September 4, 2026, 10:54 am
----------- Advertisement -----------
HomeNewsEntertainment'ਦ ਕੇਰਲਾ ਸਟੋਰੀ' ਤੋਂ ਬਾਅਦ ਹੁਣ 'ਦ ਕ੍ਰਿਏਟਰ, ਸਰਜਣਹਾਰ' ਫ਼ਿਲਮ ਦਾ ਵਿਰੋਧ,...

‘ਦ ਕੇਰਲਾ ਸਟੋਰੀ’ ਤੋਂ ਬਾਅਦ ਹੁਣ ‘ਦ ਕ੍ਰਿਏਟਰ, ਸਰਜਣਹਾਰ’ ਫ਼ਿਲਮ ਦਾ ਵਿਰੋਧ, ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ

Published on

----------- Advertisement -----------

ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਵਿਵਾਦ ਜਾਰੀ ਹੈ ਅਤੇ ਕੁਝ ਰਾਜਾਂ ‘ਚ ਇਸ ਨੂੰ ਪ੍ਰਦਰਸ਼ਿਤ ਨਹੀਂ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਇੱਕ ਹੋਰ ਫ਼ਿਲਮ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਇਹ ਫਿਲਮ ਦਾ ਨਾਂ ਹੈ “ਦ ਕ੍ਰਿਏਟਰ, ਸਰਜਣਹਾਰ”। ਦਰਅਸਲ, ਲੋਕਾਂ ਦਾ ਦੋਸ਼ ਹੈ ਕਿ ਫਿਲਮ ਦੇ ਜ਼ਰੀਏ ਲਵ ਜੇਹਾਦ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬੁੱਧਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ‘ਚ ਇਸ ਫਿਲਮ ਦੀ ਸਕ੍ਰੀਨਿੰਗ ਦੇ ਖਿਲਾਫ ਨਾਅਰੇਬਾਜ਼ੀ ਅਤੇ ਹੰਗਾਮਾ ਵੀ ਕੀਤਾ ਗਿਆ।
ਦੱਸ ਦਈਏ ਕਿ “ਦ ਕ੍ਰਿਏਟਰ, ਸਰਜਣਹਾਰ” ਫਿਲਮ 26 ਮਈ ਨੂੰ ਰਿਲੀਜ਼ ਹੋਣ ਵਾਲੀ ਹੈ ਪਰ ਰਿਲੀਜ਼ ਤੋਂ ਪਹਿਲਾਂ ਹੀ ਇਹ ਫਿਲਮ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ ਹਿੰਦੂਵਾਦੀ ਸੰਗਠਨ ਬਜਰੰਗ ਦਲ ਫਿਲਮ ਦਾ ਵਿਰੋਧ ਕਰ ਰਿਹਾ ਹੈ। ਬਜਰੰਗ ਦਲ ਦਾ ਦੋਸ਼ ਹੈ ਕਿ ਫਿਲਮ ‘ਚ ਲਵ ਜੇਹਾਦ ਨੂੰ ਪ੍ਰਮੋਟ ਕੀਤਾ ਗਿਆ ਹੈ। ਬਜਰੰਗ ਦਲ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਮਲਟੀਪਲੈਕਸ ਵਿੱਚ ਫਿਲਮ ਦੇ ਖਿਲਾਫ ਪ੍ਰਦਰਸ਼ਨ ਕੀਤਾ। ਬਜਰੰਗ ਦਲ ਦੇ ਮੈਂਬਰਾਂ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।
ਦੱਸ ਦੇਈਏ ਕਿ ਇਸ ਫਿਲਮ ਦੇ ਨਿਰਮਾਤਾ ਰਾਜੇਸ਼ ਕਰਾਟੇ ਗੁਰੂਜੀ ਅਤੇ ਰਾਜੂ ਪਟੇਲ ਹਨ। ਇਸ ਦੇ ਨਾਲ ਹੀ ਫਿਲਮ ਨੂੰ ਪ੍ਰਵੀਨ ਹਿੰਗੋਨੀਆ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ। ਇਹ ਫਿਲਮ 26 ਮਈ ਨੂੰ ਦੇਸ਼ ਭਰ ਦੇ 250 ਤੋਂ ਵੱਧ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ਵਿੱਚ ਸੀਆਈਡੀ ਸੀਰੀਅਲ ਫੇਮ ਦਯਾਨੰਦ ਸ਼ੈਟੀ, ਮਿਰਜ਼ਾਪੁਰ ਵੈੱਬ ਸੀਰੀਜ਼ ਫੇਮ ਸ਼ਾਜੀ ਚੌਧਰੀ ਅਤੇ ਡੈਬਿਊ ਕਰਨ ਵਾਲੀ ਜਸ਼ਨ ਕੋਹਲੀ ਮੁੱਖ ਭੂਮਿਕਾਵਾਂ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...