September 6, 2026, 1:10 pm
----------- Advertisement -----------
HomeNewsEntertainmentPathaan Controversy: ਦੀਪਿਕਾ ਪਾਦੁਕੋਣ ਦੇ ਸਮਰਥਨ 'ਚ ਆਈ ਸਵਰਾ ਭਾਸਕਰ, ਕਿਹਾ- ਅਭਿਨੇਤਰੀਆਂ...

Pathaan Controversy: ਦੀਪਿਕਾ ਪਾਦੁਕੋਣ ਦੇ ਸਮਰਥਨ ‘ਚ ਆਈ ਸਵਰਾ ਭਾਸਕਰ, ਕਿਹਾ- ਅਭਿਨੇਤਰੀਆਂ ਦੇ ਕੱਪੜੇ…

Published on

----------- Advertisement -----------

ਦੀਪਿਕਾ ਪਾਦੁਕੋਣ ਅਤੇ ਸ਼ਾਹਰੁਖ ਖਾਨ ਸਟਾਰਰ ਫਿਲਮ ‘ਪਠਾਨ’ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲਗਾਤਾਰ ਚਰਚਾ ਹੋ ਰਹੀ ਹੈ। ਫਿਲਮ ‘ਬੇਸ਼ਰਮ ਰੰਗ’ ਦੇ ਟਾਈਟਲ ਟਰੈਕ ‘ਚ ਅਭਿਨੇਤਰੀ ਵੱਲੋਂ ਪਹਿਨੀ ਗਈ ਭਗਵਾ ਬਿਕਨੀ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ। ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ‘ਤੇ ਰੋਕ ਲਗਾਉਣ ਦੀ ਮੰਗ ਇੰਦੌਰ ਸਮੇਤ ਕਈ ਥਾਵਾਂ ‘ਤੇ ਉੱਠ ਰਹੀ ਹੈ। ਹਾਲਾਂਕਿ, ਇਸ ਦੌਰਾਨ, ਹਿੰਦੀ ਸਿਨੇਮਾ ਦੇ ਕਈ ਸਿਤਾਰੇ ਹਨ, ਜੋ ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਬਿਕਨੀ ਲੁੱਕ ਅਤੇ ਗਾਣੇ ਨੂੰ ਲੈ ਕੇ ਉਨ੍ਹਾਂ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਸਿੰਘਮ ਐਕਟਰ ਪ੍ਰਕਾਸ਼ ਰਾਜ ਤੋਂ ਬਾਅਦ ਹੁਣ ਸਵਰਾ ਭਾਸਕਰ ਨੇ ਵੀ ਸਿਆਸਤਦਾਨਾਂ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਕੰਮ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ।

ਸਵਰਾ ਭਾਸਕਰ ਨੇ ਟਵੀਟ ਕੀਤਾ ‘ਮਿਲੋ ਸਾਡੇ ਦੇਸ਼ ਦੇ ਸੱਤਾਧਾਰੀ ਰਾਜ ਨੇਤਾਵਾਂ ਨੂੰ….ਅਭਿਨੇਤਰੀਆਂ ਦੇ ਕੱਪੜਿਆਂ ਨੂੰ ਵੇਖਣ ਤੋਂ ਫੁਰਸਤ ਮਿਲਦੀ ਤਾਂ ਸ਼ਾਇਦ ਕੁਝ ਕੰਮ ਵੀ ਕਰ ਲੈਂਦੇ’ । ਸਵਰਾ ਭਾਸਕਰ ਦਾ ਇਹ ਟਵੀਟ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਦੀਪਿਕਾ ਦੇ ਫੈਨਸ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸਵਰਾ ਭਾਸਕਰ ਅਜਿਹੀ ਅਦਾਕਾਰਾ ਹੈ, ਜੋ ਹਰ ਮੁੱਦੇ ‘ਤੇ ਆਪਣੀ ਰਾਇ ਰੱਖਦੀ ਹੈ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਟਵੀਟ ਅਤੇ ਬਿਆਨ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਦੱਸ ਦਈਏ ਕਿ ਸ਼ਾਹਰੁਖ ਖ਼ਾਨ ਲੰਮੇ ਸਮੇਂ ਬਾਅਦ ਆਪਣੀ ਇਸ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...