September 6, 2026, 12:41 am
----------- Advertisement -----------
HomeNewsEntertainmentਫ਼ਿਲਮ ਦੀ ਸ਼ੂਟਿੰਗ ਦੌਰਾਨ ਟਾਈਗਰ ਸ਼ਰਾਫ ਦੀ ਅੱਖ 'ਤੇ ਲੱਗੀ ਸੱਟ, ਇੰਸਟਾਗ੍ਰਾਮ...

ਫ਼ਿਲਮ ਦੀ ਸ਼ੂਟਿੰਗ ਦੌਰਾਨ ਟਾਈਗਰ ਸ਼ਰਾਫ ਦੀ ਅੱਖ ‘ਤੇ ਲੱਗੀ ਸੱਟ, ਇੰਸਟਾਗ੍ਰਾਮ ‘ਤੇ ਖ਼ੁਦ ਦਿੱਤੀ ਜਾਣਕਾਰੀ

Published on

----------- Advertisement -----------

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਆਪਣੀ ਫਿਟਨੈੱਸ ਅਤੇ ਸ਼ਾਨਦਾਰ ਬਾਡੀ ਲਈ ਜਾਣੇ ਜਾਂਦੇ ਹਨ। ਪ੍ਰਸ਼ੰਸਕ ਉਸ ਦੀ ਸ਼ਖਸੀਅਤ ਦੇ ਨਾਲ-ਨਾਲ ਉਸ ਦੇ ਸ਼ਾਨਦਾਰ ਸਟੰਟ ਦੀ ਤਾਰੀਫ ਕਰਦੇ ਨਹੀਂ ਥੱਕਦੇ। ਟਾਈਗਰ ਸ਼ਰੌਫ ਆਪਣੀ ਅਗਲੀ ਫ਼ਿਲਮ ਗਣਪਤ ਦੀ ਸ਼ੂਟਿੰਗ ਬ੍ਰਿਟੇਨ ਦੇ ਵਿੱਚ ਕਰ ਰਹੇ ਹਨ। ਫ਼ਿਲਮ ਗਣਪਤ ਦੀ ਸ਼ੂਟਿੰਗ ਦੇ ਦੌਰਾਨ ਟਾਈਗਰ ਸ਼ਰੌਫ ਨੂੰ ਸੱਟ ਲੱਗ ਗਈ ਹੈ। ਇਸ ਦੀ ਜਾਣਕਾਰੀ ਖ਼ੁਦ ਟਾਈਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀ ਕੀਤੀ ਹੈ।

ਟਾਈਗਰ ਸ਼ਰੌਫ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੀ ਡਾਂਸ ਅਤੇ ਮਾਰਸ਼ਲ ਆਰਟ ਦੀ ਵੀਡੀਓਜ਼ ਸਾਂਝਾ ਕਰਦੇ ਹਨ। ਹਾਲ ਹੀ ਵਿੱਚ ਟਾਈਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਇੰਸਟਾਗ੍ਰਾਮ ਸਟੋਰੀ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੀ ਖੱਬੀ ਅੱਖ ਉੱਤੇ ਸੱਟ ਲੱਗੀ ਹੋਈ ਹੈ ਤੇ ਉਨ੍ਹਾਂ ਦੀ ਅੱਖ ਉੱਤੇ ਸੋਜ ਵੀ ਹੈ।ਇਸ ਸਟੋਰੀ ਵਿੱਚ ਤੁਸੀਂ ਟਾਈਗਰ ਵੱਲੋਂ ਸਾਂਝੀ ਗਈ ਸੈਲਫੀ ਵਿੱਚ ਵੇਖ ਸਕਦੇ ਹੋ ਕਿ ਉਨ੍ਹਾਂ ਨੇ ਮਹਿੰਦੀ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਤੇ ਗ੍ਰੇਅ ਰੰਗ ਦਾ ਧਾਰੀਦਾਰ ਕੋਟ ਪਾਇਆ ਹੋਇਆ ਹੈ।ਇਸ ਤੋਂ ਪਹਿਲਾਂ ਟਾਈਗਰ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਸ਼ੂਟਿੰਗ ਦਾ ਅਪਡੇਟ ਦਿੱਤਾ ਸੀ। ਉਨ੍ਹਾਂ ਨੇ ਉਸ ਵੀਡੀਓ ਦੇ ਨਾਲ ਕੈਪਸ਼ਨ ਦਿੱਤਾ ਸੀ, ਰੱਬ ਤੇ ਜਨਤਾ ਦੇ ਅਸ਼ੀਰਵਾਦ ਨਾਲ ਅੱਜ ਅਸੀਂ ਗਣਪਤ ਦੀ ਸ਼ੂਟਿੰਗ ਸ਼ੁਰੂ ਕਰ ਰਹੇ ਹਾਂ, ਉਮੀਦ ਹੈ ਕਿ ਇਸ ਫ਼ਿਲਮ ਤੇ ਸਾਨੂੰ ਤੁਸੀਂ ਹਮੇਸ਼ਾ ਵਾਂਗ ਬਹੁਤ ਜ਼ਿਆਦਾ ਪਿਆਰ ਦਿਓਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...