September 16, 2026, 4:31 am
----------- Advertisement -----------
HomeNewsEntertainmentਕਾਨਪੁਰ 'ਚ ਸ਼ੂਟਿੰਗ ਦੌਰਾਨ ਵਰੁਣ ਧਵਨ ਦਾ ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ,...

ਕਾਨਪੁਰ ‘ਚ ਸ਼ੂਟਿੰਗ ਦੌਰਾਨ ਵਰੁਣ ਧਵਨ ਦਾ ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ, ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਬਾਲੀਵੁੱਡ ਐਕਟਰ ਵਰੁਣ ਧਵਨ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਦਰਅਸਲ, ਉਹ ਇਸ ਸਮੇਂ ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਆਪਣੀ ਫਿਲਮ ‘ਬਵਾਲ’ ਦੀ ਸ਼ੂਟਿੰਗ ਕਰ ਰਹੇ ਹਨ। ਵਰੁਣ ਧਵਨ ਦੇ ਕੁਝ ਸੀਨ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਆਨੰਦ ਬਾਗ ਵਿੱਚ ਸ਼ੂਟ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਸ਼ੂਟਿੰਗ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਵਰੁਣ ਧਵਨ ਸ਼ੂਟਿੰਗ ਦੌਰਾਨ ਬਿਨਾਂ ਹੈਲਮੇਟ ਦੇ ਬਾਈਕ ਚਲਾਉਂਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਟ੍ਰੈਫਿਕ ਪੁਲਸ ਨੇ ਚਲਾਨ ਕੀਤਾ ਹੈ। ਖਬਰਾਂ ਮੁਤਾਬਕ ਵਰੁਣ ਦੀ ਬਾਈਕ ਦੀ ਨੰਬਰ ਪਲੇਟ ਵੀ ਟ੍ਰੈਫਿਕ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਹੀਂ ਸੀ।

ਵਰੁਣ ਧਵਨ ਇਨ੍ਹੀਂ ਦਿਨੀਂ ਕਾਨਪੁਰ ‘ਚ ਆਪਣੀ ਆਉਣ ਵਾਲੀ ਫਿਲਮ ਬਾਵਲ ਦੀ ਸ਼ੂਟਿੰਗ ਕਰ ਰਹੇ ਹਨ। ਇਹ ਫਿਲਮ ਸਾਜਿਦ ਨਾਡਿਆਡਵਾਲਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਹੈ। ਫਿਲਮ ਦੇ ਨਿਰਦੇਸ਼ਕ ਨਿਤੇਸ਼ ਤਿਵਾਰੀ ਨੇ ਫਿਲਮ ਦੀ ਸ਼ੂਟਿੰਗ ਲੋਕੇਸ਼ਨ ਕਾਨਪੁਰ ਵਿੱਚ ਤੈਅ ਕੀਤੀ ਸੀ। ਫਿਲਮ ‘ਚ ਵਰੁਣ ਇੱਕ ਅਧਿਆਪਕ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ‘ਚ ਜਾਨਵੀ ਕਪੂਰ ਵੀ ਮੁੱਖ ਭੂਮਿਕਾ ‘ਚ ਹੈ। ਫ਼ਿਲਮ Bawaal 7 ਅਪ੍ਰੈਲ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਵਰੁਣ ਧਵਨ ਕ੍ਰਿਤੀ ਸੈਨਨ ਨਾਲ ਫਿਲਮ ‘ਬਵਾਲ ‘ ਅਤੇ ਕਿਆਰਾ ਅਡਵਾਨੀ ਨਾਲ ਫਿਲਮ ‘ਜੁਗ ਜੁਗ ਜੀਓ’ ‘ਚ ਨਜ਼ਰ ਆਉਣਗੇ। ਵਰੁਣ ਧਵਨ ਨੂੰ ਆਖਰੀ ਵਾਰ ਸਾਰਾ ਅਲੀ ਖਾਨ ਨਾਲ ਸਾਲ 2020 ‘ਚ ਰਿਲੀਜ਼ ਹੋਈ ਫਿਲਮ ‘ਕੁਲੀ ਨੰਬਰ 1’ ‘ਚ ਦੇਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...