤੱਕ ਦੇ ਕਈ ਸੈਲੇਬਸ ਤਿਰੰਗਾ ਲਹਿਰਾਉਂਦੇ ਨਜ਼ਰ ਆਏ। ਦੱਖਣੀ ਫਿਲਮ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਨੇ ਸੁਤੰਤਰਤਾ ਦਿਵਸ ‘ਤੇ ਝੰਡਾ ਲਹਿਰਾਇਆ ਅਤੇ ਸੋਸ਼ਲ ਮੀਡੀਆ ‘ਤੇ ਫੋਟੋ ਵੀਡੀਓਜ਼ ਸ਼ੇਅਰ ਕੀਤੀਆਂ। ਰਜਨੀਕਾਂਤ, ਚਿਰੰਜੀਵੀ, ਕਮਲ ਹਾਸਨ, ਯਸ਼, ਰਾਮ ਚਰਨ, ਧਨੁਸ਼ ਅਤੇ ਐਸਜੇ ਸੂਰਿਆ ਸਮੇਤ ਕਈ ਕਲਾਕਾਰਾਂ ਨੇ ਝੰਡਾ ਲਹਿਰਾਇਆ।

ਤਾਮਿਲ ਸਟਾਰ ਰਜਨੀਕਾਂਤ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਵੱਡੇ ਦਿਨ ਨੂੰ ਮਾਣ ਨਾਲ ਮਨਾਉਣ ਲਈ ਕਿਹਾ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਹਿਰਾਉਣ ਲਈ ਕਿਹਾ। ਉਨ੍ਹਾਂ ਕਿਹਾ, ”ਸਾਡੇ 75ਵੇਂ ਸੁਤੰਤਰਤਾ ਦਿਵਸ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਵਜੋਂ ਮਨਾਈਏ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸ ਦੌਰਾਨ ਕੰਨੜ ਸਟਾਰ ਯਸ਼ ਅਤੇ ਉਨ੍ਹਾਂ ਦੇ ਪਰਿਵਾਰ ਨੇ ਛੱਤ ‘ਤੇ ਭਾਰਤੀ ਝੰਡਾ ਲਹਿਰਾਇਆ।

ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਤਿਰੰਗੇ ਝੰਡੇ ਨੂੰ ਦੁਨੀਆ ਭਰ ਵਿੱਚ ਫੈਲਾਉਣ ਦਿਓ ਅਤੇ ਹਰ ਭਾਰਤੀ ਨੂੰ ਮਾਣ ਨਾਲ ਜੈ ਹਿੰਦ ਕਹਿਣ ਦਿਓ। ਸਾਰਿਆਂ ਨੂੰ 76ਵੇਂ ਆਜ਼ਾਦੀ ਅੰਮ੍ਰਿਤ ਮਹੋਤਸਵ ਦੀਆਂ ਮੁਬਾਰਕਾਂ। ਐਸਜੇ ਸੂਰਿਆ, ਧਨੁਸ਼, ਸੇਲਵਾਰਾਘਵਨ, ਰਾਮ ਚਰਨ, ਜੂਨੀਅਰ ਐਨਟੀਆਰ ਅਤੇ ਐਂਡਰੀਆ ਨੇ ਵੀ ਝੰਡਾ ਲਹਿਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...