August 17, 2026, 12:03 pm
----------- Advertisement -----------
HomeNewsEntertainmentਸੁਹਾਨਾ ਖਾਨ ਨੂੰ ਏਅਰਪੋਰਟ 'ਤੇ ਦੇਖ ਲੜਕਿਆਂ ਨੇ ਕੀਤੀ ਅਜਿਹੀ ਹਰਕਤ,ਵੀਡੀਓ ਦੇਖ...

ਸੁਹਾਨਾ ਖਾਨ ਨੂੰ ਏਅਰਪੋਰਟ ‘ਤੇ ਦੇਖ ਲੜਕਿਆਂ ਨੇ ਕੀਤੀ ਅਜਿਹੀ ਹਰਕਤ,ਵੀਡੀਓ ਦੇਖ ਫੈਨਜ਼ ਨੇ ਕਿਹਾ-ਸ਼ਰਮਨਾਕ!

Published on

----------- Advertisement -----------

ਨਵੀਂ ਦਿੱਲੀ— ਸ਼ਾਹਰੁਖ ਖਾਨ ਦੇ ਨਾਲ-ਨਾਲ ਉਨ੍ਹਾਂ ਦਾ ਪਰਿਵਾਰ ਵੀ ਅਕਸਰ ਸੁਰਖੀਆਂ ‘ਚ ਰਹਿੰਦਾ ਹੈ। ਸ਼ਾਹਰੁਖ ਦੇ ਦੋਵੇਂ ਬੱਚੇ ਸੁਹਾਨਾ ਖਾਨ ਅਤੇ ਆਰੀਅਨ ਖਾਨ ਬਾਲੀਵੁੱਡ ਦੇ ਮਸ਼ਹੂਰ ਸਟਾਰ ਕਿਡਸ ਵਿੱਚੋਂ ਇੱਕ ਹਨ। ਇਨ੍ਹਾਂ ਦੋਵਾਂ ਨੂੰ ਆਪਣੇ ਕੈਮਰੇ ‘ਚ ਕੈਦ ਕਰਨ ਲਈ ਪਾਪਰਾਜ਼ੀ ਦਾ ਮੁਕਾਬਲਾ ਹੁੰਦਾ ਹੈ। ਸੁਹਾਨਾ ਖਾਨ ਜਲਦ ਹੀ ‘ਦਿ ਆਰਚੀਜ਼’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਸੁਹਾਨਾ ਖਾਨ ਨੂੰ ਵੀ ਅਕਸਰ ਏਅਰਪੋਰਟ ‘ਤੇ ਦੇਖਿਆ ਜਾਂਦਾ ਹੈ। ਸੁਹਾਨਾ ਦਾ ਅਜਿਹਾ ਹੀ ਇੱਕ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਭਿਆਨੀ ਦੇ ਪੇਜ ਤੋਂ ਸ਼ੇਅਰ ਕੀਤੀ ਗਈ ਹੈ। ਵੀਡੀਓ ‘ਚ ਤੁਸੀਂ ਸੁਹਾਨਾ ਨੂੰ ਫੇਸ ਮਾਸਕ ਪਹਿਨੇ ਦੇਖ ਸਕਦੇ ਹੋ। ਸੁਹਾਨਾ ਨੇ ਡੈਨੀਮ ਦੇ ਨਾਲ ਗ੍ਰੇ ਹੂਡੀ ਪਾ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਵੀਡੀਓ ‘ਚ ਤੁਸੀਂ ਸੁਹਾਨਾ ਨੂੰ ਏਅਰਪੋਰਟ ‘ਤੇ ਆਪਣੀ ਧੁਨ ‘ਤੇ ਤੁਰਦੇ ਹੋਏ ਦੇਖ ਸਕਦੇ ਹੋ। ਉਨ੍ਹਾਂ ਦੇ ਪਿੱਛੇ-ਪਿੱਛੇ ਕੁਝ ਮੁੰਡੇ ਵੀ ਚੱਲ ਰਹੇ ਹਨ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਮੁੰਡੇ ਸੁਹਾਨਾ ਖਾਨ ਦਾ ਪਿੱਛਾ ਕਰ ਰਹੇ ਸਨ ਅਤੇ ਜਦੋਂ ਉਨ੍ਹਾਂ ਨੇ ਉਸ ਦੀ ਆਵਾਜ਼ ਸੁਣੀ ਅਤੇ ਉਸ ਵੱਲ ਮੁੜ ਕੇ ਦੇਖਿਆ ਤਾਂ ਸਾਰੇ ਮੁੰਡੇ ਹੱਸਣ ਲੱਗ ਪਏ। ਹਾਲਾਂਕਿ ਇਸ ਤੋਂ ਬਾਅਦ ਸੁਹਾਨਾ ਉੱਥੋਂ ਚਲੀ ਗਈ। ਸੁਹਾਨਾ ਖਾਨ ਦਾ ਇਹ ਵੀਡੀਓ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ‘ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਵੀਡੀਓ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਯਾਰ, ਇਹ ਤਾਂ ਹੱਦ ਹੋ ਗਈ ਹੈ। ਸ਼ਰਮਨਾਕ’। ਇੱਕ ਨੇ ਲਿਖਿਆ ਹੈ, ‘ਮੁੰਡੇ ਕਿੰਨੇ ਡਰਾਉਣੇ ਹਨ’। ਜਦਕਿ ਇਕ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਲਿਖਿਆ, ‘ਇਹ ਲੜਕੇ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਨ’। ਇਸ ਤਰ੍ਹਾਂ ਵੀਡੀਓ ‘ਤੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...