June 3, 2026, 8:31 am
----------- Advertisement -----------
HomeNewsEntertainmentਕਿੰਨਰ ਅੰਦਾਜ਼ 'ਚ ਤਾਲੀ ਵਜਾਉਂਦੀ ਨਜ਼ਰ ਆਈ ਸੁਸ਼ਮਿਤਾ ਸੇਨ ,ਵੈੱਬ ਸੀਰੀਜ਼ ਦਾ...

ਕਿੰਨਰ ਅੰਦਾਜ਼ ‘ਚ ਤਾਲੀ ਵਜਾਉਂਦੀ ਨਜ਼ਰ ਆਈ ਸੁਸ਼ਮਿਤਾ ਸੇਨ ,ਵੈੱਬ ਸੀਰੀਜ਼ ਦਾ ਫਰਸਟ ਲੁੱਕ ਹੋਇਆ ਰਿਲੀਜ਼

Published on

----------- Advertisement -----------

ਸੁਸ਼ਮਿਤਾ ਸੇਨ ਨੇ ਆਪਣੀ ਤਾਜ਼ਾ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਸ ਦਾ ਸ਼ਾਨਦਾਰ ਲੁੱਕ ਨਜ਼ਰ ਆ ਰਿਹਾ ਹੈ। ਵੈਸੇ ਵੀ, ਜਦੋਂ ਤੋਂ ਸੁਸ਼ਮਿਤਾ ਸੇਨ ਨੇ ਐਕਟਿੰਗ ਦੀ ਦੁਨੀਆ ‘ਚ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ, ਉਹ ਇਕ ਤੋਂ ਬਾਅਦ ਇਕ ਸਰਪ੍ਰਾਈਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਫੋਟੋ ‘ਚ ਸੁਸ਼ਮਿਤਾ ਸੇਨ ਨੂੰ ਇੰਟੈਂਸ ਲੁੱਕ ‘ਚ ਤਾੜੀਆਂ ਮਾਰਦੇ ਦੇਖਿਆ ਜਾ ਸਕਦਾ ਹੈ। ਉਸ ਦੇ ਮੱਥੇ ‘ਤੇ ਇਕ ਵੱਡੀ ਬਿੰਦੀ ਹੈ ਅਤੇ ਉਸ ਨੇ ਲਾਲ ਹਰੇ ਰੰਗ ਦਾ ਪਹਿਰਾਵਾ ਪਾਇਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸੁਸ਼ਮਿਤਾ ਸੇਨ ਦਾ ਇਹ ਲੁੱਕ ਉਨ੍ਹਾਂ ਦੀ ਆਉਣ ਵਾਲੀ ਵੈੱਬ ਸੀਰੀਜ਼ ਤਾਲੀ ਦਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੁਸ਼ਮਿਤਾ ਸੇਨ ਨੇ ਲਿਖਿਆ, ‘ਤਾਲੀ ਵਜਾਉਗੀ , ਨਹੀਂ ਵਜਵਾਉਗੀ। ਪਹਿਲੀ ਨਜ਼ਰ ਗੌਰੀ ਸਾਵੰਤ ਦੇ ਰੂਪ ਵਿੱਚ।

ਮੇਰੇ ਲਈ ਇਸ ਸ਼ਾਨਦਾਰ ਇਨਸਾਨ ਨੂੰ ਪਰਦੇ ‘ਤੇ ਲਿਆਉਣ ਅਤੇ ਉਸ ਦੀ ਕਹਾਣੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਨ ਤੋਂ ਬਿਹਤਰ ਹੋਰ ਕੋਈ ਨਹੀਂ ਹੋ ਸਕਦਾ। ਹਰ ਕਿਸੇ ਨੂੰ ਇੱਜ਼ਤ ਨਾਲ ਜਿਊਣ ਦਾ ਹੱਕ ਹੈ। ਮਰਾਠੀ ਫਿਲਮ ਨਿਰਮਾਤਾ ਰਵੀ ਜਾਧਵ ਇਸ ਵੈੱਬ ਸੀਰੀਜ਼ ਨੂੰ ਡਾਇਰੈਕਟ ਕਰ ਰਹੇ ਹਨ। ਇਹ ਛੇ ਐਪੀਸੋਡ ਦੀ ਵੈੱਬ ਸੀਰੀਜ਼ ਹੋਵੇਗੀ। ਜਿਸ ਵਿੱਚ ਗੌਰ ਸਾਵੰਤ ਦੇ ਸੰਘਰਸ਼ ਨੂੰ ਦਿਖਾਇਆ ਜਾਵੇਗਾ। ਇਸ ਤਰ੍ਹਾਂ ਸੁਸ਼ਮਿਤਾ ਸੇਨ OTT ਦੀ ਦੁਨੀਆ ‘ਚ ਇਕ ਵਾਰ ਫਿਰ ਤੋਂ ਰੰਗ ਬੰਨਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਉਹ ਵੈੱਬ ਸੀਰੀਜ਼ ਆਰੀਆ ‘ਚ ਨਜ਼ਰ ਆਈ ਸੀ ਅਤੇ ਇਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਦੋ ਸੀਜ਼ਨ ਰਿਲੀਜ਼ ਹੋ ਚੁੱਕੇ ਹਨ ਅਤੇ ਤੀਜੇ ਸੀਜ਼ਨ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸ ਤੋਂ ਇਲਾਵਾ ਉਹ ਜਲਦ ਹੀ ਇਕ ਫਿਲਮ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...