October 17, 2026, 9:19 am
----------- Advertisement -----------
HomeNewsEntertainmentਸੁਪਰਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਹੋਇਆ ਦਿਹਾਂਤ

ਸੁਪਰਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਹੋਇਆ ਦਿਹਾਂਤ

Published on

----------- Advertisement -----------

ਸਾਊਥ ਸੁਪਰਸਟਾਰ ਮਹੇਸ਼ ਬਾਬੂ ਦੀ ਮਾਂ ਅਤੇ ਅਦਾਕਾਰਾ ਇੰਦਰਾ ਦੇਵੀ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਪਰਸਟਾਰ ਦੀ ਮਾਂ ਪਿਛਲੇ ਕੁਝ ਹਫਤਿਆਂ ਤੋਂ ਬਿਮਾਰ ਸਨ। ਦੇਰ ਰਾਤ ਤਬੀਅਤ ਖਰਾਬ ਹੋਣ ‘ਤੇ ਪਰਿਵਾਰਕ ਮੈਂਬਰ ਇੰਦਰਾ ਦੇਵੀ ਨੂੰ ਹੈਦਰਾਬਾਦ ਦੇ ਏਆਈਜੀ ਹਸਪਤਾਲ ਲੈ ਗਏ। ਉਨ੍ਹਾਂ ਨੂੰ ਕੁਝ ਸਮੇਂ ਲਈ ਵੈਂਟੀਲੇਟਰ ‘ਤੇ ਵੀ ਰੱਖਿਆ ਗਿਆ ਸੀ ਪਰ ਅੱਜ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਨੇ ਆਖਰੀ ਸਾਹ ਲਿਆ।
ਇੰਦਰਾ ਦੇਵੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਅੱਜ ਸਵੇਰੇ 9 ਵਜੇ ਤੋਂ ਪਦਮਾਲਿਆ ਸਟੂਡੀਓ ‘ਚ ਰੱਖਿਆ ਗਿਆ ਹੈ, ਜਿੱਥੇ ਨਜ਼ਦੀਕੀ ਲੋਕ ਅਤੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਹਾਪ੍ਰਸਥਾਨ, ਜੁਬਲੀ ਹਿਲਜ਼, ਹੈਦਰਾਬਾਦ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਇੰਦਰਾ ਦੇਵੀ ਤੇਲਗੂ ਸੁਪਰਸਟਾਰ ਕ੍ਰਿਸ਼ਨਾ ਦੀ ਪਤਨੀ ਸਨ ਜਿਨ੍ਹਾਂ ਦੀਆਂ 3 ਬੇਟੀਆਂ ਅਤੇ ਮਹੇਸ਼ ਬਾਬੂ ਅਤੇ ਵੱਡਾ ਬੇਟਾ ਰਮੇਸ਼ ਬਾਬੂ ਸੀ। ਰਮੇਸ਼ ਬਾਬੂ ਦਾ ਵੀ ਇਸ ਸਾਲ ਜਨਵਰੀ ‘ਚ ਜਿਗਰ ਦੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...