July 22, 2026, 4:36 pm
----------- Advertisement -----------
HomeNewsEntertainmentਕਸ਼ਮੀਰ 'ਚ ਇਮਰਾਨ ਹਾਸ਼ਮੀ 'ਤੇ ਹੋਈ ਪੱਥਰਬਾਜ਼ੀ,ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਕਸ਼ਮੀਰ ‘ਚ ਇਮਰਾਨ ਹਾਸ਼ਮੀ ‘ਤੇ ਹੋਈ ਪੱਥਰਬਾਜ਼ੀ,ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਬਾਲੀਵੁੱਡ ਅਭਿਨੇਤਾ ਇਮਰਾਨ ਹਾਸ਼ਮੀ ਇਸ ਸਮੇਂ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਜਦੋਂ ਅਦਾਕਾਰ ਸ਼ਾਮ ਨੂੰ ਸ਼ੂਟਿੰਗ ਖਤਮ ਕਰਕੇ ਬਾਹਰ ਆਏ ਤਾਂ ਇਕ ਬਦਮਾਸ਼ ਨੇ ਉਨ੍ਹਾਂ ‘ਤੇ ਪੱਥਰ ਸੁੱਟੇ। ਹਾਲਾਂਕਿ ਪੱਥਰਬਾਜ਼ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਪੂਰੀ ਘਟਨਾ ਬਾਰੇ ਅਨੰਤਨਾਗ ਪੁਲਿਸ ਨੇ ਵੀ ਆਪਣਾ ਬਿਆਨ ਜਾਰੀ ਕੀਤਾ ਹੈ। ਪੁਲਸ ਨੇ ਆਪਣੇ ਬਿਆਨ ‘ਚ ਕਿਹਾ ਕਿ ‘ਪਹਿਲਗਾਮ’ ‘ਚ ਚੱਲ ਰਹੀ ਫਿਲਮ ਦੀ ਸ਼ੂਟਿੰਗ ਦੌਰਾਨ 18 ਸਤੰਬਰ ਦੀ ਸ਼ਾਮ 7:15 ਵਜੇ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਇਕ ਬਦਮਾਸ਼ ਨੇ ਕਰੂ ਮੈਂਬਰਾਂ ‘ਤੇ ਪਥਰਾਅ ਕਰ ਦਿੱਤਾ। ਇਸ ਮਾਮਲੇ ਵਿੱਚ ਪਹਿਲਗਾਮ ਥਾਣੇ ਵਿੱਚ ਐਫਆਈਆਰ (ਐਫਆਈਆਰ ਨੰਬਰ 77/2022) ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਬਦਮਾਸ਼ ਦੀ ਪਛਾਣ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਇਮਰਾਨ ਹਾਸ਼ਮੀ ‘ਤੇ ਪਹਿਲਗਾਮ ‘ਚ ਉਸ ਸਮੇਂ ਪਥਰਾਅ ਕੀਤਾ ਗਿਆ ਜਦੋਂ ਉਹ ਦੱਖਣੀ ਕਸ਼ਮੀਰ ‘ਚ ਸ਼ੂਟਿੰਗ ਕਰ ਰਹੇ ਸਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਧਾਰਾ 77/22 U/S 147, 148, 370, 336, 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਇਮਰਾਨ ਕਸ਼ਮੀਰ ਦੇ ਪਹਿਲਗਾਮ ‘ਚ ਆਪਣੀ ਆਉਣ ਵਾਲੀ ਫਿਲਮ ‘ਗ੍ਰਾਊਂਡ ਜ਼ੀਰੋ’ ਦੀ ਸ਼ੂਟਿੰਗ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...