June 6, 2026, 11:39 am
----------- Advertisement -----------
HomeNewsEntertainmentਦਿਸ਼ਾ ਪਟਾਨੀ ਨਾਲ ਬ੍ਰੇਕਅੱਪ ਦੀਆਂ ਖਬਰਾਂ 'ਤੇ ਟਾਈਗਰ ਸ਼ਰਾਫ ਨੇ ਤੋੜੀ ਚੁੱਪੀ,ਕਹੀ...

ਦਿਸ਼ਾ ਪਟਾਨੀ ਨਾਲ ਬ੍ਰੇਕਅੱਪ ਦੀਆਂ ਖਬਰਾਂ ‘ਤੇ ਟਾਈਗਰ ਸ਼ਰਾਫ ਨੇ ਤੋੜੀ ਚੁੱਪੀ,ਕਹੀ ਵੱਡੀ ਗੱਲ

Published on

----------- Advertisement -----------

ਬਾਲੀਵੁੱਡ ਐਕਟਰ ਟਾਈਗਰ ਸ਼ਰਾਫ ਇਨ੍ਹੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ। ਇਸ ਦੌਰਾਨ ਉਹ ਅਦਾਕਾਰਾ ਕ੍ਰਿਤੀ ਸੈਨਨ ਦੇ ਨਾਲ ਫਿਲਮਕਾਰ ਕਰਨ ਜੌਹਰ ਦੇ ਚੈਟ ਸ਼ੋਅ ‘ਕੌਫੀ ਵਿਦ ਕਰਨ 7’ ਦੇ 9ਵੇਂ ਐਪੀਸੋਡ ‘ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਲੈ ਕੇ ਆਪਣੀ ਨਿੱਜੀ ਜ਼ਿੰਦਗੀ ਤੱਕ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਕਈ ਰਾਜ਼ ਖੋਲ੍ਹੇ। ਇਨ੍ਹਾਂ ‘ਚੋਂ ਇਕ ਹੈ ਦਿਸ਼ਾ ਪਟਾਨੀ ਨਾਲ ਆਪਣੇ ਰਿਸ਼ਤੇ ਦਾ ਰਾਜ਼, ਜਿਸ ਬਾਰੇ ਟਾਈਗਰ ਨੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਟਾਈਗਰ ਨੇ ਪਹਿਲੀ ਵਾਰ ਕਰਨ ਜੌਹਰ ਦੇ ਚੈਟ ਸ਼ੋਅ ‘ਤੇ ਆਪਣੇ ਰਿਸ਼ਤੇ ਦੇ ਕਈ ਰਾਜ਼ ਖੋਲ੍ਹੇ ਅਤੇ ਇਹ ਵੀ ਦੱਸਿਆ ਕਿ ਕੀ ਉਨ੍ਹਾਂ ਦਾ ਸੱਚਮੁੱਚ ਬ੍ਰੇਕਅੱਪ ਹੋ ਗਿਆ ਹੈ? ਆਪਣੇ ਅਤੇ ਦਿਸ਼ਾ ਦੇ ਰਿਸ਼ਤੇ ਬਾਰੇ ਗੱਲ ਕਰਦੇ ਹੋਏ ਟਾਈਗਰ ਨੇ ਕਿਹਾ ਕਿ ‘ਮੈਂ ਮੰਨਦਾ ਹਾਂ ਕਿ ਮੈਂ ਸਿੰਗਲ ਹਾਂ ਅਤੇ ਇਸ ਸਮੇਂ ਮੈਂ ਕਿਸੇ ਨੂੰ ਡੇਟ ਕਰਨ ਲਈ ਲੱਭ ਰਿਹਾ ਹਾਂ’।

ਇਹ ਸੁਣ ਕੇ ਕਰਨ ਇਕ ਵਾਰ ਮੁਸਕਰਾ ਕੇ ਉਸ ਵੱਲ ਦੇਖਦਾ ਹੈ। ਇਸ ਤੋਂ ਬਾਅਦ ਟਾਈਗਰ ਅੱਗੇ ਕਹਿੰਦੇ ਹਨ ਕਿ ‘ਮੈਂ ਹਮੇਸ਼ਾ ਤੋਂ ਸ਼ਰਧਾ ਕਪੂਰ ਵੱਲ ਆਕਰਸ਼ਿਤ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਮਹਾਨ ਹੈ’। ਟਾਈਗਰ ਦੀ ਇਹ ਖਬਰ ਸੁਣਨ ਤੋਂ ਬਾਅਦ ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਟਾਈਗਰ ਅਤੇ ਸ਼ਰਧਾ ਵਿਚਾਲੇ ਕੁਝ ਹੋ ਸਕਦਾ ਹੈ। ਇਹ ਤਾਂ ਸਭ ਨੂੰ ਪਤਾ ਹੈ ਕਿ ਇਨ੍ਹਾਂ ਦੇ ਬ੍ਰੇਕਅੱਪ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ, ਇਹ ਸੱਚ ਹੈ ਕਿ ਟਾਈਗਰ ਅਤੇ ਦਿਸ਼ਾ ਦਾ ਹਾਲ ਹੀ ਵਿੱਚ ਬ੍ਰੇਕਅੱਪ ਹੋਇਆ ਹੈ। ਦੋਵੇਂ ਲਗਭਗ 6 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਖਬਰਾਂ ਮੁਤਾਬਕ ਕਈ ਦਿਨਾਂ ਤੱਕ ਉਨ੍ਹਾਂ ਦੇ ਰਿਸ਼ਤੇ ‘ਚ ਕਾਫੀ ਉਤਰਾਅ-ਚੜ੍ਹਾਅ ਆਏ, ਜਿਸ ਤੋਂ ਬਾਅਦ ਦੋਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ।

ਅਜਿਹੀਆਂ ਖਬਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਟਾਈਗਰ ਅਤੇ ਦਿਸ਼ਾ ਨੇ ਕਦੇ ਵੀ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਅਤੇ ਨਾ ਹੀ ਆਪਣੇ ਰਿਸ਼ਤੇ ਨੂੰ ਸਵੀਕਾਰ ਕੀਤਾ। ਉੱਥੇ ਹੀ ਇਸ ਮਾਮਲੇ ‘ਚ ਟਾਈਗਰ ਦੇ ਕਰੀਬੀ ਦੋਸਤ ਨੇ ਇਸ ਬਾਰੇ ਖੁਲਾਸਾ ਕਰਦੇ ਹੋਏ ਮੰਨਿਆ ਸੀ ਕਿ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਹੈ। ਉਸ ਨੇ ਕਿਹਾ ਸੀ ਕਿ ‘ਸਾਨੂੰ ਕੁਝ ਹਫ਼ਤੇ ਪਹਿਲਾਂ ਹੀ ਇਸ ਬਾਰੇ ਪਤਾ ਲੱਗਾ ਸੀ। ਉਹ ਦਿਸ਼ਾ ਨਾਲ ਬ੍ਰੇਕਅੱਪ ਤੋਂ ਜ਼ਿਆਦਾ ਪ੍ਰਭਾਵਿਤ ਨਹੀਂ ਹੈ। ਦੂਜੇ ਪਾਸੇ ਜੇਕਰ ਟਾਈਗਰ ਸ਼ਰਾਫ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਉਹ ‘ਗਣਪਤ’, ‘ਬੜੇ ਮੀਆਂ ਛੋਟੇ ਮੀਆਂ’, ‘ਰੈਂਬੋ’ ਅਤੇ ‘ਬਾਗੀ-4’ ਵਰਗੀਆਂ ਫਿਲਮਾਂ ‘ਚ ਨਜ਼ਰ ਆਉਣਗੇ। ਉਹ ਆਖਰੀ ਵਾਰ ‘ਹੀਰੋਪੰਤੀ 2’ ‘ਚ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...