July 30, 2026, 12:28 pm
----------- Advertisement -----------
HomeNewsEntertainmentਇੱਕ ਹਫ਼ਤੇ ਤੋਂ ਹਸਪਤਾਲ ਵਿੱਚ ਦਾਖ਼ਲ ਸੁਨੀਲ ਗਰੋਵਰ ਨੂੰ ਅੱਜ ਹਸਪਤਾਲ ਚੋਂ...

ਇੱਕ ਹਫ਼ਤੇ ਤੋਂ ਹਸਪਤਾਲ ਵਿੱਚ ਦਾਖ਼ਲ ਸੁਨੀਲ ਗਰੋਵਰ ਨੂੰ ਅੱਜ ਹਸਪਤਾਲ ਚੋਂ ਮਿਲੇਗੀ ਛੁੱਟੀ

Published on

----------- Advertisement -----------

44 ਸਾਲਾ ਕਾਮੇਡੀਅਨ ਅਤੇ ਅਦਾਕਾਰ ਸੁਨੀਲ ਗਰੋਵਰ ਦੀ ਹਾਲ ਹੀ ਵਿੱਚ ਦਿਲ ਦੀ ਸਰਜਰੀ ਹੋਈ ਹੈ। ਉਹ ਹੁਣ ਖਤਰੇ ਤੋਂ ਬਾਹਰ ਹਨ। ਹਸਪਤਾਲ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸੁਨੀਲ ਨੂੰ ਅੱਜ ਮੁੰਬਈ ਦੇ ਏਸ਼ੀਅਨ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਸੁਨੀਲ ਨੂੰ ਪਿਛਲੇ ਹਫਤੇ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ ਅਤੇ 27 ਜਨਵਰੀ ਨੂੰ ਦਿਲ ਦੀ ਸਰਜਰੀ ਹੋਈ ਸੀ। ਫਿਲਹਾਲ ਸੁਨੀਲ ਦੀ ਸਿਹਤ ‘ਚ ਕਾਫੀ ਸੁਧਾਰ ਹੈ।

ਸੂਤਰਾਂ ਦੀ ਮੰਨੀਏ ਤਾਂ ਸੁਨੀਲ ਦੇ ਦਿਲ ‘ਚ ਬਲਾਕੇਜ ਪਾਏ ਗਏ ਹਨ। ਸਮੇਂ ਸਿਰ ਸਰਜਰੀ ਨਾ ਹੋਣ ‘ਤੇ ਦਿਲ ਦਾ ਦੌਰਾ ਪੈਣ ਦਾ ਖਤਰਾ ਸੀ। ਅਜਿਹੇ ‘ਚ ਕਾਮੇਡੀਅਨ ਨੇ ਜਲਦ ਤੋਂ ਜਲਦ ਸਰਜਰੀ ਕਰਵਾਉਣ ਦਾ ਫੈਸਲਾ ਕੀਤਾ ਸੀ । ਦੱਸਣਯੋਗ ਹੈ ਕਿ ਸੁਨੀਲ ਗਰੋਵਰ ਛੋਟੇ ਪਰਦੇ ਤੋਂ ਲੈ ਕੇ ਵੱਡੇ ਪਰਦੇ ਤੱਕ ਆਪਣੀ ਸ਼ਾਨਦਾਰ ਐਕਟਿੰਗ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਵਿੱਚ ਵੀ ਇੱਕ ਵੱਖਰੀ ਪਛਾਣ ਬਣਾਈ ਹੈ ।

ਉਹ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ‘ਭਾਰਤ’ ਵਿੱਚ ਵੀ ਵੱਡੇ ਪਰਦੇ ‘ਤੇ ਵੀ ਨਜ਼ਰ ਆਏ ਸਨ। ਉਹ ਵਿਸ਼ਾਲ ਭਾਰਦਵਾਜ ਦੀ ਕਾਮੇਡੀ ਫਿਲਮ ਪਟਾਖਾ ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਹਾਲ ਹੀ ਵਿੱਚ ਉਨ੍ਹਾਂ ਨੇ ਡਿਜੀਟਲ ਪਲੇਟਫਾਰਮ ‘ਤੇ ਡੈਬਿਊ ਕੀਤਾ ਸੀ ਅਤੇ ਸੈਫ ਅਲੀ ਖਾਨ ਦੇ ਨਾਲ ਐਮਾਜ਼ਾਨ ਪ੍ਰਾਈਮ ਵੀਡੀਓ ਵੈੱਬ ਸੀਰੀਜ਼ ਤਾਂਡਵ ਵਿੱਚ ਦਿਖਾਈ ਦਿੱਤੇ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...