August 4, 2026, 1:33 pm
----------- Advertisement -----------
HomeNewsEntertainmentਯੂਕ੍ਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਚਿੰਤਤ ਸੋਨੂੰ ਸੂਦ, ਟਵੀਟ...

ਯੂਕ੍ਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਚਿੰਤਤ ਸੋਨੂੰ ਸੂਦ, ਟਵੀਟ ਕਰ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਕੋਰੋਨਾ ਦੇ ਸਮੇਂ ਵਿੱਚ ਬਹੁਤ ਲੋਕਾਂ ਦੀ ਬਹੁਤ ਮਦਦ ਕੀਤੀ ਹੈ। ਆਕਸੀਜਨ ਤੋਂ ਲੈ ਕੇ ਦਵਾਈਆਂ ਪਹੁੰਚਾਉਣ ਤੱਕ, ਦੂਜੇ ਰਾਜਾਂ ਵਿੱਚ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਤੱਕ, ਉਸਨੇ ਲੋਕਾਂ ਦੀ ਬਹੁਤ ਮਦਦ ਕੀਤੀ ਹੈ। ਇਸ ਸਮੇਂ ਸੋਨੂੰ ਸੂਦ ਨੇ ਯੂਕ੍ਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਬਾਲੀਵੁੱਡ ਅਭਿਨੇਤਾ ਨੇ ਭਾਰਤ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

ਸੋਨੂੰ ਸੂਦ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਟਵੀਟ ਕਰਦੇ ਹੋਏ ਲਿਖਿਆ, ” ਯੂਕ੍ਰੇਨ ਵਿੱਚ ਲਗਭਗ 18 ਹਜ਼ਾਰ ਵਿਦਿਆਰਥੀ ਤੇ ਭਾਰਤੀ ਪਰਿਵਾਰ ਫਸੇ ਹੋਏ ਹਨ। ਮੈਨੂੰ ਉਮੀਂਦ ਹੈ ਕਿ ਸਾਡੀ ਭਾਰਤ ਸਰਕਾਰ ਇਨ੍ਹਾਂ ਨੂੰ ਵਾਪਸ ਭਾਰਤ ਲਿਆਉਂਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੋਵੇਗੀ। ਮੈਂ ਭਾਰਤੀ ਦੂਤਾਵਾਸ ਨੂੰ ਉਨ੍ਹਾਂ ਦੀ ਨਿਕਾਸੀ ਲਈ ਕੋਈ ਬਦਲਵਾਂ ਰਸਤਾ ਲੱਭਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਉਨ੍ਹਾਂ ਦੀ ਸੁਰੱਖਿਆ ਲਈ ਅਰਦਾਸ ਕਰਦੇ ਹਾਂ। “#IndiansInUkraine

ਮੀਡੀਆ ਰਿਪੋਰਟਸ ਮੁਤਾਬਕ ਯੂਕ੍ਰੇਨ ਦੇ ਵਿੱਚ ਜ਼ਿਆਦਾਤਰ ਵਿਦਿਆਰਥੀ ਮੈਡੀਕਲ ਦੀ ਉੱਚ ਸਿਖਿਆ ਲੈਣ ਲਈ ਜਾਂਦੇ ਹਨ। ਫਸੇ ਹੋਏ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਵੀ ਕਾਫੀ ਚਿੰਤਾ ਵਿੱਚ ਹਨ। ਉਹ ਵੀ ਲਗਾਤਾਰ ਕੇਂਦਰ ਸਰਕਾਰ ਉੱਤੇ ਵਿਦਿਆਰਥੀ ਨੂੰ ਸਹੀ ਸਲਾਮਤ ਵਾਪਸ ਲਿਆਉਣ ਲਈ ਦਬਾਅ ਬਣਾ ਰਹੇ ਹਨ। ਦੱਸ ਦਈਏ ਕਿ ਯੂਕ੍ਰੇਨ ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਰੂਸ ਦੀ ਮਿਲਟਰੀ ਵੱਲੋਂ ਯੂਕ੍ਰੇਨ ਦੇ ਵਿੱਚ ਕਈ ਥਾਵਾਂ ਉੱਤੇ ਬੰਬ ਧਮਾਕੇ ਕੀਤੇ। ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ ਅਤੇ ਕਈ ਥਾਵਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਅਜਿਹੇ ਹਲਾਤਾਂ ਵਿੱਚ ਭਾਰਤ ਸਰਕਾਰ ਵੀ ਦੋਹਾਂ ਦੇਸ਼ਾਂ ਵਿੱਚ ਫਸੇ ਹੋਏ ਵਿਦਿਆਰਥੀਆਂ ਤੇ ਭਾਰਤੀ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...