September 10, 2026, 11:01 am
----------- Advertisement -----------
HomeNewsEntertainmentਬਰਥ ਐਨੇਵਰਸਰੀ ਤੇ ਸੁਸ਼ਾਂਤ ਸਿੰਘ ਰਾਜਪੂਤ ਦੀਆ ਦੋਵੇਂ ਭੈਣਾਂ ਨੇ ਸ਼ੇਅਰ ਕੀਤੀਆਂ...

ਬਰਥ ਐਨੇਵਰਸਰੀ ਤੇ ਸੁਸ਼ਾਂਤ ਸਿੰਘ ਰਾਜਪੂਤ ਦੀਆ ਦੋਵੇਂ ਭੈਣਾਂ ਨੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ, ਫੈਨਜ਼ ਹੋਏ ਭਾਵੁਕ

Published on

----------- Advertisement -----------

ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ 21 ਜਨਵਰੀ ਨੂੰ ਆਪਣਾ ਜਨਮਦਿਨ ਮਨਾਉਂਦੇ ਸਨ। ਜੇਕਰ ਉਹ ਅੱਜ ਸਾਡੇ ਵਿਚਕਾਰ ਹੁੰਦੇ ਤਾਂ ਆਪਣਾ 37ਵਾਂ ਜਨਮ ਦਿਨ ਮਨਾ ਰਹੇ ਹੁੰਦੇ। ਸਾਲ 2020 ਵਿੱਚ, 14 ਜੂਨ ਨੂੰ, ਉਸਨੇ ਮੁੰਬਈ ਵਿੱਚ ਆਪਣੇ ਫਲੈਟ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਸੁਸ਼ਾਂਤ ਦੇ ਪ੍ਰਸ਼ੰਸਕ ਅੱਜ ਵੀ ਇਸ ਘਟਨਾ ਨੂੰ ਭੁੱਲ ਨਹੀਂ ਸਕੇ ਹਨ। ਉਨ੍ਹਾਂ ਦੇ ਜਨਮਦਿਨ ਤੋਂ ਪਹਿਲਾਂ, ਭੈਣਾਂ ਸ਼ਵੇਤਾ ਅਤੇ ਪ੍ਰਿਅੰਕਾ ਨੇ ਅਣਦੇਖੀ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ।

ਸੁਸ਼ਾਂਤ ਦੀ ਭੈਣ ਸ਼ਵੇਤਾ ਸਿੰਘ ਨੇ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਬਚਪਨ ਤੋਂ ਹੀ ਐਕਟਿੰਗ ਦਾ ਸ਼ੌਕ ਸੀ। ਸ਼ਵੇਤਾ ਨੇ ਕਿਹਾ, ‘ਭਾਈ ਦੇ ਜਨਮਦਿਨ ਦੇ ਮੌਕੇ ‘ਤੇ, ਮੈਂ ਉਨ੍ਹਾਂ ਦੀਆਂ ਕੁਝ ਯਾਦਾਂ ਨੂੰ ਸਾਂਝਾ ਕਰਨਾ ਚਾਹਾਂਗੀ ਅਤੇ ਜਦੋਂ ਅਸੀਂ ਦੋਵੇਂ ਬੱਚੇ ਸੀ ਤਾਂ ਅਸੀਂ ਕਿਵੇਂ ਸੀ। ਸ਼ਵੇਤਾ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ ਇਕ-ਦੂਜੇ ਤੋਂ ਮਹਿਜ਼ ਇਕ ਸਾਲ ਦੀ ਦੂਰੀ ‘ਤੇ ਹੋਇਆ ਸੀ ਅਤੇ ਪੂਰਾ ਪਰਿਵਾਰ ਉਸ ਨੂੰ ‘ਗੁੜੀਆ ਗੁਲਸ਼ਨ’ ਕਹਿ ਕੇ ਬੁਲਾਉਂਦੇ ਸਨ। ਉਸ ਨੇ ਕਿਹਾ, ‘ਅਸੀਂ ਇਕੱਠੇ ਖਾਧਾ ਅਤੇ ਘਰ ਵਿਚ ਮਠਿਆਈਆਂ ਦਾ ਆਨੰਦ ਮਾਣਿਆ।’ ਸ਼ਵੇਤਾ ਨੇ ਦੱਸਿਆ ਕਿ ਅਸੀਂ ਦੋਵੇਂ ਇਕੱਠੇ ਐਕਟਿੰਗ ਕਰਦੇ ਸੀ ਜਦੋਂ ਗਰਮੀਆਂ ਦੀਆਂ ਛੁੱਟੀਆਂ ‘ਚ ਸਾਰੇ ਘਰ ‘ਚ ਸੌਂਦੇ ਸਨ। ਅਸੀਂ ਦੋਵੇਂ ਆਪਣੇ ਗੈਰਾਜ ਵਿੱਚ ਖੇਡਦੇ ਸਾਂ।

ਇਸ ਤੋਂ ਇਲਾਵਾ ਸੁਸ਼ਾਂਤ ਦੀ ਦੂਜੀ ਭੈਣ ਪ੍ਰਿਅੰਕਾ ਨੇ ਵੀ ਲੋਕਾਂ ਨੂੰ ਆਪਣੇ ਭਰਾ ਦੇ ਜਨਮ ਨੂੰ ਖਾਸ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਿਅੰਕਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਕਿਰਪਾ ਕਰਕੇ ਸੁਸ਼ਾਂਤ ਦੇ ਜਨਮਦਿਨ ਲਈ ਆਪਣੇ ਡਰਾਫਟ ਤਿਆਰ ਰੱਖੋ। ਜੇ ਸੰਭਵ ਹੋਵੇ, ਤਾਂ ਤੁਸੀਂ ਸੁਸ਼ਾਂਤ ਅਤੇ ਫੱਜ (ਸੁਸ਼ਾਂਤ ਦੇ ਕੁੱਤੇ) ਨੂੰ ਸ਼ਰਧਾਂਜਲੀ ਦੇਣ ਲਈ 21 ਜਨਵਰੀ ਨੂੰ ਕੁੱਤਿਆਂ ਦੇ ਆਸਰਾ ਘਰ ਜਾ ਸਕਦੇ ਹੋ। ਮੈਂ ਵੀ ਜਾਣਾ ਹੈ। ਦੱਸ ਦੇਈਏ ਕਿ ਸੁਸ਼ਾਂਤ ਆਪਣੇ ਪਾਲਤੂ ਫੱਜ ਨੂੰ ਬਹੁਤ ਪਿਆਰ ਕਰਦੇ ਸਨ, ਉਸ ਪਾਲਤੂ ਜਾਨਵਰ ਦੀ ਵੀ 17 ਜਨਵਰੀ ਨੂੰ ਮੌਤ ਹੋ ਗਈ ਸੀ। ਇਹ ਜਾਣਕਾਰੀ ਉਨ੍ਹਾਂ ਦੀ ਭੈਣ ਨੇ ਵੀ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...