September 18, 2026, 11:44 pm
----------- Advertisement -----------
HomeNewsEntertainmentਮਾਂ ਕਰੀਨਾ ਕਪੂਰ ਤੋਂ ਨਰਾਜ਼ ਹੋਏ ਤੈਮੂਰ ਅਲੀ ਖ਼ਾਨ, ਦੇਖੋ ਵਾਇਰਲ ਰੋ...

ਮਾਂ ਕਰੀਨਾ ਕਪੂਰ ਤੋਂ ਨਰਾਜ਼ ਹੋਏ ਤੈਮੂਰ ਅਲੀ ਖ਼ਾਨ, ਦੇਖੋ ਵਾਇਰਲ ਰੋ ਰਿਹਾ ਵੀਡੀਓ

Published on

----------- Advertisement -----------

ਬਾਲੀਵੁੱਡ ਸਿਤਾਰੇ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਖਾਨ ਦੇ ਦੋਵੇਂ ਬੇਟੇ ਆਪਣੀ ਕਿਊਟੈਂਸ ਕਾਰਨ ਚਰਚਾ ‘ਚ ਛਾਏ ਰਹਿੰਦੇ ਹਨ। ਤੈਮੂਰ ਅਲੀ ਖਾਨ ਜਿੱਥੇ ਹੁਣ ਵੱਡਾ ਹੋ ਚੁੱਕਾ ਹੈ, ਉੱਥੇ ਹੀ ਹਰ ਰੋਜ਼ ਉਸ ਦੀਆਂ ਨਵੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਵਾਰ ਤੈਮੂਰ ਦਾ ਜੋ ਵੀਡੀਓ ਸਾਹਮਣੇ ਆਇਆ ਹੈ, ਉਸ ‘ਚ ਇਸ ਸਟਾਰ ਕਿਡ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਸਾਹਮਣੇ ਆਈ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਸ ਦੌਰਾਨ ਤੈਮੂਰ ਗੁੱਸੇ ‘ਚ ਨਜ਼ਰ ਆ ਰਿਹਾ ਹੈ। ਜੀ ਹਾਂ ਹਾਲ ਹੀ ‘ਚ ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਅਭਿਨੇਤਰੀ ਕਰੀਨਾ ਕਪੂਰ ਖ਼ਾਨ ਇਸ ਮੁਸ਼ਕਿਲ ਨਾਲ ਜੂਝਦੀ ਨਜ਼ਰ ਆਈ।

ਕਰੀਨਾ ਅਤੇ ਉਸ ਦੇ ਬੇਟੇ ਤੈਮੂਰ ਅਲੀ ਦਾ ਇਕ ਅਜਿਹਾ ਹੀ ਕਿਊਟ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕਰੀਨਾ ਕਾਰ ਤੋਂ ਹੇਠਾਂ ਉਤਰ ਕੇ ਤੈਮੂਰ ਦਾ ਹੱਥ ਫੜੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੈਮੂਰ ਮਾਂ ਦੇ ਨਾਲ ਹੱਥ ਫੜ ਕੇ ਮੇਕਅੱਪ ਵੈਨ ਵੱਲ ਵਧਦਾ ਹੈ ਪਰ ਥੋੜ੍ਹਾ ਅੱਗੇ ਜਾ ਕੇ ਉਸ ਦਾ ਹੱਥ ਛੱਡ ਕੇ ਵਾਪਸ ਆਪਣੀ ਨੈਨੀ ਕੋਲ ਆ ਜਾਂਦਾ ਹੈ। ਵੀਡੀਓ ‘ਚ ਤੈਮੂਰ ਦੀ ਬਾਡੀ ਲੈਂਗੂਏਜ਼ ਨੂੰ ਦੇਖ ਕੇ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਆਪਣੀ ਮਾਂ ਕਰੀਨਾ ਤੋਂ ਕਿਸੇ ਨਾ ਕਿਸੇ ਕਾਰਨ ਨਾਰਾਜ਼ ਹੈ। ਵੀਡੀਓ ਚ ਤੁਸੀਂ ਦੇਖੋਗੇ ਕਿ ਕਰੀਨਾ ਆਪਣੇ ਲਾਡਲੇ ਨੂੰ ਮਨਾਉਣ ਦੀ ਕੋਸ਼ਿਸ਼ ਕਰਦੀ ਹੋਈ ਨਜ਼ਰ ਆ ਰਹੀ ਹੈ।

ਮਨਾਉਣ ਦੇ ਬਾਵਜੂਦ ਉਸ ਦਾ ਤੈਮੂਰ ਆਪਣੀ ਮੰਮੀ ਦੀ ਗੱਲ ਨਹੀਂ ਸੁਣਦਾ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਇਸ ਵੀਡੀਓ ਨੂੰ ਬਾਲੀਵੁੱਡ ਦੇ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਦੇ ਬੈਕਗ੍ਰਾਊਂਡ ‘ਚ ਇਹ ਗੀਤ ਵੱਜ ਰਿਹਾ ਹੈ, ‘ਰੁਠੇ ਰੱਬ ਨੂੰ ਮਨਾਉਣਾ ਆਸਾਨ ਹੈ, ਰੁਠੇ ਯਾਰ ਨੂੰ ਮਨਾਉਣਾ ਔਖਾ ਹੈ’। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੀਡੀਓ ‘ਚ ਸਾਫ ਦਿੱਖ ਰਿਹਾ ਹੈ ਕਿ ਕਰੀਨਾ ਨੂੰ ਮੈਕਅੱਪ ਵੈਨ ‘ਚ ਇਕੱਲੀ ਜਾਣਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...