June 6, 2026, 12:40 pm
----------- Advertisement -----------
HomeNewsEntertainmentਸੰਨੀ ਦਿਓਲ ਨੇ 'ਬਾਰਡਰ 2' ਦਾ ਕੀਤਾ ਐਲਾਨ, ਜਾਣੋ ਕਦੋ ਸ਼ੁਰੂ ਹੋਵੇਗੀ...

ਸੰਨੀ ਦਿਓਲ ਨੇ ‘ਬਾਰਡਰ 2’ ਦਾ ਕੀਤਾ ਐਲਾਨ, ਜਾਣੋ ਕਦੋ ਸ਼ੁਰੂ ਹੋਵੇਗੀ ਫਿਲਮ ਦੀ ਸ਼ੂਟਿੰਗ

Published on

----------- Advertisement -----------

‘ਗਦਰ 2’ ਤੋਂ ਬਾਅਦ ਸੰਨੀ ਦਿਓਲ ਦੀ ਫਿਲਮ ‘ਬਾਰਡਰ’ ਦਾ ਦੂਜਾ ਭਾਗ ਵੀ ਕਾਫੀ ਚਰਚਾ ਚ ਬਣਿਆ ਹੋਇਆ ਹੈ। ਪਰ ਹੁਣ ਆਖਿਰਕਾਰ ਮੇਕਰਸ ਨੇ ਸੰਨੀ ਦਿਓਲ ਨਾਲ ‘ਬਾਰਡਰ 2’ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।
ਸੰਨੀ ਦਿਓਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ‘ਬਾਰਡਰ 2’ ਦਾ ਐਲਾਨ ਕਰਦਿਆਂ ਇਕ ਕਲਿੱਪ ਸ਼ੇਅਰ ਕੀਤੀ ਹੈ, ਜਿਸ ‘ਚ ਅਭਿਨੇਤਾ ਆਪਣੀ ਜ਼ਬਰਦਸਤ ਆਵਾਜ਼ ‘ਚ ਆਪਣਾ 27 ਸਾਲ ਪੁਰਾਣਾ ਵਾਅਦਾ ਪੂਰਾ ਕਰਨ ਦੀ ਗੱਲ ਕਰ ਰਹੇ ਹਨ।
ਸੰਨੀ ਦਿਓਲ ਨੇ ਹਾਲ ਹੀ ‘ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਜ਼ੂਅਲ ਨਹੀਂ ਹੈ, ਬੈਕਗ੍ਰਾਊਂਡ ‘ਚ ਸਿਰਫ ਸੰਨੀ ਦਿਓਲ ਦੀ ਆਵਾਜ਼ ਸੁਣਾਈ ਦਿੰਦੀ ਹੈ। ਵੀਡੀਓ ‘ਚ ਸੰਨੀ ਇਹ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ” ’27 ਸਾਲ ਪਹਿਲਾਂ ਇਕ ਫੌਜੀ ਨੇ ਵਾਅਦਾ ਕੀਤਾ ਸੀ ਕਿ ਉਹ ਵਾਪਸ ਆਵੇਗਾ। ਉਸੇ ਵਾਅਦੇ ਨੂੰ ਪੂਰਾ ਕਰਨ ਲਈ, ਭਾਰਤ ਦੀ ਮਿੱਟੀ ਨੂੰ ਸਲਾਮ ਕਹਿਣ ਲਈ, ਮੈਂ ਦੁਬਾਰਾ ਆ ਰਿਹਾ ਹਾਂ!’ ਫਿਰ ਬੈਕਗ੍ਰਾਊਂਡ ਵਿੱਚ ਕਲਟ ਕਲਾਸਿਕ ਬਾਰਡਰ ਦਾ ਗੀਤ ‘ਸੰਦੇਸ਼ ਆਤੇ ਹੈਂ…’ ਵੀ ਸੁਣਾਈ ਦਿੰਦਾ ਹੈ।
ਬਾਰਡਰ- 2 ਨੂੰ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਜੇਪੀ ਦੱਤਾ ਅਤੇ ਨਿਧੀ ਦੱਤਾ ਦੁਆਰਾ ਬਣਾਇਆ ਜਾ ਰਿਹਾ ਹੈ। ਫਿਲਮ ਦੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਅਨੁਰਾਗ ਸਿੰਘ ਨੇ ਲਈ ਹੈ। ‘ਬਾਰਡਰ-2’ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ‘ਬਾਰਡਰ 2’ ਦੀ ਸ਼ੂਟਿੰਗ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...