September 22, 2026, 11:39 pm
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੁਨੰਦਾ ਸ਼ਰਮਾ , ਵੀਡੀਓ ਕੀਤਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੁਨੰਦਾ ਸ਼ਰਮਾ , ਵੀਡੀਓ ਕੀਤਾ ਸਾਂਝਾ

Published on

----------- Advertisement -----------

ਸੁਨੰਦਾ ਸ਼ਰਮਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤ ਚੁੱਕੀ ਹੈ । ਸੁਨੰਦਾ ਸ਼ਰਮਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਸੁਨੰਦਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਨੂੰ ਸਾਂਝਾ ਕਰਦੇ ਹੋਏ ਸੁਨੰਦਾ ਨੇ ਲਿਖਿਆ ‘ਸਕੂਨ’ । ਜੀ ਹਾਂ ਇਸ ਵੀਡੀਓ ‘ਚ ਗਾਇਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਵਾਇਸ ਓਵਰ ਚੱਲ ਰਿਹਾ ਹੈ । ਜਿਸ ‘ਚ ਕਿਹਾ ਜਾ ਰਿਹਾ ਹੈ ਮੈਨੂੰ ਰੱਬ ਦੇ ਨਾਲ ਗੱਲਾਂ ਕਰਨਾ ਬੜਾ ਚੰਗਾ ਲੱਗਦਾ ਹੈ ।

ਮੈਂ ਗੱਲਾਂ ਕਰਦੀ ਰਹਿੰਦੀ ਹਾਂ ਅਤੇ ਉਹ ਸੁਣਦਾ ਰਹਿੰਦਾ ਹੈ । ਸੋਸ਼ਲ ਮੀਡੀਆ ‘ਤੇ ਗਾਇਕਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੀ ਹੈ । ਉਨ੍ਹਾਂ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਨਾਲ ਵੀ ਕੰਮ ਕੀਤਾ ਹੈ । ਜਿਸ ‘ਚ ਸੋਨੂੰ ਸੂਦ ਅਤੇ ਨਵਾਜ਼ੁਦੀਨ ਸਿੱਦੀਕੀ ਹਨ । ਨਵਾਜ਼ੁਦੀਨ ਸਿੱਦੀਕੀ ਸੁਨੰਦਾ ਸ਼ਰਮਾ ਦੇ ਨਾਲ ‘ਬਾਰਿਸ਼ ਕੀ ਜਾਏ’ ‘ਚ ਬਤੌਰ ਮਾਡਲ ਨਜ਼ਰ ਆਏ ਸਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੀ ਹੈ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਏਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...