November 19, 2026, 8:15 am
----------- Advertisement -----------
HomeNewsEntertainmentਭਾਰਤ-ਪਾਕਿਸਤਾਨ ਮੈਚ ਦੇਖਣ ਪਹੁੰਚੀ ਉਰਵਸ਼ੀ ਰੌਤੇਲਾ ਦਾ ਪ੍ਰਸ਼ੰਸਕਾਂ ਨੇ ਉਡਾਇਆ ਮਜ਼ਾਕ ਕਿਹਾ...

ਭਾਰਤ-ਪਾਕਿਸਤਾਨ ਮੈਚ ਦੇਖਣ ਪਹੁੰਚੀ ਉਰਵਸ਼ੀ ਰੌਤੇਲਾ ਦਾ ਪ੍ਰਸ਼ੰਸਕਾਂ ਨੇ ਉਡਾਇਆ ਮਜ਼ਾਕ ਕਿਹਾ –

Published on

----------- Advertisement -----------

ਏਸ਼ੀਆ ਕੱਪ 2022 ਦਾ ਭਾਰਤ ਪਾਕਿਸਤਾਨ ਵਿਚਾਲੇ ਐਤਵਾਰ ਨੂੰ ਹੋਇਆ ਮੈਚ ਕਾਫੀ ਰੋਮਾਂਚਕ ਰਿਹਾ। ਜਿੱਥੇ ਪਾਕਿਸਤਾਨ ਦੀ ਪੂਰੀ ਟੀਮ 147 ਦੌੜਾਂ ਬਣਾ ਕੇ ਆਲ ਆਊਟ ਹੋ ਗਈ, ਉੱਥੇ ਹੀ ਭਾਰਤ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਨੂੰ ਦੇਖਣ ਲਈ ਦੁਬਈ ਕ੍ਰਿਕਟ ਸਟੇਡੀਅਮ ‘ਚ ਬਾਲੀਵੁੱਡ ਦੀਆਂ ਕੁਝ ਹਸਤੀਆਂ ਵੀ ਮੌਜੂਦ ਸਨ। ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਲੀਗਰ’ ਦੇ ਹੀਰੋ ਵਿਜੇ ਦੇਵਰਕੋਂਡਾ ਅਤੇ ਹੌਟ ਸਨਸਨੀ ਅਭਿਨੇਤਰੀ ਉਰਵਸ਼ੀ ਰੌਤੇਲਾ। ਸਟੇਡੀਅਮ ‘ਚ ਜਦੋਂ ਵੀ ਕੈਮਰਾ ਉਰਵਸ਼ੀ ਵੱਲ ਜਾਂਦਾ ਤਾਂ ਲੋਕ ਰਿਸ਼ਭ ਪੰਤ ਨੂੰ ਯਾਦ ਕਰਦੇ। ਹਾਲਾਂਕਿ ਰਿਸ਼ਭ ਪੰਤ ਇਸ ਟੀਮ ਦਾ ਹਿੱਸਾ ਨਹੀਂ ਸਨ ਪਰ ਸੋਸ਼ਲ ਮੀਡੀਆ ‘ਤੇ ਉਰਵਸ਼ੀ ਰੌਤੇਲਾ ਨਾਲ ਹੈਸ਼ ਟੈਗ ਦਾ ਬੋਲਬਾਲਾ ਰਿਹਾ। ਉਰਵਸ਼ੀ ਭਾਰਤ-ਪਾਕਿ ਟੀ-20 ਮੈਚ ਦਾ ਆਨੰਦ ਲੈ ਰਹੀ ਸੀ ਅਤੇ ਲੋਕ ਉਸ ਨੂੰ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਕਰ ਰਹੇ ਸਨ।

ਉਰਵਸ਼ੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਟੇਡੀਅਮ ਪਹੁੰਚੀ ਸੀ। ਪਰ ਲੋਕਾਂ ਨੂੰ ਕੁਝ ਦਿਨ ਪਹਿਲਾਂ ਦਾ ਉਨ੍ਹਾਂ ਦਾ ਬਿਆਨ ਯਾਦ ਹੈ। ਦਰਅਸਲ, ਕੁਝ ਦਿਨ ਪਹਿਲਾਂ ਉਰਵਸ਼ੀ ਨੇ ਇੰਸਟਾਗ੍ਰਾਮ ਸਟੋਰੀ ‘ਚ ਪ੍ਰਸ਼ੰਸਕਾਂ ਲਈ ਆਸਕ ਮੀ ਐਨੀਥਿੰਗ ਬਣਾਈ ਸੀ। ਜਿਸ ਵਿੱਚ ਇੱਕ ਪ੍ਰਸ਼ੰਸਕ ਨੇ ਪੁੱਛਿਆ ਕਿ ਤੁਹਾਡਾ ਪਸੰਦੀਦਾ ਕ੍ਰਿਕਟਰ ਕੌਣ ਹੈ। ਇਸ ‘ਤੇ ਉਰਵਸ਼ੀ ਨੇ ਕਿਹਾ ਸੀ, ‘ਮੈਂ ਕ੍ਰਿਕਟ ਬਿਲਕੁਲ ਨਹੀਂ ਦੇਖਦੀ ਅਤੇ ਇਸ ਲਈ ਮੈਂ ਕਿਸੇ ਕ੍ਰਿਕਟਰ ਨੂੰ ਪਛਾਣਦੀ ਵੀ ਨਹੀਂ ਹਾਂ।’ ਸੋਸ਼ਲ ਮੀਡੀਆ ‘ਤੇ ਲੋਕ ਹੁਣ ਉਰਵਸ਼ੀ ਨੂੰ ਉਸ ਦਾ ਬਿਆਨ ਯਾਦ ਕਰਵਾ ਰਹੇ ਹਨ। ਮੈਚ ਦੇਖ ਰਹੀ ਅਭਿਨੇਤਰੀ ਦਾ ਸਕਰੀਨਸ਼ਾਟ ਖੂਬ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਲੋਕ ਅਦਾਕਾਰਾ ਨੂੰ ਮਜ਼ਾਕੀਆ ਸਵਾਲ ਵੀ ਪੁੱਛ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਕੀ ਤੁਸੀਂ ਗਲਤੀ ਨਾਲ ਆਏ ਸੀ? ਤਾਂ ਕਿਸੇ ਨੇ ਪੁੱਛਿਆ ਕਿ ਤੁਹਾਡੀਆਂ ਅੱਖਾਂ ਕਿਸ ਨੂੰ ਲੱਭ ਰਹੀਆਂ ਹਨ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...