June 2, 2026, 10:25 pm
----------- Advertisement -----------
HomeNewsEntertainmentਉਰਫੀ ਜਾਵੇਦ ਨੇ ਹਸਪਤਾਲ ਦੇ ਬੈੱਡ ਤੋਂ ਸ਼ੇਅਰ ਕੀਤੀ ਤਸਵੀਰ, ਖੁਦ ਦੱਸਿਆ...

ਉਰਫੀ ਜਾਵੇਦ ਨੇ ਹਸਪਤਾਲ ਦੇ ਬੈੱਡ ਤੋਂ ਸ਼ੇਅਰ ਕੀਤੀ ਤਸਵੀਰ, ਖੁਦ ਦੱਸਿਆ ਆਪਣੀ ਸਿਹਤ ਦਾ ਹਾਲਤ

Published on

----------- Advertisement -----------

ਮੁੰਬਈ : ਅਭਿਨੇਤਰੀ ਉਰਫੀ ਜਾਵੇਦ ਆਪਣੇ ਸਟਾਈਲ, ਫੈਸ਼ਨ ਸੈਂਸ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਉਹ ਆਪਣੇ ਅਜੀਬੋ-ਗਰੀਬ ਫੈਸ਼ਨ ਨਾਲ ਨੇਟੀਜ਼ਨਾਂ ਨੂੰ ਹੈਰਾਨ ਕਰ ਦਿੰਦੀ ਹੈ। ਉਰਫੀ ਹਰ ਵਾਰ ਇੱਕ ਨਵੀਂ ਅਤੇ ਬੋਲਡ ਲੁੱਕ ਨਾਲ ਸਾਹਮਣੇ ਆਉਂਦੀ ਹੈ। ਇਸ ਦੌਰਾਨ ਹੁਣ ਅਦਾਕਾਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਰਫੀ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਮੁੰਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਦਾਕਾਰਾ ਨੇ ਖੁਦ ਇੱਕ ਪੋਸਟ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਰਫੀ ਦੀ ਸਿਹਤ ਪਿਛਲੇ ਦੋ-ਤਿੰਨ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ।

ਉਰਫੀ ਨੂੰ ਪਿਛਲੇ ਕੁਝ ਦਿਨਾਂ ਤੋਂ ਉਲਟੀਆਂ ਆ ਰਹੀਆਂ ਸਨ। ਅੱਜ ਉਸ ਨੂੰ 103 ਤੋਂ 104 ਡਿਗਰੀ ਤੱਕ ਬੁਖਾਰ ਚੜ੍ਹ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਉਰਫੀ ਦੇ ਪ੍ਰਸ਼ੰਸਕ ਇਸ ਖਬਰ ਤੋਂ ਪਰੇਸ਼ਾਨ ਹਨ। ਪ੍ਰਸ਼ੰਸਕ ਉਸ ਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ। ਉਰਫੀ ਨੂੰ ਅਕਸਰ ਆਪਣੇ ਫੈਸ਼ਨ ਸੈਂਸ ਲਈ ਟ੍ਰੋਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਉਰਫੀ ਭਾਵੇਂ ਟ੍ਰੋਲ ਹੋ ਜਾਵੇ ਪਰ ਫਿਰ ਵੀ ਉਹ ਅਗਲੀ ਵਾਰ ਹੋਰ ਰਹੱਸਮਈ ਲੁੱਕ ਵਿੱਚ ਆ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦੇਵੇਗੀ। ਆਪਣੀ ਬੋਲਡਨੈੱਸ ਨਾਲ ਸਾਰਿਆਂ ਨੂੰ ਹੈਰਾਨ ਕਰਨ ਵਾਲੀ ਉਰਫੀ ਜਾਵੇਦ ਲਗਾਤਾਰ ਚਰਚਾ ‘ਚ ਰਹਿੰਦੀ ਹੈ। ਉਹ ਆਪਣੇ ਚੁਸਤ, ਬੋਲਡ, ਅਜੀਬ ਫੈਸ਼ਨ ਕਾਰਨ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਬਿੱਗ ਬੌਸ ਤੋਂ ਬਾਅਦ ਉਰਫੀ ਕਾਫੀ ਲਾਈਮਲਾਈਟ ‘ਚ ਆਈ ਸੀ। ਉਰਫੀ ਇਸ ਤੋਂ ਪਹਿਲਾਂ ਬਿੱਗ ਬੌਸ ਦੀਆਂ ਕਈ ਸੀਰੀਜ਼ਾਂ ‘ਚ ਕੰਮ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...