June 7, 2026, 1:05 pm
----------- Advertisement -----------
HomeNewsEntertainmentਤਰਸੇਮ ਜੱਸੜ ਦੀ ਫ਼ਿਲਮ ‘ਗਲਵੱਕੜੀ’ ਦਾ ਚੌਥਾ ਗੀਤ ‘Yaar Razi’ ਅੱਜ ਹੋਵੇਗਾ...

ਤਰਸੇਮ ਜੱਸੜ ਦੀ ਫ਼ਿਲਮ ‘ਗਲਵੱਕੜੀ’ ਦਾ ਚੌਥਾ ਗੀਤ ‘Yaar Razi’ ਅੱਜ ਹੋਵੇਗਾ ਰਿਲੀਜ਼

Published on

----------- Advertisement -----------

ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਤਰਸੇਸ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’ ਦਾ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫੀ ਕਰੇਜ਼ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਹੁਣ ‘ਗਲਵੱਕੜੀ’ ਦਾ ਚੌਥਾ ਗੀਤ ‘ਯਾਰ ਰਾਜ਼ੀ’ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਦਸ ਦੇਈਏ ਕਿ ਹਾਲ ਹੀ ਵਿੱਚ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਗੀਤ ਦਾ ਪੋਸਟਰ ਸਾਂਝਾ ਕਰਦੇ ਹੋਏ ਰਿਲੀਜ਼ ਦੀ ਮਿਤੀ ਬਾਰੇ ਦਸਿਆ ਹੈ। ਇਹ ਗੀਤ ਤਰਸੇਮ ਜੱਸੜ ਦੁਆਰਾ ਲਿਖਿਆ ਅਤੇ ਗਾਇਆ ਗਿਆ ਹੈ। ਜਿਸਦਾ ਮਿਊਜ਼ਿਕ ਪਵ ਧਾਰਿਆ ਦੁਆਰਾ ਦਿਤਾ ਗਿਆ ਹੈ।

‘ਪਹਿਲਾਂ ਇਹ ਫ਼ਿਲਮ 31 ਦਸੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਸੀ ਪਰ ਕੋਰੋਨਾ ਦੇ ਵੱਧਦੇ ਮਾਮਲਿਆਂ ਕਰਕੇ ਇਸਦੀ ਤਾਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਸੀ। ਹੁਣ ਇਹ ਫ਼ਿਲਮ 8 ਅਪ੍ਰੈਲ,2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਰਣਦੀਪ ਚਾਹਲ ਦੁਆਰਾ ਲਿਖੀ ਗਈ ਇਸ ਫਿਲਮ ਦਾ ਨਿਰਦੇਸ਼ਨ ਸ਼ਰਨ ਆਰਟ ਦੁਆਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਲਮ ‘ਚ ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੇ ਨਾਲ ਰਘਵੀਰ ਬੋਲੀ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਫਿਲਮ ਦੇ ਟ੍ਰੇਲਰ ਨੇ ਪੰਜਾਬੀ ਫ਼ਿਲਮ ਪ੍ਰੇਮੀਆਂ ਵਿੱਚ ਬਹੁਤ ਉਤਸੁਕਤਾ ਅਤੇ ਸਸਪੈਂਸ ਪੈਦਾ ਕਰ ਦਿੱਤਾ ਸੀ। ਫ਼ਿਲਮ ਦੇ ਟ੍ਰੇਲਰ ਵਿੱਚ ਵਾਮਿਕਾ ਨੂੰ ਇੱਕ ਨਵੇਂ ਲੁਕ ਵਿੱਚ ਦੇਖਿਆ ਗਿਆ ਹੈ। ਤੁਹਾਨੂੰ ਦਸ ਦੇਈਏ ਕਿ ਇਸ ਤੋਂ ਇਲਾਵਾ ਤਰਸੇਮ ਜੱਸੜ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ‘ਤੇ ਫ਼ਿਲਮਾਂ ਦਿਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...