July 21, 2026, 9:08 pm
----------- Advertisement -----------
HomeNewsEntertainmentਵਿਵਾਦਾਂ 'ਚ ਘਿਰੀ ਅਕਸ਼ੇ ਕੁਮਾਰ ਦੀ ਫਿਲਮ 'ਰਾਮ ਸੇਤੂ', ਭਾਜਪਾ ਨੇਤਾ ਸੁਬਰਾਮਨੀਅਮ...

ਵਿਵਾਦਾਂ ‘ਚ ਘਿਰੀ ਅਕਸ਼ੇ ਕੁਮਾਰ ਦੀ ਫਿਲਮ ‘ਰਾਮ ਸੇਤੂ’, ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਭੇਜਿਆ ਕਾਨੂੰਨੀ ਨੋਟਿਸ

Published on

----------- Advertisement -----------

ਬਾਲੀਵੁੱਡ ਦੇ ਇਨ੍ਹੀਂ ਦਿਨੀਂ ਦਿਨ ਠੀਕ ਨਹੀਂ ਚੱਲ ਰਹੇ ਹਨ। ਇਕ ਪਾਸੇ ਬਾਲੀਵੁੱਡ ਫਿਲਮਾਂ ਫਲਾਪ ਹੋ ਰਹੀਆਂ ਹਨ, ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਫਿਲਮਾਂ ਦੇ ਬਾਈਕਾਟ ਦੀ ਮੰਗ ਕਾਰਨ ਅਦਾਕਾਰ ਅਤੇ ਫਿਲਮ ਨਿਰਮਾਤਾ ਪਰੇਸ਼ਾਨ ਹਨ। ਇਸ ਦੌਰਾਨ ਸੁਪਰਸਟਾਰ ਅਕਸ਼ੇ ਕੁਮਾਰ ਦੀਆਂ ਫਿਲਮਾਂ ਲਗਾਤਾਰ ਫਲਾਪ ਹੋ ਰਹੀਆਂ ਹਨ। ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਰਾਮ ਸੇਤੂ’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਇਸ ਬਾਲੀਵੁੱਡ ਫਿਲਮ ਨੂੰ ਲੈ ਕੇ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਗੁੱਸੇ ‘ਚ ਹਨ। ਦਰਅਸਲ ਫਿਲਮ ‘ਰਾਮ ਸੇਤੂ’ ਦੇ ਇਕ ਪੋਸਟਰ ‘ਚ ਸੁਬਰਾਮਨੀਅਮ ਸਵਾਮੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਨੇਤਾ ਗੁੱਸੇ ‘ਚ ਹਨ। ਸਵਾਮੀ ਨੇ ਪਹਿਲਾਂ ਵੀ ਅਕਸ਼ੈ ਕੁਮਾਰ ਖਿਲਾਫ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ।

ਹੁਣ ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਅਕਸ਼ੈ ਸਮੇਤ ਫਿਲਮ ਨਾਲ ਜੁੜੇ 8 ਹੋਰ ਲੋਕਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਆਪਣੇ ਇੱਕ ਤਾਜ਼ਾ ਟਵੀਟ ਵਿੱਚ ਸੁਬਰਾਮਨੀਅਮ ਸਵਾਮੀ ਨੇ ਲਿਖਿਆ, ‘ਮੁੰਬਈ ਸਿਨੇਮਾ ਦੇ ਲੋਕਾਂ ਨੂੰ ਝੂਠ ਅਤੇ ਚੀਜ਼ਾਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਦੀ ਆਦਤ ਹੈ। ਇਸ ਲਈ, ਉਨ੍ਹਾਂ ਨੂੰ ਬੌਧਿਕ ਸੰਪੱਤੀ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ, ਮੈਂ ਐਡਵੋਕੇਟ ਸੱਤਿਆ ਸੱਭਰਵਾਲ ਰਾਹੀਂ ਅਕਸ਼ੈ ਕੁਮਾਰ ਅਤੇ ਰਾਮ ਸੇਤੂ ਨਾਲ ਜੁੜੇ 8 ਲੋਕਾਂ ਦੇ ਖਿਲਾਫ ਕਾਨੂੰਨੀ ਨੋਟਿਸ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਰਾਮ ਸੇਤੂ ਵਿੱਚ ਅਕਸ਼ੇ ਕੁਮਾਰ ਨੇ ਇੱਕ ਪੁਰਾਤੱਤਵ ਵਿਗਿਆਨੀ ਦੀ ਭੂਮਿਕਾ ਨਿਭਾਈ ਹੈ ਜੋ ਇਸ ਗੱਲ ਦੀ ਜਾਂਚ ਕਰ ਰਿਹਾ ਹੈ ਕਿ ਰਾਮ ਸੇਤੂ ਕੁਦਰਤੀ ਹੈ ਜਾਂ ਮਨੁੱਖ ਦੁਆਰਾ ਬਣਾਈ ਗਈ ਹੈ। ਫਿਲਮ ‘ਚ ਅਕਸ਼ੈ ਕੁਮਾਰ ਦੇ ਨਾਲ ਜੈਕਲੀਨ ਫਰਨਾਂਡੀਜ਼ ਅਤੇ ਨੁਸਰਤ ਭਰੂਚਾ ਵੀ ਨਜ਼ਰ ਆਉਣਗੇ। ਇਹ ਫਿਲਮ ਅਭਿਸ਼ੇਕ ਸ਼ਰਮਾ ਦੁਆਰਾ ਨਿਰਦੇਸ਼ਤ ਹੈ ਅਤੇ 24 ਅਕਤੂਬਰ 2022 ਨੂੰ ਰਿਲੀਜ਼ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...