September 7, 2026, 1:58 am
----------- Advertisement -----------
HomeNewsEntertainmentਹਰ ਇੱਕ ਨੂੰ ਆਪਣੇ ਗੀਤਾਂ ‘ਤੇ ਭੰਗੜੇ ਪਵਾਉਣ ਵਾਲੇ ਗਾਇਕ ਐਮੀ ਵਿਰਕ...

ਹਰ ਇੱਕ ਨੂੰ ਆਪਣੇ ਗੀਤਾਂ ‘ਤੇ ਭੰਗੜੇ ਪਵਾਉਣ ਵਾਲੇ ਗਾਇਕ ਐਮੀ ਵਿਰਕ ਅੱਜ ਮਨਾ ਰਹੇ ਹਨ ਆਪਣਾ 30ਵਾਂ ਜਨਮਦਿਨ

Published on

----------- Advertisement -----------

ਹਰ ਇੱਕ ਨੂੰ ਆਪਣੇ ਗੀਤਾਂ ‘ਤੇ ਭੰਗੜੇ ਪਵਾਉਣ ਵਾਲੇ ਗਾਇਕ ਐਮੀ ਵਿਰਕ ਦਾ ਅੱਜ ਖ਼ਾਸ ਦਿਨ ਹੈ । ਜੀ ਹਾਂ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕ ਅਤੇ ਵਧੀਆ ਐਕਟਰ ਐਮੀ ਵਿਰਕ ਦਾ ਬਰਥਡੇਅ ਹੈ । ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਚਾਹੁਣ ਵਾਲੇ ਐਮੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। ਏਨੀਂ ਦਿਨੀਂ ਉਹ ਆਪਣੀ ਫ਼ਿਲਮ ਸੌਂਕਣ ਸੌਂਕਣੇ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਨਾਮੀ ਡਾਇਰੈਕਟਰ ਜਗਦੀਪ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਐਮੀ ਵਿਰਕ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘One in a billion…ਮੈਨ ਵਿਦ ਗੋਲਡਨ ਹਾਰਟ…ਹੈਪੀ ਬਰਥਡੇਅ ਸਾਰਦਾਰਾ…ਬਾਬਾ ਤੇਰੇ ਸਾਰੇ ਸੁਫ਼ਨੇ ਪੂਰੇ ਕਰੇ’।

ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸ ਵੀ ਕਮੈਂਟ ਕਰਕੇ ਐਮੀ ਵਿਰਕ ਨੂੰ ਜਨਮਦਿਨ ਦੀ ਵਧਾਈ ਦੇ ਰਿਹਾ ਹੈ। ਐਮੀ ਵਿਰਕ ਦੇ ਖਾਸ ਦੋਸਤ ਮਨਿੰਦਰ ਬੁੱਟਰ ਨੇ ਵੀ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ-ਹੈਪੀ ਬਰਥਡੇਅ ਭਰਾ’। ਮਨਿੰਦਰ ਬੁੱਟਰ ਨੇ ਇੱਕ ਨਹੀਂ ਸਗੋਂ 8 ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸ ਦਈਏ ਐਮੀ ਵਿਰਕ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਰਹੇ ਨੇ। ਪਿਛਲੇ ਸਾਲ ਉਹ ਪੁਆੜਾ ਤੇ ਕਿਸਮਤ-2 ਵਰਗੀ ਫ਼ਿਲਮਾਂ ਦੇ ਨਾਲ ਵਾਹ ਵਾਹੀ ਖੱਟ ਸੀ।

ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ 83 ‘ਚ ਨਜ਼ਰ ਆਏ ਸਨ। ਹਾਲ ਹੀ ਚ ਉਹ ਆਜਾ ਮੈਕਸੀਕੋ ਚੱਲੀਏ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ। ਬਹੁਤ ਜਲਦ ਉਹ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੇ ਨਾਲ ‘ਸੌਂਕਣ ਸੌਂਕਣੇ’ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਐਮੀ ਵਿਰਕ ਜੋ ਕਿ ਵਿੱਕੀ ਕੌਸ਼ਲ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਉਨ੍ਹਾਂ ਦੀ ਝੋਲੀ ਪੰਜਾਬੀ ਫ਼ਿਲਮਾਂ ਦੇ ਨਾਲ ਕਈ ਬਾਲੀਵੁੱਡ ਦੀਆਂ ਫ਼ਿਲਮਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...