August 3, 2026, 4:05 am
----------- Advertisement -----------
HomeNewsEntertainmentਮਿਸ ਯੂਨੀਵਰਸ ਹਰਨਾਜ਼ ਸੰਧੂ ਖ਼ਿਲਾਫ਼ ਉਪਾਸਨਾ ਸਿੰਘ ਨੇ ਕੀਤਾ ਕੇਸ,ਜਾਣੋ ਕੀ ਹੈ...

ਮਿਸ ਯੂਨੀਵਰਸ ਹਰਨਾਜ਼ ਸੰਧੂ ਖ਼ਿਲਾਫ਼ ਉਪਾਸਨਾ ਸਿੰਘ ਨੇ ਕੀਤਾ ਕੇਸ,ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਹੈ। ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਖਿਲਾਫ ਸਿਵਲ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਵੀਰਵਾਰ ਨੂੰ ਆਪਣੇ ਵਕੀਲ ਨਾਲ ਅਦਾਲਤ ਪਹੁੰਚੀ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ‘ਬਾਈ ਜੀ ਕੁੱਟਣਗੇ’ ਦਾ ਨਿਰਮਾਣ ਕਰ ਰਹੀ ਸੀ ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਉਹ ਨਾ ਤਾਂ ਫ਼ੋਨ ’ਤੇ ਗੱਲ ਕਰ ਰਹੀ ਹੈ ਤੇ ਨਾ ਹੀ ਕਿਸੇ ਈ-ਮੇਲ ਦਾ ਜਵਾਬ ਦੇ ਰਹੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹਰਨਾਜ਼ ਕੌਰ ਸੰਧੂ ਦਾ ਇਸ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ ‘ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼’ ਨਾਲ ਬਾਕਾਇਦਾ ਕਾਨੂੰਨੀ ਐਗਰੀਮੈਂਟ ਹੋਇਆ ਸੀ, ਜਿਸ ਮੁਤਾਬਕ ਹਰਨਾਜ਼ ਸੰਧੂ ਨੇ ਫ਼ਿਲਮ ਦੇ ਪ੍ਰਮੋਸ਼ਨ ਪਲੈਨ ਮੁਤਾਬਕ ਕੁਝ ਦਿਨ ਫ਼ਿਲਮ ਦੀ ਪ੍ਰਮੋਸ਼ਨ ਲਈ ਦੇਣੇ ਸਨ।

ਹੁਣ ਉਹ ਇਸ ਫ਼ਿਲਮ ਤੋਂ ਬਿਲਕੁਲ ਕਿਨਾਰਾ ਕਰ ਰਹੀ ਹੈ। ਫ਼ਿਲਮ ਦੇ ਨਿਰਦੇਸ਼ਕ ਸਮੀਪ ਕੰਗ ਵੀ ਕਈ ਵਾਰ ਮਿਸ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ ਪਰ ਉਹ ਫ਼ਿਲਮ ਦੀ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਅਟੈਂਡ ਨਹੀਂ ਕਰ ਰਹੀ। ਫ਼ਿਲਮ ਦੀ ਮੁੱਖ ਹੀਰੋਇਨ ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ ਹੈ। ਮਿਸ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ। ਹਰ ਕਲਾਕਾਰ ਲਈ ਉਸ ਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀ ਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰਮੋਟ ਨਹੀਂ ਕਰ ਰਹੀ ਹੈ। ਉਸ ਨੇ ਹੁਣ ਤੱਕ ਆਪਣੇ ਸ਼ੋਸ਼ਲ ਮੀਡੀਆ ’ਤੇ ਫ਼ਿਲਮ ਸਬੰਧੀ ਇਕ ਵੀ ਪੋਸਟ ਸਾਂਝੀ ਨਹੀਂ ਕੀਤੀ, ਜਿਸ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾਬੀ ਫ਼ਿਲਮ ਦਾ ਹਿੱਸਾ ਬਣਨ ’ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ, ਜਦਕਿ ਭਾਰਤੀ ਸਿਨਮਾ ਦੇ ਵੱਡੇ-ਵੱਡੇ ਨਾਮੀ ਚਿਹਰਿਆਂ ਨੇ ਆਪਣੀ ਸ਼ੁਰੂਆਤ ਹੀ ਪੰਜਾਬੀ ਸਿਨੇਮਾ ਤੋਂ ਕੀਤੀ ਸੀ।

ਰਿਲੀਜ਼ ਡੇਟ ਪਹਿਲਾਂ 27-05-2022 ਸੀ। ਹਰਨਾਜ਼ ਸੰਧੂ ਵਲੋਂ ਪ੍ਰਮੋਸ਼ਨ ਲਈ ਕੋਈ ਰਿਪਲਾਈ ਨਾ ਕਰਨ ਕਰਕੇ ਹੀ ਇਹ ਤਾਰੀਖ 19-08 2022 ਕੀਤੀ ਗਈ ਪਰ ਅਜੇ ਤੱਕ ਵੀ ਉਸ ਵਲੋਂ ਕੋਈ ਰਿਪਲਾਈ ਨਹੀਂ ਕੀਤਾ ਗਿਆ। ਉਪਾਸਨਾ ਸਿੰਘ ਨੇ ਦੱਸਿਆ ਕਿ ਹਰਨਾਜ਼ ਕੌਰ ਸੰਧੂ ਨੇ ਸਭ ਦਾ ਭਰੋਸਾ ਤੋੜਨ ਦੇ ਨਾਲ-ਨਾਲ ਕਾਨੂੰਨੀ ਐਗਰੀਮੈਂਟ ਦੀ ਵੀ ਉਲੰਘਣਾ ਕੀਤੀ ਹੈ, ਜੋ ਕਿ ਬੇਹੱਦ ਸ਼ਰਮਨਾਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...