September 10, 2026, 11:37 pm
----------- Advertisement -----------
HomeNewsBreaking Newsਦੱਖਣੀ ਭਾਰਤੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਡੈਨੀਅਲ ਬਾਲਾਜੀ ਦਾ ਹੋਇਆ ਦੇਹਾਂਤ, ਹਸਪਤਾਲ...

ਦੱਖਣੀ ਭਾਰਤੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਡੈਨੀਅਲ ਬਾਲਾਜੀ ਦਾ ਹੋਇਆ ਦੇਹਾਂਤ, ਹਸਪਤਾਲ ‘ਚ ਇਲਾਜ ਦੌਰਾਨ ਪਿਆ ਦਿਲ ਦਾ ਦੌਰਾ, ਅੰਤਿਮ ਦਰਸ਼ਨਾਂ ਲਈ ਪਹੁੰਚੇ ਦੱਖਣ ਇੰਡਸਟਰੀ ਦੇ ਕਈ ਵੱਡੇ ਕਲਾਕਾਰ

Published on

----------- Advertisement -----------

ਦੱਖਣੀ ਭਾਰਤੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਡੇਨੀਅਲ ਬਾਲਾਜੀ ਦਾ ਦੇਹਾਂਤ ਹੋ ਗਿਆ ਹੈ। 48 ਸਾਲਾ ਅਦਾਕਾਰ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਬੀਤੇ ਸ਼ੁੱਕਰਵਾਰ ਸਵੇਰੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਦੱਖਣ ਇੰਡਸਟਰੀ ਦੇ ਕਈ ਵੱਡੇ ਕਲਾਕਾਰਾਂ ਨੇ ਅਦਾਕਾਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। 

ਦੱਸ ਦਈਏ ਕਿ ਡੇਨੀਅਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁਰਸਾਈਵਲਕਮ ਨਿਵਾਸ ‘ਤੇ ਕੀਤਾ ਗਿਆ। ਵਿਜੇ ਸੇਤੂਪਤੀ ਸਮੇਤ ਤਾਮਿਲ ਫਿਲਮ ਇੰਡਸਟਰੀ ਦੇ ਕਈ ਵੱਡੇ ਕਲਾਕਾਰ ਅਭਿਨੇਤਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ। ਜ਼ਿਕਰਯੋਗ ਹੈ ਕਿ ਬਾਲਾਜੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕਮਲ ਹਾਸਨ ਦੀ ਫਿਲਮ ‘ਮਰੁਧਨਯਾਗਮ’ ਨਾਲ ਕੀਤੀ ਸੀ, ਜੋ ਕਦੇ ਰਿਲੀਜ਼ ਨਹੀਂ ਹੋਈ ਸੀ। ਇਸ ਫਿਲਮ ਤੋਂ ਇਲਾਵਾ ਬਾਲਾਜੀ ਵੇਟਾਇਯਾਡੂ ਵਿਲੈਯਾਡੂ’, ‘ਪੋਲਾਧਵਮ’ ਅਤੇ ‘ਵਾਡਾ ਚੇਨਈ’ ਵਰਗੀਆਂ ਫਿਲਮਾਂ ‘ਚ ਨਜ਼ਰ ਆਏ ਸਨ। 

ਇਸਤੋਂ ਬਾਅਦ ਉਹਨਾਂ ਨੇ ਟੈਲੀਵਿਜ਼ਨ ਵੱਲ ਰੁਖ ਕੀਤਾ। ਟੀਵੀ ਸ਼ੋਅ ‘ਚਿੱਠੀ’ ਨਾਲ ਉਹ ਘਰ-ਘਰ ‘ਚ ਮਸ਼ਹੂਰ ਹੋ ਗਏ ਸੀ। ਆਪਣੇ 27 ਸਾਲ ਦੇ ਕਰੀਅਰ ਵਿੱਚ, ਡੈਨੀਅਲ ਨੇ ਕਮਲ ਹਾਸਨ, ਥਲਾਪਤੀ ਵਿਜੇ, ਸੂਰਿਆ ਅਤੇ ਧਨੁਸ਼ ਸਮੇਤ ਦੱਖਣੀ ਸਿਨੇਮਾ ਦੇ ਕਈ ਵੱਡੇ ਕਲਾਕਾਰਾਂ ਨਾਲ ਸਕ੍ਰੀਨ ਸ਼ੇਅਰ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...