August 24, 2026, 5:26 pm
----------- Advertisement -----------
HomeNewsEntertainmentਤਰਸੇਮ ਜੱਸੜ ਦੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਗੀਤ ‘Maahi Ve’...

ਤਰਸੇਮ ਜੱਸੜ ਦੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਗੀਤ ‘Maahi Ve’ ਹੋਇਆ ਰਿਲੀਜ਼

Published on

----------- Advertisement -----------

ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਪੰਜਾਬੀ ਫਿਲਮ ਖਾਓ ਪੀਓ ਐਸ਼ ਕਰੋ 1 ਜੁਲਾਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੰਜਾਬੀ ਫ਼ਿਲਮ ਵਿੱਚ ਗਾਇਕ-ਅਦਾਕਾਰ ਰਣਜੀਤ ਬਾਵਾ ਤੇ ਤਰਸੇਮ ਜੱਸੜ ਇਕੱਠੇ ਨਜ਼ਰ ਆਉਣਗੇ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਕਰਕੇ ਫ਼ਿਲਮ ਦੇ ਇੱਕ-ਇੱਕ ਕਰਕੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ‘ਮਾਹੀ ਵੇ’ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਰੋਮਾਂਟਿਕ ਸੌਂਗ ਨੂੰ ਤਰਸੇਮ ਜੱਸੜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਉਹ ਕੁੜੀ ਦੇ ਦਿਲ ਦੇ ਹਾਲ ਨੂੰ ਬਿਆਨ ਕਰ ਰਹੇ ਹਨ। ਜਿਸ ‘ਚ ਪ੍ਰੇਮਿਕਾ ਆਪਣੇ ਮਾਹੀ ਨੂੰ ਚਰਖਾ ਦਿਵਾਉਣ ਦੀ ਗੱਲ ਕਹਿ ਰਹੀ ਹੈ।

YouTube player

ਪਿਆਰ ਦੇ ਜਜ਼ਬਾਤਾਂ ਨੂੰ ਬਹੁਤ ਹੀ ਕਮਾਲ ਦੇ ਨਾਲ ਤਰਸੇਮ ਜੱਸੜ ਨੇ ਅੱਖਰਾਂ ਦੇ ਵਿੱਚ ਪਰੋਇਆ ਹੈ ਤੇ ਫਿਰ ਗਾਇਆ ਹੈ। ਇਸ ਗੀਤ ਨੂੰ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਵੀ ਬਹੁਤ ਹੀ ਸ਼ਾਨਦਾਰ ਹੈ ਤਿਆਰ ਕੀਤਾ ਜਿਸ ‘ਚ ਬਹੁਤ ਹੀ ਖ਼ੂਬਸੂਰਤੀ ਦੇ ਨਾਲ Firoz A Khan ਨੇ ਹੀ ਡਾਇਰੈਕਟ ਕੀਤਾ ਹੈ। ਇਸ ਗੀਤ ਨੂੰ ਤਰਸੇਮ ਜੱਸੜ ਅਤੇ ਜੈਸਮੀਨ ਬਾਜਵਾ ਉੱਤੇ ਫਿਲਮਾਇਆ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਰਣਜੀਤ ਬਾਵਾ ਅਤੇ ਤਰਸੇਮ ਜੱਸੜ, ਦੋਵੇਂ ਹੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਦੋਵਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਰਣਜੀਤ ਬਾਵਾ ਜੋ ਕਿ ਅਖੀਰਲੀ ਵਾਰ ‘ਤਾਰਾ ਮੀਰਾ’ ‘ਚ ਨਜ਼ਰ ਆਏ ਸਨ। ਉੱਧਰ ਤਰਸੇਮ ਜੱਸੜ ਇਸੇ ਸਾਲ ਗਲਵੱਕੜੀ ਫ਼ਿਲਮ ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...