October 24, 2026, 5:39 am
----------- Advertisement -----------
HomeNewsEntertainmentਸਵਰਾ ਭਾਸਕਰ ਅਤੇ ਫਹਾਦ ਅਹਿਮਦ ਦੇ ਹਲਦੀ ਸੈਰਮਨੀ ਦੀਆ ਖ਼ੂਬਸੂਰਤ ਤਸਵੀਰਾਂ ਆਈਆਂ...

ਸਵਰਾ ਭਾਸਕਰ ਅਤੇ ਫਹਾਦ ਅਹਿਮਦ ਦੇ ਹਲਦੀ ਸੈਰਮਨੀ ਦੀਆ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਪਿਛਲੇ ਮਹੀਨੇ ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਅਦਾਕਾਰਾ ਪੂਰੇ ਧੂਮ-ਧਾਮ ਨਾਲ ਦੁਬਾਰਾ ਵਿਆਹ ਕਰਨ ਜਾ ਰਹੀ ਹੈ। ਉਨ੍ਹਾਂ ਨੇ 12 ਮਾਰਚ ਨੂੰ ਹਲਦੀ ਦੀ ਰਸਮ ਦੀਆਂ ਸਾਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਰਅਸਲ, ਸਵਰਾ ਭਾਸਕਰ ਵਿਆਹ ਦੀਆਂ ਸਾਰੀਆਂ ਰਸਮਾਂ ਨੂੰ ਵੱਖਰੇ ਤਰੀਕੇ ਨਾਲ ਜੀਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਹਲਦੀ ਦੀ ਰਸਮ ਦੀਆਂ ਤਿੰਨ ਤਸਵੀਰਾਂ ਇੰਸਟਾਗ੍ਰਾਮ ‘ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਿੰਨਾਂ ‘ਚ ਉਹ ਅਹਿਮਦ ਨਾਲ ਨਜ਼ਰ ਆ ਰਹੀ ਹੈ। ਉਹ ਆਪਣੇ ਪਤੀ ਨਾਲ ਹਲਦੀ ਦੀ ਹੋਲੀ ਖੇਡਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸਲਵਾਰ ਕੁੜਤਾ ਪਾਇਆ ਹੋਇਆ ਹੈ, ਉੱਥੇ ਹੀ ਫਹਾਦ ਨੇ ਕੁੜਤਾ ਪਜਾਮਾ ਪਾਇਆ ਹੋਇਆ ਹੈ। ਸਵਰਾ ਭਾਸਕਰ ਨੇ ਆਪਣੀ ਹਲਦੀ ਦੀ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ- ਅਸੀਂ ਇੱਥੇ ਜ਼ਿੰਦਗੀ ਦੇ ਸਾਰੇ ਰੰਗਾਂ ਦਾ ਜਸ਼ਨ ਮਨਾ ਰਹੇ ਹਾਂ।

ਇਸ ਪੋਸਟ ਤੋਂ ਬਾਅਦ ਲੋਕ ਆਪੋ-ਆਪਣੇ ਪ੍ਰਤੀਕਰਮ ਦੇ ਰਹੇ ਹਨ। ਇੱਕ ਨੇ ਲਿਖਿਆ- ਕਬੂਲ ਹੈ, ਕਬੂਲ ਹੈ ਹੁਆ ਥਾ ਜਾਂ ਫੇਰੇ ਫੇਰੇ। ਇੱਕ ਨੇ ਲਿਖਿਆ- ਫਰਿੱਜ ਲੈ ਲਿਆ ਹੋਵੇਗਾ। ਇੱਕ ਨੇ ਪੁੱਛਿਆ- ਕੀ ਅਸੀਂ ਇਸਲਾਮ ਵਿੱਚ ਹੋਲੀ ਖੇਡ ਸਕਦੇ ਹਾਂ? ਇਸ ਦੇ ਨਾਲ ਹੀ ਪ੍ਰਸ਼ੰਸਕਾਂ ਅਤੇ ਕਰੀਬੀ ਦੋਸਤਾਂ ਨੇ ਅਭਿਨੇਤਰੀ ਦੀ ਤਾਰੀਫ ਕੀਤੀ ਅਤੇ ਉਸ ਨੂੰ ਨਵੇਂ ਸਫਰ ਲਈ ਵਧਾਈ ਦਿੱਤੀ। ਦੱਸ ਦੇਈਏ ਕਿ ਸਵਰਾ ਭਾਸਕਰ ਨੇ 6 ਜਨਵਰੀ ਨੂੰ ਹੀ ਕੋਰਟ ਮੈਰਿਜ ਕੀਤੀ ਸੀ। ਪਰ ਮੰਗਣੀ ਦਾ ਪ੍ਰੋਗਰਾਮ 16 ਫਰਵਰੀ ਨੂੰ ਮੁੰਬਈ ‘ਚ ਹੋਇਆ, ਜਿਸ ਦੀਆਂ ਫੋਟੋਆਂ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਰੋਸ ਰੈਲੀ ਦੌਰਾਨ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਾਅਦ ‘ਚ ਉਨ੍ਹਾਂ ਨੂੰ ਪਿਆਰ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...