October 24, 2026, 4:47 pm
----------- Advertisement -----------
HomeNewsEntertainmentਇਸ ਦਿਨ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ਤਰਸੇਮ ਜੱਸੜ ਦੀ ਫ਼ਿਲਮ ‘ਰੱਬ...

ਇਸ ਦਿਨ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ਤਰਸੇਮ ਜੱਸੜ ਦੀ ਫ਼ਿਲਮ ‘ਰੱਬ ਦਾ ਰੇਡੀਓ-3’

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਆਪਣੀ ਨਵੀਂ ਫਿਲਮ ਮਾਂ ਦਾ ਲਾਡਲਾ ਦਾ ਐਲਾਨ ਕੀਤਾ ਸੀ। ਇਸ ਫਿਲਮ ਵਿੱਚ ਉਹ ਅਦਾਕਾਰਾ ਨੀਰੂ ਬਾਜਵਾ (Neeru Bajwa) ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ। ਇੱਕ ਤੋਂ ਬਾਅਦ ਇੱਕ ਕਲਾਕਾਰ ਆਪਣੀਆਂ ਫਿਲਮਾਂ ਦਾ ਐਲਾਨ ਕਰ ਰਿਹਾ ਹੈ। ਹੁਣ ਤਰਸੇਮ ਵੱਲੋਂ ਫਿਲਮ ਰੱਬ ਦਾ ਰੇਡਿਓ 3 ਦੀ ਰਿਲੀਜ਼ ਡੇਟ ਦਰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਗਾਇਕ ਤੇ ਐਕਟਰ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਰੱਬ ਦੇ ਰੇਡੀਓ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਰੱਬ ਦਾ ਰੇਡੀਓ 3, most Awaited Movie..ਰਿਲੀਜ਼ਿੰਗ ਹੋਵੇਗੀ 30th March 2023 …#rabbdaradio #rabbdaradio3 #tarsemjassar #simichahal #vehlijantafilms #omjeestarstudios #wmk’।

ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਖੁਦ ਸਿੰਮੀ ਚਾਹਲ ਨੇ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਫ਼ਿਲਮ ‘ਚ ਤਰਸੇਮ ਜੱਸੜ ਤੇ ਸਿੰਮੀ ਚਾਹਲ ਦੀ ਜੋੜੀ ਇੱਕ ਵਾਰ ਫਿਰ ਤੋਂ ਦੇਖਣ ਨੂੰ ਮਿਲੇਗੀ। ਇਹ ਫ਼ਿਲਮ ਵੇਹਲੀ ਜਨਤਾ ਤੇ ਓਮ ਜੀ ਗਰੁੱਪ ਵੱਲੋਂ ਪੇਸ਼ ਕੀਤੀ ਜਾਵੇਗੀ । ਇਹ ਫ਼ਿਲਮ ਹੁਣ ਅਗਲੇ ਸਾਲ 30 ਮਾਰਚ 2023 ਨੂੰ ਸਿਨੇਮਾ ਘਰਾਂ ‘ਚ ਰੌਣਕ ਲਗਾਉਂਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਕਾਫੀ ਉਤਸੁਕ ਨੇ। ਕਾਬਲਿਗੌਰ ਹੈ ਕਿ ਇਸ ਤੋਂ ਪਹਿਲਾਂ ਫਿਲਮ ਰੱਬ ਦਾ ਰੇਡੀਓ ਸਾਲ 2017 ਵਿੱਚ ਰਿਲੀਜ਼ ਹੋਈ ਸੀ। ਜਿਸਨੂੰ ਤਰਨਵੀਰ ਸਿੰਘ ਜਗਪਾਲ ਅਤੇ ਹੈਰੀ ਭੱਟੀ ਦੁਆਰਾ ਨਿਰਦੇਸ਼ਿਤ ਅਤੇ ਜੱਸ ਗਰੇਵਾਲ ਦੁਆਰਾ ਲਿਖਿਆ ਗਿਆ ਸੀ। ਇਸ ਫਿਲਮ ਵਿੱਚ ਤਰਸੇਮ ਜੱਸੜ, ਮੈਂਡੀ ਤੱਖਰ ਅਤੇ ਸਿੰਮੀ ਚਾਹਲ ਅਹਿਮ ਭੂਮਿਕਾ ਵਿੱਚ ਨਜ਼ਰ ਆਏ ਸੀ। ਫਿਲਮ ਦਾ ਨਿਰਮਾਣ ਮਨਪ੍ਰੀਤ ਜੌਹਲ ਅਤੇ ਵਿਹਲੀ ਜਨਤਾ ਫਿਲਮਜ਼ ਦੁਆਰਾ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...