July 24, 2026, 7:33 pm
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਦੀਪ ਸਿੱਧੂ ਦੀ ਜ਼ਿੰਦਗੀ ਨਾਲ ਜੁੜਿਆ ਕੁੱਝ ਖ਼ਾਸ ਗੱਲਾਂ...

ਜਨਮਦਿਨ ਮੌਕੇ ਜਾਣੋ ਦੀਪ ਸਿੱਧੂ ਦੀ ਜ਼ਿੰਦਗੀ ਨਾਲ ਜੁੜਿਆ ਕੁੱਝ ਖ਼ਾਸ ਗੱਲਾਂ ਬਾਰੇ

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ‘ਚ ਆਪਣੀ ਅਦਾਕਾਰੀ ਅਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣ ਕੇ ਉੱਭਰੇ ਦੀਪ ਸਿੱਧੂ (Deep Sidhu) ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਅੱਜ ਇਹ ਕਲਾਕਾਰ ਸਾਡੇ ਵਿਚਕਾਰ ਮੌਜੂਦ ਨਹੀਂ ਹਨ ਪਰ ਉਨ੍ਹਾਂ ਦੀ ਯਾਦ ਦਰਸ਼ਕਾਂ ਦੇ ਦਿਲ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ। ਦੱਸ ਦੇਈਏ ਕਿ ਅੱਜ ਦੀਪ ਸਿੱਧੂ ਜੇਕਰ ਸਾਡੇ ਵਿੱਚ ਹੁੰਦੇ ਤਾਂ ਆਪਣਾ ਜਨਮਦਿਨ ਮਨਾ ਰਹੇ ਹੁੰਦੇ। ਬੀਤੇ ਫਰਵਰੀ ਮਹੀਨੇ ਦੇ ਵਿੱਚ ਦੀਪੂ ਸਿੱਧੂ ਦੀ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਦੱਸ ਦਈਏ ਕਿ ਦੀਪ ਸਿੱਧੂ ਦੀ ਹਰਿਆਣਾ ਦੇ ਸੋਨੀਪਤ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੀਪ ਸਿੱਧੂ ਦੀ ਮੌਤ ਸਿੰਘੂ ਬਾਰਡਰ ਨੇੜੇ ਰਾਤ ਦੇ ਸਮੇਂ KMP ਤੇ ਸੜਕ ਹਾਦਸੇ ਵਿੱਚ ਹੋ ਗਈ ਸੀ।

ਦਿੱਲੀ ਤੋਂ ਪੰਜਾਬ ਆਉਂਦੇ ਵਕਤ ਖੜ੍ਹੇ ਟਰਾਲੇ ਵਿੱਚ ਕਲਾਕਾਰ ਦੀ ਸਕਾਰਪਿਓ ਕਾਰ ਵੱਜੀ ਸੀ। ਉਸ ਦੌਰਾਨ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਇਸ ਹਾਦਸੇ ਵਿੱਚ ਕਲਾਕਾਰ ਦੀ ਗਰਲਫ੍ਰੈਡ ਰੀਨਾ ਰਾਏ ਦੀ ਜਾਨ ਬੱਚ ਗਈ। ਦੀਪ ਸਿੱਧੂ ਇੱਕ ਭਾਰਤੀ ਅਦਾਕਾਰ, ਮਾਡਲ ਅਤੇ ਵਕੀਲ ਸੀ। ਉਸ ਦਾ ਜਨਮ 2 ਅਪ੍ਰੈਲ 1984 ਨੂੰ ਪੰਜਾਬ ਦੇ ਜ਼ਿਲ੍ਹੇ ਮੁਕਤਸਰ ਵਿੱਚ ਹੋਇਆ ਸੀ। ਉਸ ਨੇ ਜਿਆਦਾਤਰ ਪੰਜਾਬੀ ਅਤੇ ਬਾਲੀਵੁੱਡ (ਹਿੰਦੀ) ਫਿਲਮਾਂ ਵਿੱਚ ਕੰਮ ਕੀਤਾ ਸੀ। ਉਸ ਨੇ ਆਪਣੀ ਸ਼ੁਰੂਆਤ ਫਿਲਮ ‘ਰਮਤਾ ਜੋਗੀ’ ਨਾਲ ਕੀਤੀ ਜੋ ਕਿ ਆਲੋਚਨਾਤਮਕ ਤੌਰ ‘ਤੇ ਮੰਨੇ-ਪ੍ਰਮੰਨੇ ਅਭਿਨੇਤਾ ਧਰਮਿੰਦਰ ਵੱਲੋਂ ਉਨ੍ਹਾਂ ਦੀ ਪ੍ਰੋਡਕਸ਼ਨ ਕੰਪਨੀ ਵਿਜੇਤਾ ਫਿਲਮਜ਼ ਹੇਠ ਬਣਾਈ ਗਈ ਸੀ।

ਰਮਤਾ ਜੋਗੀ ਤੋਂ ਆਪਣੀ ਐਕਟਿੰਗ ਦੀ ਸ਼ੁਰੂਆਤ ਕਰਨ ਵਾਲੇ ਦੀਪ ਨੂੰ ਸਾਲ 2016 ਵਿੱਚ ਪੰਜਾਬੀ ਸਿਨੇਮਾ ਵਿੱਚ ਸਰਵੋਤਮ ਪੁਰਸ਼ ਡੈਬਿਊ ਲਈ ਅਵਾਰਡ ਮਿਲਿਆ ਸੀ। ਦੀਪ ਸਿੱਧੂ ਨੇ 26 ਜਨਵਰੀ 2021 ਨੂੰ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ ‘ਤੇ ਨਿਸ਼ਾਨ ਸਾਹਿਬ (ਸਿੱਖ ਕੌਮ ਦਾ ਰਿਵਾਇਤੀ ਕੇਸਰੀ ਝੰਡਾ) ਅਤੇ ਕਿਸਾਨਾਂ ਦੇ ਹਰੇ-ਪੀਲੇ ਰੰਗ ਦਾ ਝੰਡਾ ਲਹਿਰਾਇਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਨੂੰ ਹਿੰਸਾ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕਰ ਲਿਆ ਸੀ। ਇਸਦੇ ਨਾਲ ਉਨ੍ਹਾਂ ਨੇ ਦੁਨਿਆ ਭਰ ਖੂਬ ਸੁਰਖੀਆਂ ਬਟੋਰਿਆਂ। ਅੱਜ ਭਲੇ ਹੀ ਦੀਪ ਸਿੱਧੂ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀ ਕਲਾਕਾਰੀ ਸਾਡੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...