September 16, 2026, 5:05 am
----------- Advertisement -----------
HomeNewsBreaking Newsਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

Published on

----------- Advertisement -----------

ਮੋਹਾਲੀ, 19 ਮਾਰਚ 2022 – ਕਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਵੱਲੋਂ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਚੋਰ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਘਰ ਦਾ ਹੀ ਨੌਕਰ ਸੀ। ਅਜੇ ਦੋ ਹਫਤੇ ਪਹਿਲਾਂ ਹੀ ਭੱਲਾ ਪਰਿਵਾਰ ਵੱਲੋਂ ਉਸ ਨੂੰ ਘਰ ‘ਚ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਨੌਕਰ ਨੂੰ ਉਨ੍ਹਾਂ ਨੇ ਰੱਖਿਆ ਸੀ ਉਸ ਨੂੰ ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ।

ਘਰ ਦੇ ਨੌਕਰ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ। ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ ‘ਚ ਉਨ੍ਹਾਂ ਦੀ ਮਾਤਾ ਜੀ ਹੀ ਸਨ। ਚੋਰਾਂ ਨੇ ਭੱਲਾ ਦੀ ਮਾਂ ਦੇ ਹੱਥ ਬੰਨ੍ਹ ਕੇ ਘਟਨਾ ਨੂੰ ਅੰਜਾਮ ਦਿੱਤਾ। ਪੁਰਾਣੇ ਨੌਕਰ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰ ਰਖਵਾਇਆ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਕਾਰਾ ਕੀਤਾ। ਤਕਰੀਬਨ 5 ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ। ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...