September 11, 2026, 10:29 pm
----------- Advertisement -----------
HomeNewsEntertainmentਸੰਨੀ ਦਿਓਲ ਅਤੇ ਦੁਲਕਰ ਸਲਮਾਨ ਦੀ ਫਿਲਮ 'ਚੁੱਪ' ਦੀ ਰਿਲੀਜ਼ ਡੇਟ ਦਾ...

ਸੰਨੀ ਦਿਓਲ ਅਤੇ ਦੁਲਕਰ ਸਲਮਾਨ ਦੀ ਫਿਲਮ ‘ਚੁੱਪ’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਸਾਊਥ ਸਟਾਰ ਦੁਲਕਰ ਸਲਮਾਨ ਦੀ ਆਉਣ ਵਾਲੀ ਫਿਲਮ ‘ਚੁਪ: ਰੀਵੇਂਜ ਆਫ ਦਿ ਆਰਟਿਸਟ’ (ਚੁੱਪ: ਕਲਾਕਾਰ ਦਾ ਬਦਲਾ) ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਹਾਲ ਹੀ ‘ਚ ਫਿਲਮ ਦਾ ਮੋਸ਼ਨ ਪੋਸਟਰ ਰਿਲੀਜ਼ ਕਰਦੇ ਹੋਏ ਮੇਕਰਸ ਨੇ ਕਿਹਾ ਹੈ ਕਿ ‘ਚੁਪ’ ਸਤੰਬਰ ਮਹੀਨੇ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਰਾਹੀਂ ਦਰਸ਼ਕ ਸੰਨੀ ਦਿਓਲ ਨੂੰ ਆਨਸਕ੍ਰੀਨ ਦੇਖਣ ਲਈ ਬੇਤਾਬ ਹਨ। ਪਿਛਲੇ ਦਿਨੀਂ ਫਿਲਮ ਦਾ ਜ਼ਬਰਦਸਤ ਟੀਜ਼ਰ ਸਾਹਮਣੇ ਆਇਆ ਸੀ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਹੋ ਗਿਆ ਹੈ। ਇਹ ਫਿਲਮ 23 ਸਤੰਬਰ ਨੂੰ ਰਿਲੀਜ਼ ਹੋਵੇਗੀ।

ਇਸ ਫਿਲਮ ‘ਚ ਸਨੀ ਦਿਓਲ ਦੇ ਨਾਲ ਸਾਊਥ ਐਕਟਰ ਦੁਲਕਰ ਸਲਮਾਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਗੱਲ ਕਰੀਏ ਤਾਂ ਇਹ ਇੱਕ ਮਨੋਵਿਗਿਆਨਕ ਥ੍ਰਿਲਰ ਫਿਲਮ ਹੈ। ਫਿਲਮ ‘ਚ ਦੁਲਕਰ ਸਲਮਾਨ ਅਤੇ ਸੰਨੀ ਦਿਓਲ ਤੋਂ ਇਲਾਵਾ ਸ਼੍ਰੇਆ ਧਨਵੰਤਰੀ ਅਤੇ ਪੂਜਾ ਭੱਟ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਹਾਲਾਂਕਿ ਹੁਣ ਤੱਕ ਨਾ ਤਾਂ ਪੂਜਾ ਦੀ ਕੋਈ ਝਲਕ ਦੇਖਣ ਨੂੰ ਮਿਲੀ ਹੈ ਅਤੇ ਨਾ ਹੀ ਉਸ ਦੇ ਕਿਰਦਾਰ ਬਾਰੇ ਕੋਈ ਸੰਕੇਤ ਦਿੱਤਾ ਗਿਆ ਹੈ। ਹੁਣ ਇਹ ਫਿਲਮ ਅਗਲੇ ਮਹੀਨੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਤੋਂ ਇਲਾਵਾ ਅਦਾਕਾਰ ਗਦਰ 2 ਵਿੱਚ ਵੀ ਨਜ਼ਰ ਆਉਣਗੇ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਹ ਫਿਲਮ ਉਸਦੀ ਅਤੇ ਅਮੀਸ਼ਾ ਪਟੇਲ ਦੀ 2001 ਦੀ ਸੁਪਰਹਿੱਟ ਫਿਲਮ ਗਦਰ ਏਕ ਪ੍ਰੇਮ ਕਥਾ ਦਾ ਸੀਕਵਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...