ਬਾਲੀਵੁੱਡ ਸੁਪਰਸਟਾਰ ਜੈਕਲੀਨ ਫਰਨਾਂਡੀਜ਼ ਦਾ ਨਾਂ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਰਿਲੇਸ਼ਨਸ਼ਿਪ ਦੀਆਂ ਖਬਰਾਂ ਕਾਰਨ ਸੁਰਖੀਆਂ ‘ਚ ਹੈ। ਸੁਕੇਸ਼ ਚੰਦਰਸ਼ੇਖਰ ‘ਤੇ ਫੋਰਟਿਸ ਦੇ ਸਾਬਕਾ ਪ੍ਰਮੋਟਰ ਦੀ ਪਤਨੀ ਤੋਂ 217 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਦੋਸ਼ ਹੈ ਅਤੇ ਉਹ ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਹੈ। ਹਾਲ ਹੀ ‘ਚ ਜਦੋਂ ਉਸ ਨੂੰ ਹਾਈ ਸਕਿਓਰਿਟੀ ਵਿਚਾਲੇ ਕੋਰਟ ਰੂਮ ਤੋਂ ਬਾਹਰ ਕੱਢਿਆ ਗਿਆ ਤਾਂ ਉਸ ਨੇ ਜੈਕਲੀਨ ਫਰਨਾਂਡੀਜ਼ ਨੂੰ ਵੈਲੇਨਟਾਈਨ ਡੇ ਦੀ ਵਧਾਈ ਦਿੱਤੀ। ਮੰਗਲਵਾਰ ਨੂੰ ਜਿਵੇਂ ਹੀ ਸੁਕੇਸ਼ ਕੋਰਟ ਰੂਮ ਤੋਂ ਬਾਹਰ ਆਏ ਤਾਂ ਉਨ੍ਹਾਂ ਤੋਂ ਜੈਕਲੀਨ ਫਰਨਾਂਡੀਜ਼ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਪੁੱਛਿਆ ਗਿਆ।
ਜਿਸ ਦੇ ਜਵਾਬ ਵਿੱਚ ਸੁਕੇਸ਼ ਨੇ ਪੱਤਰਕਾਰਾਂ ਨੂੰ ਕਿਹਾ, “ਮੈਂ ਇਸ ਬਾਰੇ ਕੁਝ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ। ਮੈਂ ਕੁਝ ਨਹੀਂ ਕਹਿਣਾ ਚਾਹੁੰਦਾ।” ਫਰਨਾਂਡੀਜ਼ ਦੇ ਨਾਲ ਉਸਦੇ “ਰਿਸ਼ਤੇ” ਬਾਰੇ ਪੁੱਛੇ ਜਾਣ ‘ਤੇ, ਸੁਕੇਸ਼ ਨੇ ਕਿਹਾ, “ਮੇਰੇ ਵੱਲੋਂ ਉਸਨੂੰ ਵੈਲੇਨਟਾਈਨ ਡੇ ਦੀਆਂ ਬਹੁਤ ਬਹੁਤ ਮੁਬਾਰਕਾਂ।” ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਈਡੀ ਦੀ ਪੁੱਛਗਿੱਛ ਦੌਰਾਨ ਜੈਕਲੀਨ ਫਰਨਾਂਡੀਜ਼ ਨੇ ਮਹਾਠੱਗ ਸੁਕੇਸ਼ ਚੰਦਰਸ਼ੇਖਰ ਅਤੇ ਉਨ੍ਹਾਂ ਦੇ ਰਿਸ਼ਤੇ ਬਾਰੇ ਖੁਲਾਸਾ ਕੀਤਾ ਸੀ। ਜੈਕਲੀਨ ਫਰਨਾਂਡੀਜ਼ ਨੇ ਦੱਸਿਆ ਕਿ ਉਹ ਸੁਕੇਸ਼ ਨੂੰ ਆਪਣੇ ਸੁਪਨਿਆਂ ਦਾ ਰਾਜਕੁਮਾਰ ਸਮਝਣ ਲੱਗੀ, ਉਹ ਉਸ ਨਾਲ ਵਿਆਹ ਕਰਨਾ ਚਾਹੁੰਦੀ ਸੀ। ਪਰ ਸੁਕੇਸ਼ ਦੀ ਅਸਲੀਅਤ ਜਾਣ ਕੇ ਅਦਾਕਾਰਾ ਦਾ ਦਿਲ ਟੁੱਟ ਗਿਆ।












