August 17, 2026, 12:02 pm
----------- Advertisement -----------
HomeNewsEntertainmentਸੁਹਾਨਾ ਖਾਨ ਨੇ ਰੀਅਲ ਅਸਟੇਟ 'ਚ ਕੀਤਾ ਨਿਵੇਸ਼, ਅਲੀਬਾਗ 'ਚ ਖਰੀਦੀ ਜਾਇਦਾਦ

ਸੁਹਾਨਾ ਖਾਨ ਨੇ ਰੀਅਲ ਅਸਟੇਟ ‘ਚ ਕੀਤਾ ਨਿਵੇਸ਼, ਅਲੀਬਾਗ ‘ਚ ਖਰੀਦੀ ਜਾਇਦਾਦ

Published on

----------- Advertisement -----------

ਸੁਪਰਸਟਾਰ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਨੇ ਰੀਅਲ ਅਸਟੇਟ ‘ਚ ਨਿਵੇਸ਼ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਸੁਹਾਨਾ ਨੇ ਮੁੰਬਈ ਨੇੜੇ ਅਲੀਬਾਗ ‘ਚ ਇਕ ਵੱਡੀ ਜਾਇਦਾਦ ਖਰੀਦੀ ਹੈ। 

 ਜਾਣਕਾਰੀ ਅਨੁਸਾਰ ਉਸ ਨੇ ਥਾਲ ਪਿੰਡ ਵਿੱਚ 9 ਕਰੋੜ 50 ਲੱਖ ਰੁਪਏ ਦੀ ਜ਼ਮੀਨ ਖਰੀਦੀ ਹੈ, ਜਿਸ ਲਈ ਉਸ ਨੇ 57 ਲੱਖ ਰੁਪਏ ਦੀ ਸਟੈਂਪ ਡਿਊਟੀ ਅਦਾ ਕੀਤੀ ਹੈ। ਅਜਿਹੇ ‘ਚ ਸੁਹਾਨਾ ਨੇ ਇਸ ਜ਼ਮੀਨ ‘ਤੇ ਕੁੱਲ 10 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਇਸ ਜ਼ਮੀਨ ਦੀ ਰਜਿਸਟਰੀ 13 ਫਰਵਰੀ ਨੂੰ ਹੋਈ ਸੀ। ਦਸਤਾਵੇਜ਼ਾਂ ਦੇ ਅਨੁਸਾਰ, ਸੁਹਾਨਾ ਨੇ ਥਾਲ ਪਿੰਡ, ਰਾਏਗੜ੍ਹ, ਅਲੀਬਾਗ ਵਿੱਚ ਕੁੱਲ 1.8 ਏਕੜ ਵਾਹੀਯੋਗ ਜ਼ਮੀਨ ਵਿੱਚ ਨਿਵੇਸ਼ ਕੀਤਾ ਹੈ। ਜੂਨ 2023 ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸੁਹਾਨਾ ਨੇ ਅਲੀਬਾਗ ਵਿੱਚ 1.5 ਏਕੜ ਜ਼ਮੀਨ ਖਰੀਦੀ ਸੀ। ਇਹ ਸੌਦਾ 12.19 ਕਰੋੜ ਰੁਪਏ ਵਿੱਚ ਹੋਇਆ ਸੀ।

ਸ਼ਾਹਰੁਖ ਦੀ ਪਹਿਲਾਂ ਤੋਂ ਹੀ ਅਲੀਬਾਗ ‘ਚ ਸਮੁੰਦਰ ਦੇ ਸਾਹਮਣੇ ਜਾਇਦਾਦ ਹੈ। ਉਹ ਅਤੇ ਉਸਦੇ ਪਰਿਵਾਰਕ ਮੈਂਬਰ ਅਕਸਰ ਇੱਥੇ ਪਾਰਟੀਆਂ ਕਰਦੇ ਹਨ। ਸ਼ਾਹਰੁਖ ਨੇ ਆਪਣੇ 52ਵੇਂ ਜਨਮਦਿਨ ‘ਤੇ ਅਲੀਬਾਗ ‘ਚ ਹੀ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਸੀ। ਉਨ੍ਹਾਂ ਦੇ ਬੰਗਲੇ ‘ਚ ਸਵੀਮਿੰਗ ਪੂਲ ਅਤੇ ਹੈਲੀਪੈਡ ਵੀ ਹੈ। ਅਲੀਬਾਗ ਹਮੇਸ਼ਾ ਤੋਂ ਹੀ ਬੌਲੀਵੁੱਡ ਸੈਲੇਬਸ ਦੀ ਪਸੰਦੀਦਾ ਜਗ੍ਹਾ ਰਿਹਾ ਹੈ।

ਇਸਤੋਂ ਪਹਿਲਾਂ ਬੌਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਆਪਣੇ ਪਤੀ ਰਣਵੀਰ ਸਿੰਘ ਨਾਲ ਇੱਥੇ 22 ਕਰੋੜ ਰੁਪਏ ‘ਚ ਘਰ ਖਰੀਦਿਆ ਸੀ। ਇਸ ਦੇ ਨਾਲ ਹੀ ਕ੍ਰਿਕਟਰ ਵਿਰਾਟ ਕੋਹਲੀ ਨੇ ਆਪਣੀ ਪਤਨੀ ਅਨੁਸ਼ਕਾ ਨਾਲ ਮਿਲ ਕੇ ਅਲੀਬਾਗ ‘ਚ 20 ਕਰੋੜ ਰੁਪਏ ਦੀ ਜ਼ਮੀਨ ਖਰੀਦੀ ਸੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸੁਹਾਨਾ ਨੇ ਜ਼ੋਇਆ ਅਖਤਰ ਦੀ ਫਿਲਮ ‘ਦਿ ਆਰਚੀਜ਼’ ਨਾਲ ਡੈਬਿਊ ਕੀਤਾ ਸੀ। ਇਸ ਫਿਲਮ ‘ਚ ਮਰਹੂਮ ਸ਼੍ਰੀਦੇਵੀ ਦੀ ਬੇਟੀ ਖੁਸ਼ੀ ਕਪੂਰ ਅਤੇ ਮੈਗਾਸਟਾਰ ਅਮਿਤਾਭ ਬੱਚਨ ਦੇ ਪੋਤੇ ਅਗਸਤਿਆ ਵੀ ਨਜ਼ਰ ਆਏ ਸਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਹਾਨੀ ਆਪਣੀ ਅਗਲੀ ਫਿਲਮ ‘ਚ ਪਿਤਾ ਸ਼ਾਹਰੁਖ ਖਾਨ ਨਾਲ ਨਜ਼ਰ ਆਵੇਗੀ। ਇਸ ਦੀ ਸ਼ੂਟਿੰਗ ਮਈ 2024 ਤੱਕ ਸ਼ੁਰੂ ਹੋ ਸਕਦੀ ਹੈ। ਇਹ ਇੱਕ ਐਕਸ਼ਨ-ਥ੍ਰਿਲਰ ਫਿਲਮ ਹੋਵੇਗੀ ਜਿਸ ਦਾ ਨਿਰਦੇਸ਼ਨ ਸੁਜੋਏ ਘੋਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...