ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਸੁਹਾਨਾ ਆਪਣਾ ਬਾਲੀਵੁੱਡ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਨ੍ਹੀਂ ਦਿਨੀਂ ਉਹ ਆਪਣੀ ਡੈਬਿਊ ਫਿਲਮ ਦੀ ਤਿਆਰੀ ‘ਚ ਰੁੱਝੀ ਹੋਈ ਹੈ। ਸੁਹਾਨਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬਾਲੀਵੁੱਡ ‘ਚ ਕਦਮ ਰੱਖਣ ਤੋਂ ਪਹਿਲਾਂ ਹੀ ਸੁਹਾਨਾ ਨੇ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਇਕ ਝਲਕ ਕਿੰਗ ਖਾਨ ਦੀ ਲਾਡਲੀ ਨੇ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸ਼ੇਅਰ ਕਰਕੇ ਦਿਖਾਈ ਹੈ।

ਇਨ੍ਹਾਂ ਤਸਵੀਰਾਂ ਦੇ ਵਿੱਚ ਉਹ ਬੇਹੱਦ ਗਲੈਮਰਸ ਵਿਖਾਈ ਦੇ ਰਹੀ ਹੈ। ਉਸ ਨੇ ਕਾਲੇ ਰੰਗ ਦਾ ਕ੍ਰੋਪ ਟਾਪ ਅਤੇ ਡੈਨਿਮ ਸ਼ਾਰਟਸ ਪਾਏ ਹੋਏ ਹਨ। ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ਦੇ ਵਿੱਚ ਸੁਹਾਨਾ ਬਲੈਕ ਕਲਰ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ, ਜੋ ਬੈਕਲੈੱਸ ਹੈ। ਇਸ ਆਊਟਫਿਟ ‘ਚ ਸੁਹਾਨਾ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਨੇ ਆਪਣੇ ਵਾਲਾਂ ਵਿੱਚ ਸਟਾਈਲ ਬਣਾਇਆ ਹੋਇਆ ਹੈ ਤੇ ਬਾਲੀ ਸਟਾਈਲ ਝੁਮਕੇ ਮੇਕਅੱਪ ਅਤੇ ਹੇਅਰ ਬਨ ਬਣਾ ਕੇ ਆਪਣਾ ਲੁੱਕ ਪੂਰਾ ਕੀਤਾ।
ਸੁਹਾਨਾ ਦੀ ਇਹ ਤਸਵੀਰ ਹੁਣ ਫੈਨਜ਼ ਲਈ ਚਰਚਾ ਦਾ ਵਿਸ਼ਾ ਬਣ ਗਈਆਂ ਹਨ। ਸੁਹਾਨਾ ਖਾਨ ਜਲਦੀ ਹੀ ਜ਼ੋਇਆ ਅਖਤਰ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਦਿ ਆਰਚੀਜ਼’ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਦੀ ਨਜ਼ਰ ਆਵੇਗੀ। ਸੁਹਾਨਾ ਖਾਨ ਦੇ ਨਾਲ ਇਸ ਫਿਲਮ ‘ਚ ਅਮਿਤਾਭ ਬੱਚਨ ਦੇ ਪੋਤੇ ਅਗਸਤਿਆ ਨੰਦਾ ਅਤੇ ਸ਼੍ਰੀਦੇਵੀ-ਬੋਨੀ ਕਪੂਰ ਦੀ ਛੋਟੀ ਬੇਟੀ ਖੁਸ਼ੀ ਕਪੂਰ ਵੀ ਨਜ਼ਰ ਆਵੇਗੀ। ਇਹ ਤਿੰਨੋਂ ਸਟਾਰ ਕਿਡਜ਼ ਦੀ ਡੈਬਿਊ ਫਿਲਮ ਹੈ, ਜਿਸ ਕਾਰਨ ਤਿੰਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ।











