ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ। ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ। ਅੱਜ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਹਨ। ਉਨ੍ਹਾਂ ਦੇ ਗੀਤ ਅਤੇ ਯਾਦਾਂ ਲਗਾਤਾਰ ਪ੍ਰਸ਼ੰਸ਼ਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਪਰਿਵਾਰ ਵੱਲੋਂ ਮਰਹੂਮ ਗਾਇਕ ਦੇ ਭੋਗ ਅਤੇ ਅੰਤਿਮ ਅਰਦਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਿੱਧੂ ਮੂਸੇਵਾਲ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਵਿਖੇ ਹੋਵੇਗਾ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਜਿਥੇ ਖੇਤਾਂ ਦੇ ਵਿੱਚ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਉਸ ਥਾਂ ਉੱਤੇ ਉਸ ਦੇ ਮਾਪਿਆਂ ਨੇ ਪੁੱਤਰ ਦੀ ਯਾਦ ਵਿੱਚ ਸਮਾਧ ਬਣਵਾ ਦਿੱਤੀ ਹੈ। ਇਹ ਸਮਾਧ ਮਾਤਾ-ਪਿਤਾ ਵੱਲੋਂ ਬਣਵਾਈ ਗਈ ਹੈ। ਸਿੱਧੂ ਮੂਸੇਵਾਲਾ ਦੀ ਇਸ ਸਮਾਧ ਉੱਤੇ ਫੁੱਲਾਂ ਦੇ ਹਾਰ ਚੜ੍ਹੇ ਹੋਏ ਵਿਖਾਈ ਦਿੱਤੇ। ਇਸ ਦੇ ਨਾਲ ਹੀ ਇਥੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਵੀ ਲਗਾਈ ਗਈ ਹੈ। ਇਸ ਤਸਵੀਰ ਦੇ ਉੱਤੇ ਲਿਖਿਆ ਗਿਆ ਹੈ, ਸੂਰਮੇ ਕਦੇ ਮਰਦੇ ਨਹੀਂ ਅਮਰ ਹੋ ਜਾਂਦੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਫੈਨਜ਼ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪੁੱਤਰ ਦੀ ਯਾਦ ‘ਚ ਅੰਤਿਮ ਸੰਸਕਾਰ ਵਾਲੀ ਥਾਂ ਮਾਪਿਆਂ ਨੇ ਸਿੱਧੂ ਮੂਸੇਵਾਲਾ ਦੀ ਸਮਾਧ ਬਣਵਾਈ ਹੈ।












