October 22, 2026, 7:38 am
----------- Advertisement -----------
HomeNewsEntertainmentਈਡੀ ਦਾ ਦਾਅਵਾ: ਸੁਕੇਸ਼ ਨੇ ਜੈਕਲੀਨ ਲਈ ਸ਼੍ਰੀਲੰਕਾ 'ਚ ਲਿਆ ਸੀ ਘਰ,...

ਈਡੀ ਦਾ ਦਾਅਵਾ: ਸੁਕੇਸ਼ ਨੇ ਜੈਕਲੀਨ ਲਈ ਸ਼੍ਰੀਲੰਕਾ ‘ਚ ਲਿਆ ਸੀ ਘਰ, ਜੁਹੂ ‘ਚ ਵੀ ਖਰੀਦਣ ਵਾਲਾ ਸੀ ਬੰਗਲਾ

Published on

----------- Advertisement -----------

ਈਡੀ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਚਾਰਜਸ਼ੀਟ ਵਿੱਚ ਵੱਡੇ ਖੁਲਾਸੇ ਕੀਤੇ ਹਨ। ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੇ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ ਨਾ ਸਿਰਫ ਘੋੜਾ, ਬਿੱਲੀ ਅਤੇ ਗਹਿਣੇ ਤੋਹਫੇ ‘ਚ ਦਿੱਤੇ ਸਨ, ਸਗੋਂ ਅਭਿਨੇਤਰੀ ਲਈ ਸ਼੍ਰੀਲੰਕਾ ‘ਚ ਇਕ ਘਰ ਵੀ ਖਰੀਦਿਆ ਸੀ। 17 ਅਗਸਤ ਨੂੰ ਪਟਿਆਲਾ ਕੋਰਟ ‘ਚ ਦਾਇਰ ਚਾਰਜਸ਼ੀਟ ‘ਚ ਜੈਕਲੀਨ ‘ਤੇ ਸੁਕੇਸ਼ ਤੋਂ 5.71 ਕਰੋੜ ਰੁਪਏ ਲੈਣ ਦਾ ਦੋਸ਼ ਹੈ। ਈਡੀ ਨੇ ਇਹ ਵੀ ਕਿਹਾ ਹੈ ਕਿ ਜੈਕਲੀਨ ਸੁਕੇਸ਼ ਤੋਂ ਤੋਹਫ਼ਾ ਲੈਣ ਦੇ ਮਾਮਲੇ ਵਿੱਚ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰ ਰਹੀ ਹੈ, ਭਾਵੇਂ ਕਿ ਉਸ ਨੂੰ ਸੁਕੇਸ਼ ਦੇ ਕੰਮ ਬਾਰੇ ਪਤਾ ਸੀ। ਈਡੀ ਨੇ ਇਸ ਵਿੱਚ ਜੈਕਲੀਨ ਨੂੰ ਵੀ ਸਹਿ-ਦੋਸ਼ੀ ਬਣਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੀ ਚਾਰਜਸ਼ੀਟ ‘ਚ ਇਹ ਵੀ ਖੁਲਾਸਾ ਹੋਇਆ ਹੈ ਕਿ ਜੈਕਲੀਨ ਨੇ ਕਬੂਲ ਕੀਤਾ ਹੈ ਕਿ ਸੁਕੇਸ਼ ਨੇ ਉਸ ਨੂੰ ਸ਼੍ਰੀਲੰਕਾ ‘ਚ ਘਰ ਖਰੀਦਣ ਬਾਰੇ ਦੱਸਿਆ ਸੀ।

ਹਾਲਾਂਕਿ ਉਹ ਕਦੇ ਉਸ ਘਰ ਨਹੀਂ ਗਈ। ਇਹ ਜਾਇਦਾਦ ਵੇਲਿਗਾਮਾ, ਸ਼੍ਰੀਲੰਕਾ ਵਿੱਚ ਦੱਸੀ ਜਾਂਦੀ ਹੈ। ਇਹ ਸ਼੍ਰੀਲੰਕਾ ਦਾ ਮਸ਼ਹੂਰ ਸੈਰ-ਸਪਾਟਾ ਸਥਾਨ ਹੈ। ਇਸ ਤੋਂ ਇਲਾਵਾ ਜੁਹੂ ਸਥਿਤ ਬੰਗਲਾ ਵੀ ਬੁੱਕ ਕੀਤਾ ਗਿਆ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਜੈਕਲੀਨ ਦੇ ਮਾਤਾ-ਪਿਤਾ ਨੂੰ ਬਹਿਰੀਨ ‘ਚ ਇਕ ਘਰ ਗਿਫਟ ਕੀਤਾ ਸੀ। ਇਨ੍ਹਾਂ ਜਾਇਦਾਦਾਂ ਦੀ ਖਰੀਦਦਾਰੀ ਬਾਰੇ ਸੁਕੇਸ਼ ਨੇ ਆਪਣੇ ਸਾਥੀ ਪਿੰਕੀ ਇਰਾਨੀ ਨੂੰ ਸੂਚਿਤ ਕੀਤਾ ਸੀ। ਪਿੰਕੀ ਉਹ ਔਰਤ ਸੀ ਜਿਸ ਨੂੰ ਸੁਕੇਸ਼ ਅਤੇ ਜੈਕਲੀਨ ਨਾਲ ਦੋਸਤੀ ਕਰਨ ਦਾ ਟਾਸਕ ਦਿੱਤਾ ਗਿਆ ਸੀ, ਜਿਸ ਦੇ ਬਦਲੇ ਪਿੰਕੀ ਨੂੰ ਕਰੋੜਾਂ ਰੁਪਏ ਵੀ ਦਿੱਤੇ ਗਏ ਸਨ। ਹਾਲਾਂਕਿ ਇਸ ਤੋਂ ਪਹਿਲਾਂ ਜੈਕਲੀਨ ਨੇ ਆਪਣੇ ਵਕੀਲ ਰਾਹੀਂ ਅਦਾਲਤ ‘ਚ ਦੱਸਿਆ ਸੀ ਕਿ ਉਹ ਸੁਕੇਸ਼ ਦੀ ਅਸਲ ਪਛਾਣ ਬਾਰੇ ਨਹੀਂ ਜਾਣਦੀ ਸੀ।

ਉਹ ਸੁਕੇਸ਼ ਨੂੰ ਸ਼ੇਖਰ ਵਜੋਂ ਜਾਣਦੀ ਸੀ, ਜੋ ਕਿ ਇੱਕ ਜਾਣੇ-ਪਛਾਣੇ ਸਿਆਸੀ ਪਰਿਵਾਰ ਵਿੱਚੋਂ ਸੀ। ਪਰ ਈਡੀ ਦਾ ਇਲਜ਼ਾਮ ਹੈ ਕਿ ਇੱਕ ਮਹੀਨੇ ਦੇ ਅੰਦਰ ਹੀ ਜੈਕਲੀਨ ਨੂੰ ਖ਼ਬਰਾਂ ਰਾਹੀਂ ਪਤਾ ਲੱਗ ਗਿਆ ਕਿ ਉਹ ਸੁਕੇਸ਼ ਚੰਦਰਸ਼ੇਖਰ ਹੈ, ਇਸ ਦੇ ਬਾਵਜੂਦ ਵੀ ਉਹ ਮਹਿੰਗੇ ਤੋਹਫ਼ੇ ਲੈਂਦੀ ਰਹੀ। ਦਿੱਲੀ ਦੀ ਪਟਿਆਲਾ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ ਅਭਿਨੇਤਰੀ ਜੈਕਲੀਨ ਨੂੰ ਸੰਮਨ ਭੇਜ ਕੇ 26 ਸਤੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 12 ਸਤੰਬਰ ਨੂੰ ਦਿੱਲੀ ਪੁਲਿਸ ਅਭਿਨੇਤਰੀ ਤੋਂ ਵੀ ਪੁੱਛਗਿੱਛ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...