September 16, 2026, 5:08 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫ਼ਿਲਮ 'ਮਾਂ' ਦਾ ਪਹਿਲਾ ਗੀਤ 'ਰੱਬ ਦਾ ਰੂਪ' ਹੋਇਆ...

ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਪਹਿਲਾ ਗੀਤ ‘ਰੱਬ ਦਾ ਰੂਪ’ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਗੀਤ ਰਿਲੀਜ਼ ਹੋ ਚੁੱਕਿਆ ਹੈ ।ਹਰਭਜਨ ਮਾਨ ਵੱਲੋਂ ਗਾਏ ਗਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਜਯ ਕੇ ਨੇ । ਗੀਤ ਦਾ ਹਰ ਸ਼ਬਦ ਸਾਡੇ ਜੀਵਨ ਵਿੱਚ ‘ਮਾਂ’ ਦੀ ਮੌਜੂਦਗੀ ਦੀ ਮਹੱਤਤਾ ਨੂੰ ਬਿਆਨ ਕਰਦਾ ਹੈ। ਪ੍ਰਮਾਤਮਾ ਨੂੰ ਸਰਵ ਵਿਆਪਕ ਕਿਹਾ ਜਾਂਦਾ ਹੈ, ਫਿਰ ਵੀ ਸਾਨੂੰ ਜ਼ਿੰਦਗੀ ਦੀ ਕਸ਼ਮਕਸ਼ ਦੇ ਹਨੇਰੇ ਵਿੱਚੋਂ ਬਾਹਰ ਕੱਢਣ ਲਈ ਇੱਕ ਭੌਤਿਕ ਦਿੱਖ ਦੀ ਲੋੜ ਹੁੰਦੀ ਹੈ, ਇਸ ਲਈ ਉਸਨੇ ਸਾਡੀਆਂ ਸਾਰੀਆਂ ਪ੍ਰਾਰਥਨਾਵਾਂ ਅਤੇ ਸਵਾਲਾਂ ਦਾ ਜਵਾਬ ‘ਇੱਕ ਮਾਂ’ ਬਣਾਈ।

ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ ਅਤੇ ਰਾਣਾ ਰਣਬੀਰ ਨੇ ਕਹਾਣੀ ਲਿਖੀ ਹੈ।ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਦੁਆਰਾ ਨਿਰਮਿਤ ਅਤੇ ਭਾਨਾ ਐਲ.ਏ. ਅਤੇ ਵਿਨੋਦ ਅਸਵਾਲ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਇਸੇ ਸਾਲ 6ਮਈ 2022ਨੂੰ ਰਿਲੀਜ਼ ਹੋਵੇਗੀ। ਬੀਤੇ ਦਿਨੀਂ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਸੀ ।

ਇਸ ਗੀਤ ‘ਚ ਮਾਂ ਦੀਆਂ ਆਪਣੇ ਬੱਚਿਆਂ ਦੇ ਲਈ ਪਿਆਰ ਨੂੰ ਦਰਸਾਇਆ ਗਿਆ ਹੈ । ਇਸ ਦੇ ਨਾਲ ਹੀ ਮਾਂ ਵੱਲੋਂ ਆਪਣੇ ਬੱਚਿਆਂ ਦੇ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...